ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

– ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ

– ਸ਼ੁਰੂਆਤੀ ਤੌਰ ‘ਤੇ, ਫਾਂਊਂਡੇਸ਼ਨ ਵੱਲੋਂ ਸਰਕਾਰੀ ਸਿਹਤ ਸਹੂਲਤਾਂ ‘ਚ 10 ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।


ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ।

See also  ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਇਆ ਜਾਵੇਗਾ ਅਤੇ ਫਾਊਂਡੇਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ, ਫਾਊਂਡੇਸ਼ਨ ਵੱਲੋਂ 10 ਸਰਕਾਰੀ ਸਹੂਲਤਾਂ ਵਿਖੇ ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ, ਜਿੱਥੇ ਲੋੜਵੰਦ ਮਰੀਜ਼ ਮੁਫ਼ਤ ਡਾਇਲਸਿਸ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਡਾਇਲਸਿਸ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਹੰਸ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮਿਲੇਗੀ ਸਗੋਂ ਕੇਂਦਰ ਨਜਦੀਕ ਹੋਣ ਨਾਲ ਸਫ਼ਰ ਵੀ ਘਟੇਗਾ।

Related posts:

Two days left, 75000 yet to pay property tax in Chandigarh - punjabsamachar.com
ਚੰਡੀਗੜ੍ਹ-ਸਮਾਚਾਰ
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ - ਏਸੀਪੀ ਜਲੰਧਰ ਨੂੰ ਸੌਂਪਿਆ ਮੰਗ ਪੱਤਰ
ਪੰਜਾਬੀ-ਸਮਾਚਾਰ
MCC Constitutes 18 flood control teams and 7 control centre during raining season
ਪੰਜਾਬੀ-ਸਮਾਚਾਰ
कमांड एंड कंट्रोल सेंटर (सी एंड सीसी) राज्य परिवहन प्राधिकरण ने छात्रों को वाहन सुरक्षा उपायों पर शि...
Chandigarh
ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ
ਪੰਜਾਬੀ-ਸਮਾਚਾਰ
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...
Punjab Police
चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...
ਪੰਜਾਬੀ-ਸਮਾਚਾਰ
ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
Fatehgarh sahib
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ
Flood in Punjab
26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
Flood in Punjab
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ
ਪੰਜਾਬ ਟਰਾਂਸਪੋਰਟ ਵਿਭਾਗ
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
See also  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ

Leave a Reply

This site uses Akismet to reduce spam. Learn how your comment data is processed.