Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈਚ

ਬਠਿੰਡਾ ਵਿਖੇ ਰੰਗਾਰੰਗ ਸਮਾਰੋਹ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ

(Punjab Bureau) : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ

ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਲਈ ਸੱਦੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਮੀਤ ਹੇਅਰ ਨੇ ਦੱਸਿਆ ਕਿ ਇਸ ਵੇਲੇ ਮਸ਼ਾਲ ਮਾਰਚ ਪੰਜਾਬ ਦੇ ਹਰ ਜ਼ਿਲੇ ਵਿੱਚ ਜਾ ਰਹੀ ਹੈ ਜੋ ਅੱਜ ਹੁਸ਼ਿਆਰਪੁਰ ਪੁੱਜੀ ਹੈ। ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵੱਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ। ਮਾਰਚ ਪਾਸਟ ਵਿੱਚ ਸਾਰੇ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।

See also  ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ। ਖੇਡ ਮੰਤਰੀ ਨੇ ਮੀਟਿੰਗ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਦਘਾਟਨੀ ਸਮਾਰੋਹ ਦੀਆਂ ਰਸਮੀ ਕਾਰਵਾਈਆਂ ਨੂੰ ਖੇਡਾਂ ਦੀ ਭਾਵਨਾ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਨਾਂ ਕਿਹਾ ਕਿ ਸਟੇਡੀਅਮ ਵਿੱਚ ਆਉਣ ਵਾਲੇ ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਉਨਾਂ ਦਾ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਖੇਡ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੀਡਿਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾ ਹਾਜ਼ਰ ਹੋਏ।

See also  ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

Related posts:

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

तंबाकू उत्पादों के अवैध बिक्री और वितरण पर छापा।

Punjab News

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਪੰਜਾਬੀ-ਸਮਾਚਾਰ

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋ...

ਪੰਜਾਬੀ-ਸਮਾਚਾਰ

कन्हैया मित्तल बन सकते हैं भाजपा का चेहरा

ਪੰਜਾਬੀ-ਸਮਾਚਾਰ

ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ

ਪੰਜਾਬੀ-ਸਮਾਚਾਰ

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿ...

ਅਪਰਾਧ ਸਬੰਧਤ ਖਬਰ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Moga

No air travel and star hotels for officers on tour to Delhi : Purohit

ਚੰਡੀਗੜ੍ਹ-ਸਮਾਚਾਰ

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਪੰਜਾਬੀ-ਸਮਾਚਾਰ

ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

Punjab police delivers another blow to trans-border narcotic networks, 5kg more heroin recovered fro...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਸਮਾਚਾਰ
See also  ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Leave a Reply

This site uses Akismet to reduce spam. Learn how your comment data is processed.