ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

  • ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ

  • ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ

ਚੰਡੀਗੜ੍ਹ, 29 ਫਰਵਰੀ
ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿੱਤੇ ਗਏ ਹਨ।

See also  ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।

See also  Protest Right in front of Haryana CM Khattar’s House

Related posts:

Punjab Raj Bhavan celebrates Odisha Foundation Day.

ਪੰਜਾਬੀ-ਸਮਾਚਾਰ

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਪੰਜਾਬੀ-ਸਮਾਚਾਰ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

Spl DGP Arpit Shukla calls for greater synergy between Punjab police, BSF& central agencies to ensur...

ਪੰਜਾਬੀ-ਸਮਾਚਾਰ

Power and PWD Minister Harbhajan Singh ETO Inspires Students at 'Centre for Human Rights and Duties'

Punjab News

कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਖੇਡਾਂ ਦੀਆਂ ਖਬਰਾਂ

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ

ਸਕੂਲ ਸਿੱਖਿਆ ਸਮਾਚਾਰ

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

Punjab News

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...

Punjab Crime News

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Aam Aadmi Party

ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

Chandrayaan-3

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...

Punjab BJP

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬੀ-ਸਮਾਚਾਰ

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋ...

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...

Punjab News

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

Punjab Crime News

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ

Leave a Reply

This site uses Akismet to reduce spam. Learn how your comment data is processed.