ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ

ਸਮੂਹ ਡੀ.ਸੀਜ਼ ਨੂੰ ਮ੍ਰਿਤਕਾਂ ਲਈ ਮੁਆਵਜ਼ਾ ਰਾਸ਼ੀ 20 ਜੁਲਾਈ ਅਤੇ ਨੁਕਸਾਨ ਹੋਏ ਘਰਾਂ ਦੀ ਮੁਆਵਜ਼ਾ ਰਾਸ਼ੀ 24 ਜੁਲਾਈ ਤੱਕ ਵੰਡਣ ਦੇ ਨਿਰਦੇਸ਼

(Punjab Bureau) : ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ।

Chief Secretary reviews the relief works and rehabilitation works in flood affected areas

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਸਥਿਤੀ ਆਮ ਵਾਂਗ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਦੇਣ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆ ਜਾਵੇ। ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਹਰ ਹੀਲੇ 20 ਜੁਲਾਈ ਤੱਕ ਮੁਆਵਜ਼ਾ ਰਾਸ਼ੀ ਦੇਣੀ ਯਕੀਨੀ ਬਣਾਏ ਜਾਵੇ ਅਤੇ ਨੁਕਸਾਨ ਹੋਏ ਘਰਾਂ ਦਾ ਮੁਆਵਜ਼ਾ ਵੀ ਪੀੜਤਾਂ ਨੂੰ 24 ਜੁਲਾਈ ਤੱਕ ਸੌਂਪਿਆ ਜਾਵੇ।

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਾਫ ਪੀਣ ਵਾਲ ਪਾਣੀ ਹਰ ਹੀਲੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਜੀ ਵੱਲੋਂ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਇਸ ਸਬੰਧੀ ਸਬੰਧਤ ਅਧਿਕਾਰੀ ਦੋ ਦਿਨਾਂ ਵਿੱਚ ਇਹ ਸਰਟੀਫਿਕੇਟ ਦੇਣ ਕਿ ਕਿਧਰੇ ਵੀ ਪਾਣੀ ਦੀ ਪਾਈਪ ਲਾਈਨ ਵਿੱਚ ਨੁਕਸ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰਾਂ ਸਾਫ ਹੈ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਸਭ ਤੋਂ ਪ੍ਰਮੁੱਖ ਹੈ। ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਿਆਰੀ ਕਰਨ ਲਈ ਕਿਹਾ। ਇਸੇ ਤਰ੍ਹਾਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ।

See also  ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਧਰੇ ਵੀ ਦਰਿਆਵਾਂ, ਨਹਿਰਾਂ ਵਿੱਚ ਪਾੜ ਹਨ, ਉਨ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨ੍ਹਾਂ ਜਲ ਸਰੋਤ, ਲੋਕ ਨਿਰਮਾਣ, ਮੰਡੀਕਰਨ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਜੀ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਢਾਂਚੇ ਦੀ ਮੁੜ ਬਹਾਲੀ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲੇ ਸਮੇਂ ਵਿੱਚ ਵੱਧ ਪਾਣੀ ਆਉਣ ਦੀ ਸੂਰਤ ਵਿੱਚ ਕੋਈ ਨੁਕਸਾਨ ਨਾ ਹੋਵੇ ਤਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾਵੇ।

ਮੀਟਿੰਗ ਵਿੱਚ ਮੁੱਖ ਸਕੱਤਰ ਨੇ ਹੜ੍ਹਾਂ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮੱਦਦ ਬਾਰੇ ਵੀ ਪੁੱਛਿਆ। ਕੁੱਲ ਮਿਲਾ ਕੇ ਸਥਿਤੀ ਕੰਟਰੋਲ ਵਿੱਚ ਦੱਸੀ ਗਈ। ਇਹ ਵੀ ਦੱਸਿਆ ਗਿਆ ਕਿ ਸੂਬੇ ਵਿੱਚ ਐਨ.ਡੀ.ਆਰ.ਐਫ. ਦੀਆਂ ਹੁਣ ਸਿਰਫ ਦੋ ਟੀਮਾਂ ਤਾਇਨਾਤ ਹਨ। ਇਕ ਮਾਨਸਾ ਤੇ ਦੂਜੀ ਸੰਗਰੂਰ। ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪਾਂ ਅਤੇ ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਫਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ।

See also  ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਵਿਕਾਸ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਬੀਰ ਸਿੰਘ ਗੋਸਲ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।

Related posts:

Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asia Cup 2023

कन्हैया मित्तल बन सकते हैं भाजपा का चेहरा

ਪੰਜਾਬੀ-ਸਮਾਚਾਰ

तंबाकू उत्पादों के अवैध बिक्री और वितरण पर छापा।

Punjab News

Before seeking votes, AAP should answer why it failed to fulfil promises: Bajwa 

ਪੰਜਾਬੀ-ਸਮਾਚਾਰ

पंजाब विश्वविद्यालय में 10वीं वार्षिक महिला कलाकार प्रदर्शनी 2024

ਪੰਜਾਬੀ-ਸਮਾਚਾਰ

चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...

ਪੰਜਾਬੀ-ਸਮਾਚਾਰ

मेयर चुनाव में लोकतंत्र की हत्या करने और करवाने वालों का बीजेपी क्यों दे रही साथ: डॉ. एसएस आहलूवालिय...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

ਪੰਜਾਬੀ-ਸਮਾਚਾਰ

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...

ਸਕੂਲ ਸਿੱਖਿਆ ਸਮਾਚਾਰ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Chandigarh

चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...

ਪੰਜਾਬੀ-ਸਮਾਚਾਰ

पार्षद तरुणा मेहता ने पार्क में नए वाकिंग ट्रेक का किया उद्घाटन

ਪੰਜਾਬੀ-ਸਮਾਚਾਰ

'Bill Liayo Inam Pao' Scheme: 3592 Winners Rewarded with Prizes More Than Rs. 2 Crore for Promoting ...

Punjab News

ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

ਪੰਜਾਬ-ਵਿਜੀਲੈਂਸ-ਬਿਊਰੋ

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ...

ਪੰਜਾਬੀ-ਸਮਾਚਾਰ

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ
See also  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.