ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਸੁਆਲ ਕਰਨ ਲਈ ਸੱਦਾ ਦਿੱਤਾ।

ਚੰਡੀਗੜ੍ਹ 09 ਅਪ੍ਰੈਲ – ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਲਈ ਇੱਕ ਸੁਆਲਨਾਮਾ ਜਾਰੀ ਕੀਤਾ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਜਿਸ ਵਿੱਚ ਸਰਦਾਰ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ , ਅੰਗਰੇਜ ਸਿੰਘ ਭਦੌੜ ਅਤੇ ਬਲਦੇਵ ਸਿੰਘ ਨਿਹਾਲਗੜ੍ਹ ਸ਼ਾਮਲ ਸਨ ਨੇ ਇਹ ਸੁਆਲਨਾਮਾ ਤਿਆਰ ਕਰਕੇ ਪ੍ਰੈਸ ਲਈ ਜਾਰੀ ਕੀਤਾ।
ਕਿਸਾਨ ਆਗੂਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ , ਫੈਡਰਲਿਜਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਹਨ। ਇਸ ਲਈ ਭਾਜਪਾ ਦੇ ਉਮੀਦਵਾਰ ਜਦੋਂ ਵੀ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਵੋਟਾਂ ਮੰਗਣ ਵਾਸਤੇ ਆਉਣ ਤਾਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਭਾਜਪਾ ਉਮੀਦਵਾਰਾਂ ਨੂੰ ਹੇਠਲੇ ਸਵਾਲ ਕਰਨ ।

ਆਗੂਆਂ ਨੇ ਕਿਹਾ ਕਿ ਜਦੋਂ ਭਾਜਪਾ ਦੇ ਉਮੀਦਵਾਰ ਵੋਟਾਂ ਮੰਗਣ ਆਉਂਦੇ ਹਨ ਤਾਂ ਵੋਟਾਂ ਮੰਗਣਾ ਉਹਨਾਂ ਦਾ ਅਧਿਕਾਰ ਹੈ ਅਤੇ ਸਵਾਲ ਕਰਨੇ ਲੋਕਾਂ ਦਾ ਜਮਹੂਰੀ ਅਧਿਕਾਰ ਹੈ।
ਹੇਠ ਲਿਖਿਆ ਸੁਆਲਨਾਮਾ ਜਾਰੀ ਕੀਤਾ ਗਿਆ।

1) ਅੰਦੋਲਨ ਸਮੇਂ ਕਿਸਾਨਾਂ ਸਾਹਮਣੇ ਕਿੱਲ ਕਿਉਂ ਗੱਡੇ, ਬੈਰੀਕੇਡ ਕਿਉਂ ਲਾਏ, ਅੱਥਰੂ ਗੈਸ ਕਿਉਂ ਛੱਡੀ, ਗੋਲੀਆਂ ਕਿਉਂ ਚਲਾਈਆਂ? ਕੀ ਅਸੀਂ ਵਿਦੇਸ਼ੀ ਹਾਂ? ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ?
2) ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ? ਕਿਸਾਨਾਂ ਦੇ ਟਰੈਕਟਰ ਕਿਉਂ ਭੰਨੇ? 400 ਕਿਸਾਨ ਕਿਉਂ ਫੱਟੜ ਕੀਤੇ ?
3) ਐਮਐਸਪੀ ਦੀ ਕਾਨੂੰਨੀ ਗਰੰਟੀ ਦਾ ਵਾਅਦਾ ਕਰਕੇ ਕਿਉਂ ਮੁੱਕਰੇ? ਸਵਾਮੀਨਾਥਨ ਰਿਪੋਰਟ ਕਿਉਂ ਲਾਗੂ ਨਹੀਂ ਕੀਤੀ? ਸੀ-2+50% ਫਾਰਮੂਲਾ ਲਾਗੂ ਕਰਨ ਵਿੱਚ ਕੀ ਮੁਸ਼ਕਲ ਹੈ?
4) ਲਖੀਮਪੁਰ ਖੀਰੀ ਦੇ ਕਤਲਾਂ ਵਿੱਚ ਇਨਸਾਫ ਲਈ ਰੋੜੇ ਕਿਉਂ ਅਟਕਾਏ ਗਏ? ਅਜੈ ਮਿਸ਼ਰਾ ਟੈਨੀ ਨੂੰ ਸਰਕਾਰੀ ਪਨਾਹ ਦੇਣ ਲਈ ਮੰਤਰੀ ਮੰਡਲ ਵਿੱਚ ਕਿਉਂ ਰੱਖਿਆ ਗਿਆ?
5) ਦਿੱਲੀ ਅੰਦੋਲਨ ਸਮੇਂ ਕਿਸਾਨਾਂ ਉੱਤੇ ਦਰਜ ਕੀਤੇ ਸਾਰੇ ਕੇਸ ਵਾਪਸ ਕਿਉਂ ਨਹੀਂ ਲਏ ?
6)ਕਾਰਪੋਰੇਟਾਂ ਦਾ ਕਰਜ਼ਾ ਮਾਫ ਕਰਨ ਵਿੱਚ ਜੇ ਦਿੱਕਤ ਨਹੀਂ ਤਾਂ ਕਿਸਾਨਾਂ ਦੀ ਕਰਜ਼ਾ ਮੁਕਤੀ ਵਿੱਚ ਕੀ ਮੁਸ਼ਕਲ ਹੈ?
7) ਬਿਜਲੀ ਸੋਧ ਬਿੱਲ 2020 ਵਾਅਦਾ ਖਿਲਾਫੀ ਕਰਕੇ ਪਾਰਲੀਮੈਂਟ ਵਿੱਚ ਕਿਉਂ ਪੇਸ਼ ਕੀਤਾ?
8) ਪ੍ਰਦੂਸ਼ਣ ਵਾਲੇ ਕਾਨੂੰਨ ਵਿੱਚੋਂ ਖੇਤੀ ਖੇਤਰ ਬਾਹਰ ਕਿਉਂ ਨਹੀਂ ਕੱਢਿਆ?
9) ਚੋਣ ਬਾਂਡਾਂ ਦੇ ਭਰਿਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਕਿਉਂ ਵੇਚਿਆ ਗਿਆ?
10) ਭਾਖੜਾ ਅਤੇ ਪੌਂਗ ਡੈਮਾਂ ਉੱਤੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਤੋਂ ਕਿਉਂ ਖੋਹੇ ਗਏ ?
11)ਸਾਈਲੋਜ ਦੇ ਬਹਾਨੇ ਪੰਜਾਬ ਦੀਆਂ ਮੰਡੀਆਂ ਕਿਉਂ ਤੋੜ ਰਹੇ ਹੋ?

See also  ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਜਾਰੀ ਕਰਤਾ: ਬਲਵੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਅੰਗਰੇਜ਼ ਸਿੰਘ ਭਦੌੜ, ਰਵਨੀਤ ਸਿੰਘ ਬਰਾੜ।
ਵੱਲੋਂ: ਸੰਯੁਕਤ ਕਿਸਾਨ ਮੋਰਚਾ ਪੰਜਾਬ

Related posts:

ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ...

Flood in Punjab

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Flood in Punjab

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

Punjab Sports News

Punjab mulls to set up 66 solar power plants of total 264mw capacity.

ਪੰਜਾਬੀ-ਸਮਾਚਾਰ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

Giddarbaha

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...

ਪੰਜਾਬੀ-ਸਮਾਚਾਰ

ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ

Aam Aadmi Party

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Gurdaspur

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋ...

Chandigarh

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Flood in Punjab

एक साल से पूरा नहीं हुआ सड़कों और चौराहे की मरम्मत का काम

ਚੰਡੀਗੜ੍ਹ-ਸਮਾਚਾਰ

चंडीगढ़ प्रशासन एनडीएमए के सहयोग से मॉक भूकंप अभ्यास करेगा आयोजित।

Chandigarh

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

Aam Aadmi Party

चंडीगढ़ नगर निगम में वरिष्ठ उपमहापौर और उपमहापौर के लिए चुनाव ।

ਪੰਜਾਬੀ-ਸਮਾਚਾਰ

चण्डीगढ़वासियों की रूहों की ख़ुराक रूह फेस्ट परेड ग्राउंड में 1 मार्च से

ਪੰਜਾਬੀ-ਸਮਾਚਾਰ

'Bill Liayo Inam Pao' Scheme: 3592 Winners Rewarded with Prizes More Than Rs. 2 Crore for Promoting ...

Punjab News
See also  ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

Leave a Reply

This site uses Akismet to reduce spam. Learn how your comment data is processed.