ਭਾਰਤ ਦੌਰੇ ‘ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

-ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ ਵਿਖੇ ਚੌਥੇ ਪਬਲਿਕ ਪਾਲਿਸੀ ਅਤੇ ਗਵਰਨੈਂਸ ‘ਤੇ ਸਿਖਲਾਈ ਪ੍ਰੋਗਰਾਮ ‘ਚ ਲਿਆ ਹਿੱਸਾ
-ਜ਼ਿਲ੍ਹਾ ਪ੍ਰਸ਼ਾਸਨ ਬਾਰੇ ਜਾਣਕਾਰੀ ਹਾਸਲ ਕਰਕੇ ਤੇ ਪਟਿਆਲਾ ਦੀ ਮੇਜ਼ਬਾਨੀ ਤੋਂ ਖੁਸ਼ ਹੋਏ ਕੰਬੋਡੀਆ ਦੇ ਅਧਿਕਾਰੀ

ਪਟਿਆਲਾ, 3 ਅਪ੍ਰੈਲ:ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਅੱਜ ਪਟਿਆਲਾ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉਸਾਰੂ ਵਿਚਾਰ ਵਟਾਂਦਰਾ ਕੀਤਾ।ਕੰਬੋਡੀਆ ਦੇ ਇਹ ਅਧਿਕਾਰੀ, ਕੰਬੋਡੀਆ ਦੇ ਕੈਬਨਿਟ ਡਿਪਟੀ ਡਾਇਰੈਕਟਰ ਐਂਗ ਮੋਨੀਰਿਥ ਦੀ ਅਗਵਾਈ ਵਿੱਚ, ਭਾਰਤ ਸਰਕਾਰ ਦੇ ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ, ਐਲ.ਬੀ.ਐਸ.ਐਨ.ਐਨ.ਏ., ਮਸੂਰੀ ਤੇ ਨਵੀਂ ਦਿੱਲੀ ਵਿਖੇ ਚੌਥੇ ਪਬਲਿਕ ਪਾਲਿਸੀ ਅਤੇ ਗਵਰਨੈਂਸ ਬਾਰੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਭਾਰਤ ਪੁੱਜੇ ਹੋਏ ਹਨ।


ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਤਰਫੋਂ ਵਫ਼ਦ ਦਾ ਨਿੱਘਾ ਸੁਆਗਤ ਕਰਦਿਆਂ ਸ਼ਾਸਨ ਅਭਿਆਸਾਂ ਨੂੰ ਵਧਾਉਣ ਲਈ ਅਜਿਹੇ ਅੰਤਰ-ਸੱਭਿਆਚਾਰਕ ਰੁਝੇਵਿਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਡੇਚਲਵਾਲ ਦਾ ਕਹਿਣਾ ਸੀ ਕਿ ਕਿਸੇ ਦੂਜੇ ਦੇਸ਼ ਦੇ ਅਧਿਕਾਰੀਆਂ ਦਾ ਇਹ ਮਹੱਤਵਪੂਰਨ ਦੌਰਾ ਜਨਤਕ ਸੇਵਾ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਸਹਿਯੋਗ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ।ਉਨ੍ਹਾਂ ਨੇ ਐਨ.ਸੀ.ਜੀ.ਜੀ. ਦੇ ਕੋਆਰਡੀਨੇਟਰ ਡਾਇਰੈਕਟਰ ਡਾ. ਬੀ.ਐਸ. ਬਿਸ਼ਟ ਅਤੇ ਕੰਬੋਡੀਆ ਦੇ ਅਧਿਕਾਰੀਆਂ ਵੱਲੋਂ ਆਪਣੇ ਇਸ ਦੌਰੇ ਲਈ ਪਟਿਆਲਾ ਦੀ ਚੋਣ ਕਰਨ ਵਾਸਤੇ ਵਿਸ਼ੇਸ਼ ਧੰਨਵਾਦ ਕੀਤਾ।

ਐਨਸੀਜੀਜੀ ਦੇ ਕੋਆਰਡੀਨੇਟਰ ਡਾਇਰੈਕਟਰ ਡਾ. ਬੀ.ਐਸ. ਬਿਸ਼ਟ ਨੇ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ, ਵਿਸ਼ੇਸ਼ ਤੌਰ ‘ਤੇ ਕੰਬੋਡੀਆ ਦੇ ਸਿਵਲ ਅਧਿਕਾਰੀਆਂ ਲਈ ਤਿਆਰ ਕੀਤਾ ਗਿਆ ਹੈ, ਇਸ ਦਾ ਉਦੇਸ਼ ਇਨ੍ਹਾਂ ਅਧਿਕਾਰੀਆਂ ਨੂੰ ਜਨਤਕ ਨੀਤੀ ਬਣਾਉਣ ਅਤੇ ਸ਼ਾਸਨ ਦੀਆਂ ਰਣਨੀਤੀਆਂ ਵਿੱਚ ਭਵਿੱਖ ਮੁਖੀ ਬਿਹਤਰ ਸੂਝ-ਬੂਝ ਅਤੇ ਵਧੀਆ ਅਭਿਆਸਾਂ ਨਾਲ ਲੈਸ ਕਰਨਾ ਹੈ।

See also  26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਇਸ ਮੌਕੇ ਡੈਲੀਗੇਟ ਮੁਖੀ, ਐਂਗ ਮੋਨੀਰਿਥ ਅਤੇ ਸ਼੍ਰੀਮਤੀ ਚੈਨਕੌਲਿਕਾ ਬੋ, ਡਾਇਰੈਕਟਰ ਫੋਨਮ ਪੇਨ ਨੇ ਨਿੱਘੇ ਸੁਆਗਤ ਲਈ ਪਟਿਆਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪ੍ਰਸ਼ਾਸਕੀ ਸਮਰੱਥਾ ਨੂੰ ਮਜ਼ਬੂਤ ​​ਕਰਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਦੁਵੱਲੇ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ।ਉਨ੍ਹਾਂ ਕਿਹਾ ਕਿ ਇਸ ਇੰਟਰਐਕਟਿਵ ਸੈਸ਼ਨ, ਵਰਕਸ਼ਾਪ ਤੇ ਸਿੱਖਣ ਦੇ ਤਜ਼ਰਬਿਆਂ ਦੁਆਰਾ, ਉਨ੍ਹਾਂ ਦੇ ਡੈਲੀਗੇਟਾਂ ਨੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਵਿੱਚ ਸ਼ਾਮਲ ਪੇਚੀਦਗੀਆਂ ਦੀ ਡੂੰਘੀ ਸਮਝ ਹਾਸਲ ਕੀਤੀ ਹੈ, ਜਿਸ ਨਾਲ ਉਨ੍ਹਾਂ ਦੇ ਲਈ ਕੰਬੋਡੀਆ ਵਿੱਚ ਬਿਹਤਰ ਨਾਗਰਿਕ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਲਈ ਰਾਹ ਪੱਧਰਾ ਹੋਇਆ ਹੈ।

ਇਸ ਦੌਰਾਨ ਏ.ਡੀ.ਸੀ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਢਾਂਚੇ ਬਾਰੇ ਪੇਸ਼ਕਾਰੀ ਦਿੱਤੀ।ਏਡੀਸੀ (ਯੂਡੀ) ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਪਟਿਆਲਾ ਬਾਰੇ ਪੀ.ਪੀ.ਟੀ. ਪੇਸ਼ ਕੀਤੀ ਤੇ ਡੀ.ਐਸ.ਪੀ.(ਐਚ) ਸੁਖਦੇਵ ਸਿੰਘ ਨੇ ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਸਵਾਗਤ ਕਰਦਿਆਂ ਪੁਲਿਸ ਵਿਭਾਗ ਦੇ ਢਾਂਚੇ ਬਾਰੇ ਦੱਸਿਆ।ਏ.ਡੀ.ਸੀ. (ਜਨਰਲ) ਮੈਡਮ ਕੰਚਨ ਨੇ ਡੈਲੀਗੇਸ਼ਨ ਮੈਂਬਰਾਂ ਦਾ ਪਟਿਆਲਾ ਪੁੱਜਣ ਲਈ ਧੰਨਵਾਦ ਕੀਤਾ।

ਵਫ਼ਦ ਦੇ ਕੁਝ ਮੈਂਬਰਾਂ ਨੇ ਭਾਰਤ ਵਿੱਚ ਸਿਵਲ ਅਧਿਕਾਰੀਆਂ ਦੀ ਭਰਤੀ, ਮਹਿਲਾ ਸਸ਼ਕਤੀਕਰਨ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿੱਚ ਸ਼ਿਕਾਇਤ ਨਿਵਾਰਣ ਪ੍ਰਣਾਲੀ ਬਾਰੇ ਸਵਾਲ ਪੁੱਛੇ।ਜਿਨ੍ਹਾਂ ਦੇ ਉਤਰ ਅਦਿਤਿਆ ਡੇਚਲਵਾਲ ਅਤੇ ਹੋਰ ਅਧਿਕਾਰੀਆਂ ਵੱਲੋਂ ਦਿੱਤੇ ਗਏ। ਨਗਰ ਨਿਗਮ ਕਮਿਸ਼ਨਰ ਨੇ ਕੰਬੋਡੀਆ ਦੇ ਸਿਵਲ ਸੇਵਾਵਾਂ ਢਾਂਚੇ ਬਾਰੇ ਸਵਾਲ ਕੀਤੇ ਜਿਸ ਦਾ ਜਵਾਬ ਕੰਬੋਡੀਆ ਦੇ ਮਿਸਟਰ ਕਾਂਗ ਸੋਫਨਾ ਨੇ ਦਿੱਤਾ।

ਵਫ਼ਦ ਦੇ ਮੈਂਬਰਾਂ ਨੇ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮੇਜ਼ਬਾਨੀ ਤੋਂ ਖੁਸ਼ ਹੁੰਦਿਆਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਕੰਬੋਡੀਆ ਵਿੱਚ ਸ਼ਾਸਨ ਦੇ ਦ੍ਰਿਸ਼ਟੀਕੋਣ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਲਈ ਆਪਣੀ ਫੇਰੀ ਦੌਰਾਨ ਪ੍ਰਾਪਤ ਕੀਤੇ ਗਿਆਨ ਦਾ ਲਾਭ ਉਠਾਉਣਗੇ। ਇਸ ਦੁੱਵਲੇ ਵਿਚਾਰ ਵਟਾਂਦਰੇ ਮਗਰੋਂ ਵਫ਼ਦ ਨੇ ਐਨਆਈਐਸ ਪਟਿਆਲਾ ਦਾ ਦੌਰਾ ਕੀਤਾ ਅਤੇ ਕਾਰਜਕਾਰੀ ਡਾਇਰੈਕਟਰ ਵਿਨੀਤ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੇਸ਼ ਦੇ ਖਿਡਾਰੀਆਂ ਲਈ ਪ੍ਰਦਾਨ ਕੀਤੀ ਜਾ ਰਹੀ ਸਿਖਲਾਈ ਬਾਰੇ ਜਾਣਕਾਰੀ ਹਾਸਲ ਕੀਤੀ।

See also  ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ

ਇਸ ਦੌਰਾਨ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ ਅਰਵਿੰਦ ਕੁਮਾਰ, ਮਨਜੀਤ ਕੌਰ, ਤਰਸੇਮ ਚੰਦ, ਰਵਿੰਦਰ ਸਿੰਘ, ਰਿਚਾ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਭਾਗ ਲਿਆ। ਮੰਚ ਸੰਚਾਲਨ ਡਾ. ਪੰਕਜ ਕਪੂਰ ਨੇ ਕੀਤਾ।ਸਮੂਹ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ਉਤੇ ਸਨਮਾਨਤ ਵੀ ਕੀਤਾ ਗਿਆ।

ਫੋਟੋ ਕੈਪਸ਼ਨ-ਭਾਰਤ ਦੌਰੇ ‘ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ।

Related posts:

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
Uncategorized
ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ
Ludhiana
5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ
ਪੰਜਾਬੀ-ਸਮਾਚਾਰ
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ। ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ
ਪੰਜਾਬੀ-ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
Punjab News
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰ...
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...
Flood in Punjab
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...
Punjab News
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
Free CTU Bus Services for Women on Raksha Bandhan
Chandigarh
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉ...
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ
Punjab News
Case registered against owner and managers of Prime Cinema for violation of Model code of Conduct: P...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
Punjab Crime News
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
प्रशासक के सलाहकार ने 8 वीं बोस्किया राष्ट्रीय चैम्पियनशिप, 2023-24 के विजेताओं से की मुलाकात ।
ਚੰਡੀਗੜ੍ਹ-ਸਮਾਚਾਰ
See also  'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Leave a Reply

This site uses Akismet to reduce spam. Learn how your comment data is processed.