ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ 

(Punjab Bureau) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰਕੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ। 

Water Supply and Sanitation Minister Bram Shanker Jimpa

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਬਦਲਵੇਂ ਪ੍ਰਬੰਧਾਂ ਰਾਹੀਂ ਹੜ੍ਹ ਪੀੜਤਾਂ ਤੱਕ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਰਹੀ ਹੈ ਪਰ ਜਿਹੜੀਆਂ ਪਾਈਪਾਂ, ਮੋਟਰਾਂ ਜਾਂ ਟਿਊਬਵੈੱਲਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ ਉਨ੍ਹਾਂ ਦੀ ਮੁਰੰਮਤ ਇਸ ਰਾਸ਼ੀ ਨਾਲ ਕਰਵਾਈ ਜਾਵੇਗੀ ਤਾਂ ਜੋ ਪਾਣੀ ਸਪਲਾਈ ਹੋਰ ਬੇਹਤਰ ਢੰਗ ਨਾਲ ਕੀਤਾ ਜਾ ਸਕੇ। ਇਹ ਰਾਸ਼ੀ ਐਸਡੀਆਰ ਫੰਡ ਵਿਚੋਂ ਦਿੱਤੀ ਗਈ ਹੈ। 
ਜਿੰਪਾ ਨੇ ਕਿਹਾ ਕਿ ਇਸ ਵੇਲੇ ਸੂਬੇ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਪੀਣ ਵਾਲੇ ਪਾਣੀ ਦੀ ਦਿੱਕਤ ਨਾਲ ਜੂਝ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਪਰੇਸ਼ਾਨੀ ਨੂੰ ਘੱਟ ਕੀਤਾ ਜਾ ਸਕੇ। ਇਹ ਰਾਸ਼ੀ ਜਾਰੀ ਕਰਨ ਲਈ ਜਿੰਪਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। 
ਕਾਬਿਲੇਗੌਰ ਹੈ ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਸਨ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਜਾਣ। 
ਜਿੰਪਾ ਨੇ ਹਦਾਇਤ ਕੀਤੀ ਸੀ ਕਿ ਪੰਜਾਬ ਵਿਚ ਪਾਣੀ ਸਪਲਾਈ ਦੀਆਂ ਜਿੰਨੀਆਂ ਵੀ ਸਕੀਮਾਂ ਹੜ੍ਹਾਂ ਦੀ ਮਾਰ ਹੇਠ ਆਈਆਂ ਹਨ ਜਦੋਂ ਤੱਕ ਉਹ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦੇ ਲਾਭਪਾਤਰੀਆਂ ਨੂੰ ਬਦਲਵੇਂ ਤਰੀਕਿਆਂ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ। 
See also  ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Related posts:

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ
Flood in Punjab
ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
Punjab BJP
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
Free CTU Bus Services for Women on Raksha Bandhan
Chandigarh
ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...
Punjab Crime News
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
Punjab News
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
Delegation of IAS officers visits best projects of MCC
ਪੰਜਾਬੀ-ਸਮਾਚਾਰ
ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਪੰਜਾਬੀ-ਸਮਾਚਾਰ
चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
Punjab News
ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...
Punjab News
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
See also  ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ

Leave a Reply

This site uses Akismet to reduce spam. Learn how your comment data is processed.