ਜਾਖੜ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕਿਸਾਨਾਂ ਲਈ ਐਮਐਸਪੀ ਦੀ ਵਿਵਸਥਾ ਕਿੱਥੇ ਹੈ ਜਿਸ ਦਾ ਤੁਸੀਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ?
”ਬਜਟ 2 ਲੱਖ ਕਰੋੜ ਤੋਂ ਵੱਧ ਅਤੇ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ” : ਜਾਖੜ ਨੇ ਬਜਟ ਨੂੰ ਹਵਾ ‘ਚ ਮਹਿਲ ਬਣਾਉਣ ਵਰਗਾ ਵਿਅਰਥ ਯਤਨ ਦੱਸਿਆ।
ਚੰਡੀਗੜ੍ਹ, 5 ਮਾਰਚ : ਅੱਜ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਸਾਡੇ ਕਿਸਾਨ ਭਾਈਚਾਰੇ ਦੀ ਪਿੱਠ ਵਿੱਚ ਇੱਕ ਹੋਰ ਛੁਰਾ ਮਾਰਨ ਵਾਲਾ ਕਰਾਰ ਦਿੰਦਿਆਂ ਇਸ ਦੀ ਆਲੋਚਨਾ ਕੀਤੀ ਗਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਰਕਾਰ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਆਮਦਨ ਸਹਾਇਤਾ ਵਰਗੇ ਬੇਹੱਦ ਅਹਿਮ ਮੁੱਦਿਆਂ ‘ਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ‘ਚ ਇਕ ਵਾਰ ਫਿਰ ਅਸਫਲ ਰਹੀ ਹੈ।
ਜਾਖੜ ਨੇ ਕਿਹਾ ਕਿ ਇਹ ਤੀਸਰਾ ਸਾਲ ਹੈ ਅਤੇ ਇਸ ਤੋਂ ਸਾਫ ਹੈ ਕਿ ਇਸ ਸਰਕਾਰ ਕੋਲ ਕਿਸਾਨਾਂ ਦਾ ਕੋਈ ਹੱਲ ਨਹੀਂ ਹੈ ਅਤੇ ਨਾ ਹੀ ਇਸ ਸਰਕਾਰ ਵਿੱਚ ਉਹ ਵਾਅਦਾ ਪੂਰਾ ਕਰਨ ਦੀ ਹਿੰਮਤ ਹੈ ਜੋ ਭਗਵੰਤ ਮਾਨ ਨੇ ਵੋਟਾਂ ਮੰਗਣ ਸਮੇਂ ਕਿਸਾਨਾਂ ਨਾਲ ਕੀਤਾ ਸੀ।
ਜਾਖੜ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਦੇ ਹਨ ਅਤੇ ਉਨ੍ਹਾਂ ਨੂੰ ਇੱਕ ਅਜਿਹੀ ਮੰਗ ਲਈ ਸਰਹੱਦ ‘ਤੇ ਮਰਨ ਲਈ ਉਕਸਾਉਂਦੇ ਹਨ ਜੋ ਸਾਡੀ ਆਪਣੀ ਨਹੀਂ ਹੈ ਤਾਂ ਉਨ੍ਹਾਂ ਦੀ ਜ਼ਮੀਰ ਕਿੱਥੇ ਹੈ?ਜਾਖੜ ਨੇ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਵਾਅਦੇ ‘ਤੇ ਸਵਾਲ ਕੀਤਾ। ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ, ਜਿਵੇਂ ਕਿ ਉਨ੍ਹਾਂ ਨੇ 2022 ਵਿਚ ਵੋਟਾਂ ਮੰਗਣ ਸਮੇਂ ਵਾਅਦਾ ਕੀਤਾ ਸੀ।
ਪੰਜਾਬ ਨੂੰ ਵਿੱਤੀ ਸੰਕਟ ਵੱਲ ਧੱਕਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਜਾਖੜ ਨੇ ਕਿਹਾ ਕਿ 2 ਲੱਖ ਕਰੋੜ ਰੁਪਏ ਦਾ ਬਜਟ ਅਤੇ ਕੁੱਲ 4 ਲੱਖ ਕਰੋੜ ਰੁਪਏ ਦਾ ਕਰਜ਼ਾ ਦੱਸਦਾ ਹੈ ਕਿ ਇਸ ਸਰਕਾਰ ਨੇ ਕਿਸ ਤਰ੍ਹਾਂ ਦੇ ਭਵਿੱਖ ਦੀ ਕਲਪਨਾ ਕੀਤੀ ਹੈ।
ਇਸ ਗੱਲ ਨੂੰ ਦੁਹਰਾਉਂਦੇ ਹੋਏ ਕਿ ਇਹ ਸਰਕਾਰ ਅਖੌਤੀ ਵਿਕਾਸ ਦੇ ਨਾਂ ‘ਤੇ ਪੰਜਾਬੀਆਂ ‘ਤੇ ਭਾਰੀ ਕਰਜ਼ਾ ਵਧਾ ਰਹੀ ਹੈ, ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਸਰਕਾਰ ਨੇ ਫਸਲੀ ਵਿਭਿੰਨਤਾ ਲਈ ਕੁਝ ਨਹੀਂ ਕੀਤਾ ਅਤੇ ਅੱਜ ਪੇਸ਼ ਕੀਤਾ ਬਜਟ ਇਕ ਵਾਰ ਫਿਰ ਨਿਰਾਸ਼ਾਜਨਕ ਹੈ।
“ਉਦਯੋਗ ਖੇਤਰ ਸਮੇਤ ਕਿਸੇ ਵੀ ਖੇਤਰ ਲਈ ਕੋਈ ਰੋਡਮੈਪ ਨਹੀਂ ਹੈ ਅਤੇ ਇਹ ‘ਇਤਿਹਾਸਕ’ ਵਿਕਾਸ ਦੇ ਨਾਮ ‘ਤੇ ਝੂਠ, ਖਾਲੀ ਵਾਅਦਿਆਂ ਅਤੇ ਪ੍ਰਚਾਰ ਦਾ ਇੱਕ ਮਿਸ਼ਰਣ ਹੈ, ਜੋ ਇਸ ਸ਼ਾਸਨ ਦਾ ਇੱਕ ਪਸੰਦੀਦਾ ਸ਼ਬਦ ਹੈ, ਜਿਸ ਨੇ ਇਸ ਵਿੱਚ ਆਪਣੀਆਂ ਵੱਡੀਆਂ ਅਸਫਲਤਾਵਾਂ ਲੁਕਾਉਣ ਲਈ ਇਸ ਨਾਮ ਤੇ ਕੀਤੀਆਂ ਹਨ।.
ਉਦਯੋਗਾਂ ਨੂੰ ਫੰਡਾਂ ਦੀ ਵੰਡ ਬਾਰੇ ਜਾਖੜ ਨੇ ਕਿਹਾ ਕਿ ਉਦਯੋਗ ਖੇਤਰ ਨੂੰ ਫੰਡਾਂ ਦੀ ਮਾਮੂਲੀ ਅਲਾਟਮੈਂਟ ਨਾ ਸਿਰਫ ਮਹੱਤਵਪੂਰਨ ਸੈਕਟਰ ਦੀ ਪੁਨਰ ਸੁਰਜੀਤੀ ਨੂੰ ਯਕੀਨੀ ਬਣਾਉਣ ਲਈ ਨਾਕਾਫੀ ਹੈ ਬਲਕਿ ਲੋੜ ਅਨੁਸਾਰ ਰੁਜ਼ਗਾਰ ਪੈਦਾ ਕਰਨ ਲਈ ਵੀ ਨਾਕਾਫੀ ਹੈ।
ਇਸ ਤੋਂ ਇਲਾਵਾ, ਸ਼ਹਿਰੀ ਵਿਕਾਸ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਲਈ ਯੋਜਨਾ ਕਿੱਥੇ ਹੈ। ਜਾਖੜ ਨੇ ਕਿਹਾ ਕਿ ਇਸ ਮੰਤਵ ਲਈ ਕੋਈ ਵੱਡਾ ਫੰਡ ਨਹੀਂ ਰੱਖਿਆ ਗਿਆ ਅਤੇ ਇੱਥੋਂ ਤੱਕ ਕਿ ਸਿੱਖਿਆ ਲਈ ਜੋ ਫੰਡ ਅਤੇ ਸਕੀਮਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਅਰਥਹੀਣ ਨਾਅਰੇ ਹਨ।
Related posts:

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...

अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...

Labour Officials to Organize Weekly Camps for Construction Workers' Registration: Anmol Gagan Mann

ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...
Punjab Labour Department wins prestigious SKOCH Award for "BoCW Welfare Schemes"

Mayor Mr. Kuldeep Kumar inaugurated a workshop on 'Solid Waste Management' by FOSWAC, Yuvsatta, Envi...

आप -कांग्रेस के इशारे उखाड़ी मलोया वासियों के घर से मोदी परिवार की नेम प्लेटे-भाजपा प्रदेशाध्यक्ष जि...

ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ



