ਵੋਟਾਂ ਮੰਗਣ ਤੋਂ ਪਹਿਲਾਂ ‘ਆਪ’ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਵਾਅਦੇ ਪੂਰੇ ਕਰਨ ‘ਚ ਅਸਫ਼ਲ ਕਿਉਂ ਰਹੀ : ਬਾਜਵਾ

ਚੰਡੀਗੜ, 9 ਅਪ੍ਰੈਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹਿਣ ਅਤੇ ਸੂਬੇ ਵਿੱਚ ਵੱਡੇ ਮੁੱਦਿਆਂ ‘ਤੇ ਲਾਪਰਵਾਹੀ ਵਰਤਣ ਲਈ ਕਟਹਿਰੇ ਵਿੱਚ ਖੜ੍ਹਾ ਕੀਤਾ।

ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਪਾਰਟੀ ਨੇ ਇਹ ਵੀ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਅਪਣਾਏਗੀ। ਹੁਣ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿਚ ਅਸਫ਼ਲ ਕਿਉਂ ਰਹੀ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਵੀਆਈਪੀ ਕਲਚਰ ਨੂੰ ਖ਼ਤਮ ਕਰਨ ‘ਚ ਅਸਫ਼ਲ ਕਿਉਂ ਰਹੀ?

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ‘ਆਪ’ ਦੇ ਵਾਅਦੇ ਅਤੇ ਵਚਨਬੱਧਤਾ ਖੋਖਲੀ ਸਾਬਿਤ ਹੋਈ ਹੈ। ਆਮ ਆਦਮੀ ਪਾਰਟੀ ਦੇ ਦੋ ਸਾਲਾਂ ਦੇ ਸ਼ਾਸਨ ਕਾਲ ਦੌਰਾਨ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਆਮ ਗੱਲ ਬਣ ਗਈਆਂ ਹਨ। ਇਸੇ ਤਰ੍ਹਾਂ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਅਤੇ ‘ਆਪ’ ਸਰਕਾਰ ਨੇ ਸੂਬੇ ‘ਚ ਵੱਧ ਰਹੀ ਅਪਰਾਧ ਦਰ ਨੂੰ ਰੋਕਣ ਲਈ ਕੁਝ ਨਹੀਂ ਕੀਤਾ।

See also  ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਨਾ ਤਾਂ ਠੇਕੇ ‘ਤੇ ਕੰਮ ਕਰਨ ਵਾਲੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ। ਇਸ ਨੇ ਸਿਰਫ ਝੂਠੇ ਵਾਅਦੇ ਕੀਤੇ ਅਤੇ ਦੋਵਾਂ ਮੁੱਦਿਆਂ ‘ਤੇ ਗੁੰਮਰਾਹਕੁੰਨ ਜਾਣਕਾਰੀ ਪੇਸ਼ ਕੀਤੀ। ‘ਆਪ’ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਵੀ ਸੁਚਾਰੂ ਨਹੀਂ ਬਣਾ ਸਕੀ। ਇਸ ਦੇ ਉਲਟ ‘ਆਪ’ ਦੇ ਦੋ ਸਾਲਾਂ ਦੇ ਸ਼ਾਸਨ ਕਾਲ ਦੌਰਾਨ ਸੂਬੇ ‘ਤੇ ਕਰਜ਼ੇ ਦਾ ਬੋਝ ਵਧਿਆ ਹੈ। ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2024-25 ‘ਚ 30,465 ਕਰੋੜ ਰੁਪਏ ਦਾ ਕਰਜ਼ਾ ਲੈਣ ਦਾ ਅਨੁਮਾਨ ਹੈ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਭਰੋਸੇ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ, ਜਿਨ੍ਹਾਂ ਦੀਆਂ ਫ਼ਸਲਾਂ ਹੜ੍ਹਾਂ ਅਤੇ ਬੇਮੌਸਮੀ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦਰਿਆਈ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ‘ਤੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਵੀ ਅਸਫਲ ਰਹੇ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਨਹੀਂ ਕਰ ਸਕੀ। ਇਸੇ ਤਰ੍ਹਾਂ ਪੰਜਾਬ ਦੀਆਂ ਔਰਤਾਂ ਅਜੇ ਵੀ ਸਰਕਾਰ ਵੱਲੋਂ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਉਡੀਕ ਕਰ ਰਹੀਆਂ ਹਨ।

See also  ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

Related posts:

ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
Chandrayaan-3
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬੀ-ਸਮਾਚਾਰ
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਬਾਜਵਾ ਨੇ 'ਆਪ' 'ਤੇ ਜਲੰਧਰ ਦੇ ਐਸਐਚਓ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦਾ ਦੋਸ਼ ਲਾਇਆ
Punjab Congress
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ
ਖੇਡਾਂ ਦੀਆਂ ਖਬਰਾਂ
ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Flood in Punjab
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
Gurdaspur
Delegation of IAS officers visits best projects of MCC
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ : ਮੁੱਖ ਮੰ...
ਮੁੱਖ ਮੰਤਰੀ ਸਮਾਚਾਰ
Section 144 imposed around all water bodies in Chandigarh
Chandigarh
ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 
Aam Aadmi Party
19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ
Flood in Punjab
See also  ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ

Leave a Reply

This site uses Akismet to reduce spam. Learn how your comment data is processed.