ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

ਚੰਡੀਗੜ੍ਹ, 27 ਫਰਵਰੀ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ
ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ।

ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ‘ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ ।
ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐਸ.ਬੀ.ਐਸ.ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ,ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।

See also  ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ

ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ
ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ, ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।

See also  ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ,ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ,ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ,ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ,ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।

Related posts:

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....
ਪੰਜਾਬੀ-ਸਮਾਚਾਰ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Punjab News
Punjab CEO Sibin C to hold 2nd Facebook Live to interact with people on May 17
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡ...
ਪੰਜਾਬੀ-ਸਮਾਚਾਰ
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ
Flood in Punjab
Spl DGP Arpit Shukla calls for greater synergy between Punjab police, BSF& central agencies to ensur...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬੀ-ਸਮਾਚਾਰ
Pvs Speaker Kultar Singh Sandhwan Condoles Demise of Surjit Singh Minhas.
Punjab News
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
In Chandigarh white number plate cab and bikes are illegal, now passenger will face strict legal act...
Chandigarh
ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
ਪੰਜਾਬੀ-ਸਮਾਚਾਰ
ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Flood in Punjab
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ...
ਮੁੱਖ ਮੰਤਰੀ ਸਮਾਚਾਰ
See also  ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

Leave a Reply

This site uses Akismet to reduce spam. Learn how your comment data is processed.