ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

– ਡੀਜੀਪੀ ਪੰਜਾਬ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

-ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

– ਰਾਜ ਭਰ ’ਚ ਵਧਾਈ ਸੁਰੱਖਿਆ, ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ: ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ

ਚੰਡੀਗੜ੍ਹ, ਮਾਰਚ:

ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।

ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

See also  ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ।

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ।
25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਰੇ ਪੁਲਿਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।

See also  ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

Related posts:

भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी
ਪੰਜਾਬੀ-ਸਮਾਚਾਰ
भारतीय स्टेट बैंक भाजपा के भ्रष्टाचार को छुपा रहा है - कांग्रेस
ਚੰਡੀਗੜ੍ਹ-ਸਮਾਚਾਰ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...
Punjab Crime News
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆ...
ਪੰਜਾਬੀ-ਸਮਾਚਾਰ
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ
Khedan Watan Punjab Diya
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ...
ਪੰਜਾਬੀ-ਸਮਾਚਾਰ
The State BJP President has been issued a show cause notice by the Returning Officer, Mr. Vinay Prat...
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
Mayor starts renovation work of Janj Ghar Sector 23 - Chandigarh.
ਪੰਜਾਬੀ-ਸਮਾਚਾਰ
सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत
ਪੰਜਾਬੀ-ਸਮਾਚਾਰ
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Aam Aadmi Party
ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਸਮਾਚਾਰ
IKGPTU releases campus admission information for academic session 2024-25, online registration start...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਪੰਜਾਬੀ-ਸਮਾਚਾਰ
See also  ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

Leave a Reply

This site uses Akismet to reduce spam. Learn how your comment data is processed.