ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

– ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼
– ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ
– ਗਰਮੀ ਦੇ ਮੱਦੇਨਜ਼ਰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ
– ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ 
ਚੰਡੀਗੜ੍ਹ, 16 ਮਈ:
ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ,  ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ  ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। 
ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ। 
ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ  ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ ‘ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ।
ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ। 
ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ ‘ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।
ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। 
ਉਨ੍ਹਾਂ ਨੇ ਅਧਿਕਾਰੀਆਂ ਨੂੰ “ਐਨਕੋਰ” ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ। 
ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ। 
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Related posts:

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਪੰਜਾਬ-ਵਿਜੀਲੈਂਸ-ਬਿਊਰੋ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਅਪਰਾਧ ਸਬੰਧਤ ਖਬਰ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

Fire team rescues a couple from drowning under the railway bridge Ind. area Phase-I

Flood in Chadigarh

ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ

ਪੰਜਾਬੀ-ਸਮਾਚਾਰ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...

ਪੰਜਾਬੀ-ਸਮਾਚਾਰ

ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...

ਪੰਜਾਬੀ-ਸਮਾਚਾਰ

*ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ*

Aam Aadmi Party

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

Punjab mulls to set up 66 solar power plants of total 264mw capacity.

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ

Punjab News

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮ...

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬੀ-ਸਮਾਚਾਰ

Free CTU Bus Services for Women on Raksha Bandhan

Chandigarh

IKGPTU releases campus admission information for academic session 2024-25, online registration start...

ਪੰਜਾਬੀ-ਸਮਾਚਾਰ

G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...

G-20 SUMMIT

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਪੰਜਾਬੀ-ਸਮਾਚਾਰ
See also  ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

Leave a Reply

This site uses Akismet to reduce spam. Learn how your comment data is processed.