ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਜੇ ਮੁੱਖ ਮੰਤਰੀ ਦਾ ਪ੍ਰਚਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ ਤਾਂ ਉਹ ਹਰ ਸਮੇਂ ਸਾਰੇ ਕੈਮਰੇ ਦੇ ਅਮਲੇ ਨੂੰ ਆਪਣੇ ਨਾਲ ਕਿਉਂ ਰੱਖਦੇ ਹਨ? : ਵਿਰੋਧੀ ਧਿਰ ਦੇ ਆਗੂ ਨੇ ਪੁੱਛਿਆ

(Punjab Bureau) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਇੰਨੇ ਵੱਡੇ ਸੰਕਟ ਦੇ ਸਮੇਂ ਸਵੈ-ਪ੍ਰਚਾਰ ਦੀ ਭਾਲ ਕਰਨ ਦੀ ਨਿੰਦਾ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਲੋਕਾਂ ਦੇ ਦੁੱਖ ਦੇ ਸਮੇਂ ਵਿੱਚ ਕਿਸੇ ਵੀ ਤਰਾਂ ਦਾ ਲਾਭ ਲੈਣ ਤੋਂ ਵੱਧ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ।

Pratap Singh Bajwa

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਦਿਲਾਸਾ ਦੇਣ ਅਤੇ ਉਨ੍ਹਾਂ ਨੂੰ ਮਦਦ ਦਾ ਹੱਥ ਮੁਹੱਈਆ ਕਰਵਾਉਣ ਦੇ ਸਪਸ਼ਟ ਇਰਾਦਿਆਂ ਨਾਲ ਮਿਲਣ ਦੀ ਬਜਾਏ, ਪੰਜਾਬ ਦੇ ਮੁੱਖ ਮੰਤਰੀ ਸੋਸ਼ਲ ਮੀਡੀਆ ਪੋਸਟਾਂ ਲਈ ਫੋਟੋਸ਼ੂਟ ਕਰਵਾਉਣ ਵਿੱਚ ਰੁੱਝੇ ਹੋਏ ਹਨ। “ਜੇ ਉਨ੍ਹਾਂ ਦਾ ਇਸ ਤੋਂ ਪ੍ਰਚਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ, ਤਾਂ ਫਿਰ ਉਹ ਹਰ ਸਮੇਂ ਸਾਰੇ ਕੈਮਰੇ ਦੇ ਅਮਲੇ ਨੂੰ ਆਪਣੇ ਨਾਲ ਕਿਉਂ ਰੱਖਦੇ ਹਨ? ਕੀ ਉਹ ਨਹੀਂ ਸਮਝਦੇ ਕਿ ਇਹ ਉਨ੍ਹਾਂ ਲੋਕਾਂ ਲਈ ਅਸੁਵਿਧਾ ਪੈਦਾ ਕਰਦਾ ਹੈ ਜੋ ਪਹਿਲਾਂ ਹੀ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਹੇ ਹਨ”, ਬਾਜਵਾ ਨੇ ਅੱਗੇ ਕਿਹਾ।

ਇੱਕ ਬਿਆਨ ਵਿਚ ਬਾਜਵਾ ਨੇ ਕਿਹਾ ਕਿ ਲੋਹੀਆਂ ਦੇ ਪਿੰਡ ਗਿੱਦੜਪਿੰਡੀ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਕਥਿਤ ਫੋਟੋਸ਼ੂਟ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਦਮ ਤੋੜ ਚੁੱਕਾ ਹੈ ਕਿਉਂਕਿ ਕਥਿਤ ਤੌਰ ‘ਤੇ ਲਗਭਗ ਦੋ ਘੰਟੇ ਤੱਕ ਸੜਕ ਬੰਦ ਰਹੀ।

See also  ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

“ਸਭ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਨੇ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਫਿਰ, ਉਹ ਹੜ੍ਹਾਂ ਨੂੰ ਰੋਕਣ ਲਈ ਸਮੇਂ ਸਿਰ ਪਹਿਲਾਂ ਤੋਂ ਕੀਤੇ ਗਏ ਪ੍ਰਬੰਧਾਂ ਨੂੰ ਚੰਗੀ ਤਰਾਂ ਪੂਰਾ ਕਰਨ ਵਿੱਚ ਵੀ ਅਸਫਲ ਰਿਹਾ। ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ਼ਾਹਕੋਟ ਨੇੜੇ ਸਤਲੁਜ ਦਰਿਆ ਦੀ ਸਫ਼ਾਈ ਨਹੀਂ ਹੋਈ, ਜਿਸ ਕਾਰਨ ਪਾੜ ਪੈ ਗਿਆ। ਇਸ ਦੌਰਾਨ ਉਹ ਜੋ ਕਰ ਰਿਹਾ ਹੈ ਉਹ ਮਗਰਮੱਛਾਂ ਦੇ ਹੰਝੂ ਵਹਾਉਣਾ ਅਤੇ ਅਜਿਹੀਆਂ ਹੋਰ ਨਾਟਕੀ ਹਰਕਤਾਂ ਵਿੱਚ ਸ਼ਾਮਲ ਹੋਣਾ ਹੈ”, ਬਾਜਵਾ ਨੇ ਅੱਗੇ ਕਿਹਾ।

ਬਾਜਵਾ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਉਪਾਵਾਂ ਨਾਲ ਸਬੰਧਿਤ ਇੱਕ ਮੀਟਿੰਗ ਇਸ ਸਾਲ ਜਨਵਰੀ ਵਿੱਚ ਹੋਣੀ ਸੀ। ਪੰਜਾਬ ਦੇ ਮੁੱਖ ਮੰਤਰੀ ਨੇ ਮਈ ਵਿੱਚ ਉਹ ਮੀਟਿੰਗ ਕੀਤੀ ਸੀ, ਜਿਸ ਤੋਂ ਉਨ੍ਹਾਂ ਦੀ ਆਫ਼ਤ ਪ੍ਰਬੰਧਨ ਬਾਰੇ ਗੰਭੀਰਤਾ ਦਾ ਪਤ ਲੱਗਦਾ ਹੈ।

“ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੈਜ਼ਾ, ਟਾਈਫ਼ਾਈਡ, ਡੇਂਗੂ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਹੋ ਜਾਂਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੂੰ ਚਿਤਾਵਨੀ ਦਿੰਦਾ ਹਾਂ ਕਿ ਉਹ ਇਸ ਦਾ ਗੰਭੀਰ ਨੋਟਿਸ ਲੈਣ ਅਤੇ ਮੈਡੀਕਲ ਕੈਂਪ ਲਗਾਉਣਾ ਸ਼ੁਰੂ ਕਰਨ। ‘ਆਪ’ ਸਰਕਾਰ ਨੂੰ ਆਉਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ। ਸਰਕਾਰ ਨੂੰ ਹੜ੍ਹ ਪੀੜਤਾਂ ਦੀਆਂ ਮੁਸੀਬਤਾਂ ਨੂੰ ਦੂਰ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ”, ਬਾਜਵਾ ਨੇ ਅੱਗੇ ਕਿਹਾ।

See also  चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar

ਟਵੀਟ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੈਜ਼ਾ, ਟਾਈਫ਼ਾਈਡ, ਡੇਂਗੂ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਹੋ ਜਾਂਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ @BhagwantMann ਅਤੇ ਪੰਜਾਬ ਦੇ ਸਿਹਤ ਮੰਤਰੀ @AAPbalbir ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਇਸ ਦਾ ਗੰਭੀਰ ਨੋਟਿਸ ਲੈਣ ਅਤੇ ਮੈਡੀਕਲ ਕੈਂਪਾਂ ਦਾ ਆਯੋਜਨ ਸ਼ੁਰੂ ਕਰਨ। ‘ਆਪ’ ਸਰਕਾਰ ਨੂੰ ਆਉਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ।

Related posts:

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Punjab News

प्रशासक के सलाहकार ने 8 वीं बोस्किया राष्ट्रीय चैम्पियनशिप, 2023-24 के विजेताओं से की मुलाकात ।

ਚੰਡੀਗੜ੍ਹ-ਸਮਾਚਾਰ

Change of Summer OPD timings of Govt. Multi-Specialty Hospital, Sector-16, Chandigarh.

ਪੰਜਾਬੀ-ਸਮਾਚਾਰ

आप -कांग्रेस के इशारे उखाड़ी मलोया वासियों के घर से मोदी परिवार की नेम प्लेटे-भाजपा प्रदेशाध्यक्ष जि...

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ...

Barnala

MC Chandigarh's Second Day of 52nd Zero Waste Rose Festival Engages Citizens with Cultural Performan...

ਪੰਜਾਬੀ-ਸਮਾਚਾਰ

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Flood in Punjab

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਮੁੱਖ ਮੰਤਰੀ ਸਮਾਚਾਰ

देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com

ਚੰਡੀਗੜ੍ਹ-ਸਮਾਚਾਰ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

Spl DGP Arpit Shukla calls for greater synergy between Punjab police, BSF& central agencies to ensur...

ਪੰਜਾਬੀ-ਸਮਾਚਾਰ

Punjab Raj Bhavan celebrates Odisha Foundation Day.

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...

ਪੰਜਾਬੀ-ਸਮਾਚਾਰ
See also  ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

Leave a Reply

This site uses Akismet to reduce spam. Learn how your comment data is processed.