ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ

ਦੋ ਸੀਨੀਅਰ ਨੌਕਰਸ਼ਾਹਾਂ ਤੋਂ ਬਾਅਦ ਹੁਣ ‘ਆਪ’ ਐਡਵੋਕੇਟ ਜਨਰਲ ਨੂੰ ਗ਼ਲਤ ਢੰਗ ਨਾਲ ਸਜ਼ਾ ਦੇ ਰਹੀ ਹੈ: ਵਿਰੋਧੀ ਧਿਰ ਦੇ ਆਗੂ

(Punjab Bureau) : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤਾਂ ਭੰਗ ਕਰਨ ਦਾ ਗੈਰ-ਜਮਹੂਰੀ ਫ਼ੈਸਲਾ ਲੈਣ ਤੋਂ ਬਾਅਦ ਜ਼ਿੰਮੇਵਾਰੀ ਤੈਅ ਕਰਨ ‘ਚ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਦਰਵਾਜ਼ਾ ਦਿਖਾਉਣ ਦੀ ਯੋਜਨਾ ਬਣਾ ਰਹੀ ਹੈ। ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਅਤੇ ਵਿੱਤ ਕਮਿਸ਼ਨਰ (ਪੇਂਡੂ ਵਿਕਾਸ ਅਤੇ ਪੰਚਾਇਤਾਂ) ਧੀਰੇਂਦਰ ਕੁਮਾਰ ਤਿਵਾੜੀ ਅਤੇ ਡਾਇਰੈਕਟਰ (ਪੇਂਡੂ ਵਿਕਾਸ ਅਤੇ ਪੰਚਾਇਤਾਂ) ਗੁਰਪ੍ਰੀਤ ਸਿੰਘ ਖਹਿਰਾ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਸੀ ਅਤੇ ਮਾਮਲੇ ਨੂੰ ਦਬਾਉਣ ਲਈ ਜਲਦਬਾਜ਼ੀ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ।

Pratap Singh Bajwa

ਕੁਝ ਖ਼ਬਰਾਂ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਹਟਾਉਣ ‘ਤੇ ਵਿਚਾਰ ਕਰ ਰਹੀ ਹੈ ਕਿਉਂਕਿ ਹਾਲ ਹੀ ਵਿੱਚ ਪੰਚਾਇਤਾਂ ਭੰਗ ਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਨੂੰਨੀ ਝਟਕੇ ਲੱਗੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਨੇ ਅਦਾਲਤ, ਜਨਤਕ ਇਕੱਠ ਅਤੇ ਮੀਡੀਆ ਸਮੇਤ ਵੱਖ-ਵੱਖ ਮੰਚਾਂ ‘ਤੇ ਇਸ ਜਮਹੂਰੀਅਤ ਦਾ ਗਲ਼ਾ ਘੁੱਟਣ ਵਾਲਾ ਮਸਲਾ ਚੁੱਕਿਆ ਸੀ। ਪੰਜਾਬ ਕਾਂਗਰਸ ਦੇ ਤੁਰੰਤ ਅਤੇ ਮਿਹਨਤੀ ਯਤਨਾਂ ਸਦਕਾ ‘ਆਪ’ ਸਰਕਾਰ ਨੂੰ ਪੰਚਾਇਤ ਭੰਗ ਕਰਨ ਦਾ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ। ਇਹ ਵੀ ਪੰਜਾਬ ਕਾਂਗਰਸ ਹੀ ਸੀ, ਜਿਸ ਨੇ ‘ਆਪ’ ਸਰਕਾਰ ਦੀ ਆਟੇ ਦੀ ਹੋਮ ਡਿਲਿਵਰੀ ਸਕੀਮ ਨੂੰ ਲੈ ਕੇ ‘ਆਪ’ ਸਰਕਾਰ ਨੂੰ ਚੁਨੌਤੀ ਦਿੱਤੀ ਸੀ ਅਤੇ ਨਤੀਜੇ ਵਜੋਂ ਸਰਕਾਰ ਨੂੰ ਇਸ ਦੇ ਕਾਨੂੰਨੀ ਨਤੀਜੇ ਭੁਗਤਣੇ ਪਏ ਸਨ।

See also  ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਸਨ, ਜੋ ਆਪਣੇ ਸਮੇਂ ਤੋਂ ਲਗਭਗ ਛੇ ਮਹੀਨੇ ਪਹਿਲਾਂ ਪੰਚਾਇਤਾਂ ਨੂੰ ਗੈਰ-ਲੋਕਤੰਤਰੀ ਢੰਗ ਨਾਲ ਭੰਗ ਕਰਨ ਲਈ ਜ਼ਿੰਮੇਵਾਰ ਸਨ। ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੇ ਪੰਚਾਇਤ ਵਿਭਾਗ ਦੇ ਦੋ ਸੀਨੀਅਰ ਨੌਕਰਸ਼ਾਹਾਂ ਨੂੰ ਨਾਜਾਇਜ਼ ਤੌਰ ‘ਤੇ ਮੁਅੱਤਲ ਕਰ ਦਿੱਤਾ ਸੀ, ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਹੁਣ ਐਡਵੋਕੇਟ ਜਨਰਲ ਨੂੰ ਗ਼ਲਤ ਸਜ਼ਾ ਦਿੱਤੀ ਜਾ ਰਹੀ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਖ਼ਬਰਾਂ ਅਨੁਸਾਰ ਐਡਵੋਕੇਟ ਜਨਰਲ ਦੇ ਦਫ਼ਤਰ ਦੇ ਕੁਝ ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਪੰਚਾਇਤ ਭੰਗ ਕਰਨ ਦੇ ਮਾਮਲੇ ਵਿੱਚ ਸੂਬੇ ਦੇ ਮੰਤਰੀ ਮੰਡਲ ਵੱਲੋਂ ਇਸ ਮਾਮਲੇ ਨੂੰ ਉਠਾਉਣ ਤੋਂ ਪਹਿਲਾਂ ਕਾਨੂੰਨੀ ਰਾਏ ਨਹੀਂ ਲਈ ਗਈ ਸੀ। ਐਡਵੋਕੇਟ ਜਨਰਲ ਦਫ਼ਤਰ ਤੋਂ ਇਹ ਖ਼ੁਲਾਸਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਜਾਂ ਪੰਚਾਇਤ ਮੰਤਰੀ ਜਾਂ ਦੋਵਾਂ ਦੀ ਗ਼ਲਤੀ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਲੋਕਤੰਤਰੀ ਸੰਸਥਾ ਦਾ ਗਲ਼ਾ ਘੁੱਟਣ ਦੀ ਆਪਣੀ ਗ਼ਲਤੀ ਸਵੀਕਾਰ ਕਰਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਪੰਚਾਇਤ ਭੰਗ ਕਰਨ ਸਬੰਧੀ ਦਸਤਾਵੇਜ਼ਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਦੇ ਦਸਤਖ਼ਤ ਹਨ।

See also  ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

Related posts:

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

Manipur violence

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬੀ-ਸਮਾਚਾਰ

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Punjab News

ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ

ਸਕੂਲ ਸਿੱਖਿਆ ਸਮਾਚਾਰ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਪੰਜਾਬ ਸਿਹਤ ਵਿਭਾਗ

ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

Chandrayaan-3

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਪੰਜਾਬੀ-ਸਮਾਚਾਰ

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

Punjab Crime News

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਪੰਜਾਬੀ-ਸਮਾਚਾਰ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਖੇਡਾਂ ਦੀਆਂ ਖਬਰਾਂ

Bussiness tycoons hails industrial friendly policies of Punjab CM.

Punjab News

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

चंडीगढ़ से तीन आम आदमी पार्टी पार्षद भाजपा में शामिल।

Chandigarh

बॉटलिंग प्लांट में अवैध गतिविधियों के खिलाफ आबकारी विभाग ने की कार्यवाही।

ਪੰਜਾਬੀ-ਸਮਾਚਾਰ

Power and PWD Minister Harbhajan Singh ETO Inspires Students at 'Centre for Human Rights and Duties'

Punjab News
See also  ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

Leave a Reply

This site uses Akismet to reduce spam. Learn how your comment data is processed.