ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਚੰਡੀਗੜ੍ਹ, 14 ਮਾਰਚ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਸਨ, ਨੇ ਇਨ੍ਹਾਂ ਯੂਨੀਅਨਾਂ ਦੇ ਆਗੂਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਦਰਜ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਨ੍ਹਾਂ ਮੁੱਦਿਆਂ ‘ਤੇ ਵਿਆਪਕ ਚਰਚਾ ਦੌਰਾਨ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਸਕੱਤਰ ਮਾਲ ਵਿਭਾਗ ਸ਼੍ਰੀਮਤੀ ਅਲਕਨੰਦਾ ਦਿਆਲ, ਵਿੱਤ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਵਿਨੈ ਬੁਬਲਾਨੀ ਅਤੇ ਵਧੀਕ ਰਜਿਸਟਰਾਰ ਸਹਿਕਾਰਤਾ (ਐਡਮਿਨ) ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਸਬ-ਕਮੇਟੀ ਨੂੰ ਇਨ੍ਹਾਂ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਨੁਸਾਰ ਵਿਹਾਰਕਤਾ, ਮੌਜੂਦਾ ਸਥਿਤੀ ਅਤੇ ਵਿੱਤੀ ਜਿੰਮੇਵਾਰੀ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਵਿਚਾਰ-ਵਟਾਂਦਰੇ ਦੌਰਾਨ ਯੂਨੀਅਨ ਆਗੂਆਂ ਵੱਲੋਂ ਸਾਂਝੇ ਕੀਤੇ ਗਏ ਕੁਝ ਮੁੱਦਿਆਂ ਬਾਰੇ ਸਬ-ਕਮੇਟੀ ਨੇ ਉਨ੍ਹਾਂ ਤੋਂ ਸਾਰਥਿਕ ਹੱਲ ਲਈ ਸੁਝਾਅ ਮੰਗੇ। ਸਬ-ਕਮੇਟੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਮਸਲਿਆਂ ਨੂੰ ਹੱਲ ਕਰ ਲਿਆ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਯਤਨਸ਼ੀਲ ਹੈ।

See also  ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਅੱਜ ਕੈਬਨਿਟ ਸਬ-ਕਮੇਟੀ ਵੱਲੋਂ ਜਿੰਨ੍ਹਾਂ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਉਨ੍ਹਾਂ ਵਿੱਚ ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਆਫਿਸ ਇੰਪਲਾਈਜ਼ ਯੂਨੀਅਨ, ਪੰਜਾਬ ਨੰਬਰਦਾਰ ਯੂਨੀਅਨ, ਲੈਂਡ ਮਾਰਗੇਜ ਬੈਂਕ ਇੰਪਲਾਈਜ਼ ਯੂਨੀਅਨ, ਮਿਡ ਡੇ ਮੀਲ ਅਤੇ ਸਫਾਈ ਵਰਕਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਬੇਰੋਜ਼ਗਾਰ ਸਾਂਝਾ ਮੋਰਚਾ, ਅਨਏਡਿਡ ਸਟਾਫ਼ ਫਰੰਟ, ਅਤੇ ਪੰਜਾਬ ਤਨਖਾਹ ਸਕੇਲ ਬਹਾਲੀ ਸਾਂਝ ਫਰੰਟ ਸ਼ਾਮਿਲ ਸਨ।

Related posts:

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।
ਪੰਜਾਬੀ-ਸਮਾਚਾਰ
ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ
ਪੰਜਾਬੀ-ਸਮਾਚਾਰ
ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ 'ਆਪ' ਦੀ ਆਲੋਚਨਾ ਕੀਤੀ
Flood in Punjab
Governor Lays Foundation Stone for Advanced Academic and Research Centre at PGGC-11
Chandigarh
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
Canal water to be supplied to Kishangarh for the first time in history - Mayor inaugurates project
Aam Aadmi Party
यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।
ਪੰਜਾਬੀ-ਸਮਾਚਾਰ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾ...
ਪੰਜਾਬੀ-ਸਮਾਚਾਰ
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ
Punjab Sports News
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ
ਪੰਜਾਬੀ-ਸਮਾਚਾਰ
ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀ...
Punjab Police
A political farce and insult to shaheed-e-azam; jakhar lashes out at Bhagwant Mann
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
Punjab Crime News
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
ਪੰਜਾਬੀ-ਸਮਾਚਾਰ
Blessed To Pay My Obeisance at Sri Ram Mandir in Ayodhya: MP Preneet Kaur
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 
Flood in Punjab
ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ
Punjab News
ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
Punjab News
See also  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

Leave a Reply

This site uses Akismet to reduce spam. Learn how your comment data is processed.