19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ

ਪੰਜਾਬ ਸਰਕਾਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ

26482 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਹਾਲੇ ਵੀ 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4234 ਵਿਅਕਤੀ

(Punjab Bureau) : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

flood in punjab

File Photo

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ , 26482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 19 ਜੁਲਾਈ ਨੂੰ ਸਵੇਰੇ 8 ਵਜੇ ਤੱਕ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਹਾਲੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2331 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7940 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਹੜ੍ਹ ਰਾਹਤ ਕੈਂਪ ਵੀ ਲਗਾਏ ਗਏ ਹਨ।

See also  ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 465 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 263 ਮੈਡੀਕਲ ਕੈਂਪ ਲਗਾਏ ਹਨ । ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,641, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4400, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

Related posts:

ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ
Flood in Punjab
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
Punjab Information and Public Relations
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
Punjab News
ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...
Punjab Crime News
ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...
Punjab Politics
ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ 'ਚ ਧੂੜ ਫੱਕ਼ ਰਿਹਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
Spl DGP Arpit Shukla calls for greater synergy between Punjab police, BSF& central agencies to ensur...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
Chandrayaan-3
7 मार्च को बुलाई गई विशेष सदन की बैठक के लिए जारी नहीं हुआ पत्र : मेयर कुलदीप कुमार
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 
Flood in Punjab
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ
Punjab Crime News
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
See also  Labour Officials to Organize Weekly Camps for Construction Workers' Registration: Anmol Gagan Mann

Leave a Reply

This site uses Akismet to reduce spam. Learn how your comment data is processed.