ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

• ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ

• ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 28 ਫਰਵਰੀ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਵਾਸਤੇ ਜੁਆਇਨਿੰਗ ਲੈਟਰ ਦੀ ਉਡੀਕ ਵਿੱਚ ਹਨ।

20 cadets of maharaja ranjit singh afpi clear ssb

20 cadets of maharaja ranjit singh afpi clear ssb

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਇਨ੍ਹਾਂ 20 ਕੈਡਿਟਾਂ ਵਿੱਚ ਮਾਧਵ ਸ਼ਰਮਾ, ਵਿਵਾਨ ਸੂਦਨ, ਅਨਮੋਲ ਬਾਂਕਾ, ਮਨਨ ਅਕਾਸ਼, ਮਨਕਰਨ ਸਿੰਘ ਢਿੱਲੋਂ, ਸਚਕਿਰਤ ਸਿੰਘ, ਕਰਨਵੀਰ ਸਿੰਘ ਗਿੱਲ, ਰਾਜਨਪ੍ਰੀਤ ਸਿੰਘ ਸੇਖੋਂ, ਹੁਸਨਪ੍ਰੀਤ ਸਿੰਘ, ਅਨਮੋਲ, ਆਰੀਅਨ ਕਾਲੀਆ, ਅੱਕੀਰੈੱਡੀ ਸਾਈ ਵੇਦਾਂਸ਼, ਨਵਜੋਤ ਸਿੰਘ ਗਿੱਲ, ਪ੍ਰਣਵ ਠਾਕੁਰ, ਸੂਰਯਾਂਸ਼ ਠਾਕੁਰ, ਸ਼ਿਵੋਮ ਘਈ, ਜੋਬਨਜੀਤ ਸਿੰਘ, ਪ੍ਰਤਿਊਸ਼ ਸਿੰਘ ਬੇਦੀ, ਗੁਨਜੋਤ ਸਿੰਘ ਅਤੇ ਗੁਰਸ਼ੇਰ ਸਿੰਘ ਚੀਮਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਵਿੱਚੋਂ ਦੋ ਕੈਡਿਟਾਂ ਸੂਰਯਾਂਸ਼ ਠਾਕੁਰ ਤੇ ਅੱਕੀਰੈੱਡੀ ਸਾਈ ਵੇਦਾਂਸ਼ ਨੇ ਐਨ.ਡੀ.ਏ. ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਦੋਵਾਂ ਲਈ ਐਸ.ਐਸ.ਬੀ. ਕਲੀਅਰ ਕੀਤਾ ਹੈ।

See also  ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਕੈਡਿਟਾਂ ਨੂੰ ਐਸ.ਐਸ.ਬੀ. ਕਲੀਅਰ ਕਰਨ ‘ਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਸੂਬੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਇਹ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਕੈਡਿਟ ਐਨ.ਡੀ.ਏ. ਲਈ ਕਲੀਅਰ ਕਰ ਰਹੇ ਹਨ।

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ 57 ਫੀਸਦੀ ਦੀ ਸਫਲਤਾ ਦਰ ਨਾਲ ਇਹ ਸੰਸਥਾ ਆਪਣੀ ਕਿਸਮ ਦੀਆਂ ਦੇਸ਼ ਭਰ ਵਿੱਚੋਂ ਸਭ ਤੋਂ ਸਫਲ ਸੰਸਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮ.ਆਰ.ਐਸ.ਏ.ਐਫ.ਪੀ.ਆਈ. ਦੇ 14ਵੇਂ ਕੋਰਸ ਲਈ ਵੀ ਚੋਣ ਮੁਕੰਮਲ ਹੋ ਚੁੱਕੀ ਹੈ ਅਤੇ 01 ਅਪ੍ਰੈਲ, 2024 ਨੂੰ ਇਹ ਕੋਰਸ ਸ਼ੁਰੂ ਹੋ ਜਾਵੇਗਾ।

See also  ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ

Related posts:

ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ
Punjab Congress
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
तंबाकू उत्पादों के अवैध बिक्री और वितरण पर छापा।
Punjab News
ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਸਮਾਚਾਰ
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਛੇੜਛਾੜ ਦੀ ਆਪ ਸਰਕਾਰ ਦੀ ਘਿਣੋ...
Punjab BJP
चंडीगढ़ से तीन आम आदमी पार्टी पार्षद भाजपा में शामिल।
Chandigarh
Punjab Gives In Principal Approval for constructing a Shorter Route to Shaheed Bhagat Singh Internat...
ਚੰਡੀਗੜ੍ਹ-ਸਮਾਚਾਰ
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...
Hushairpur
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ
ਪੰਜਾਬੀ-ਸਮਾਚਾਰ
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ
Chandigarh
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 
Flood in Punjab
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ...
ਪੰਜਾਬੀ-ਸਮਾਚਾਰ
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ
Amritsar
Chandigarh DC Rates 2024 List Out.
ਪੰਜਾਬੀ-ਸਮਾਚਾਰ
ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ
Punjab News
See also  ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Leave a Reply

This site uses Akismet to reduce spam. Learn how your comment data is processed.