26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ
155 ਰਾਹਤ ਕੈਂਪਾਂ ਵਿੱਚ ਹਾਲੇ ਵੀ ਰਹਿ ਰਹੇ ਹਨ 4424 ਲੋਕ,  19 ਜ਼ਿਲ੍ਹਿਆਂ ਦੇ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ

(Punjab Bureau) : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਲੀਹ ਉੱਤੇ ਲਿਆਂਦਾ ਜਾ ਸਕੇ।

flood in punjab

File Photo

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26672 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 20 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4424 ਲੋਕ ਰਹਿ ਰਹੇ ਹਨ। ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

See also  ਬਾਜਵਾ ਨੇ 'ਆਪ' 'ਤੇ ਜਲੰਧਰ ਦੇ ਐਸਐਚਓ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦਾ ਦੋਸ਼ ਲਾਇਆ

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2554 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 434 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 247 ਮੈਡੀਕਲ ਕੈਂਪ ਲਗਾਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,871, ਪਟਿਆਲਾ ਵਿੱਚ 64000 ਪੈਕਟ, ਐਸ.ਏ.ਐਸ. ਨਗਰ ਵਿੱਚ 4600, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

Related posts:

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
Aam Aadmi Party
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਪੰਜਾਬੀ-ਸਮਾਚਾਰ
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ
Punjab Congress
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿ...
Dental Colleges In Punjab
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ
ਪੰਜਾਬੀ-ਸਮਾਚਾਰ
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬੀ-ਸਮਾਚਾਰ
ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ
Punjab News
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਸਮਾਚਾਰ
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...
Punjab News
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ
ਪੰਜਾਬੀ-ਸਮਾਚਾਰ
See also  Evening Water Supply at low pressure on 12th April.

Leave a Reply

This site uses Akismet to reduce spam. Learn how your comment data is processed.