ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ
ਕਰੋਸ਼ੀਆ ਦਾ ਵਪਾਰਕ ਵਫ਼ਦ ਇਸ ਸਾਲ ਨਵੰਬਰ ਵਿੱਚ ਕਰੇਗਾ ਪੰਜਾਬ ਦਾ ਦੌਰਾ

(Punjab Bureau) : ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਦੇ ਦੌਰੇ ‘ਤੇ ਆਏ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ।

GURMEET SINGH KHUDIAN BRAINSTORMS WITH DELEGATES OF CROATIA & SRI LANKA TO MAKE AGRICULTURE SECTOR PROFITABLE

GURMEET SINGH KHUDIAN BRAINSTORMS WITH DELEGATES OF CROATIA & SRI LANKA TO MAKE AGRICULTURE SECTOR PROFITABLE

ਵਫ਼ਦ ਦਾ ਸੁਆਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਹੀ ਮਿਹਨਤੀ ਹਨ ਅਤੇ ਉਨ੍ਹਾਂ ਦੀਆਂ ਅਣਥੱਕ ਮਿਹਨਤ ਸਦਕਾ ਹੀ ਪੰਜਾਬ ਨੂੰ “ਦੇਸ਼ ਦੇ ਅੰਨਦਾਤਾ” ਦਾ ਖ਼ਿਤਾਬ ਮਿਲਿਆ ਹੈ ਪਰ ਹੁਣ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਤਕਨਾਲੋਜੀ, ਖੋਜ ਅਤੇ ਉਦਯੋਗਾਂ ਦੇ ਸਹਿਯੋਗ ਦੀ ਲੋੜ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਖੇਤੀ ਵਿਭਿੰਨਤਾ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਨਿਰਯਾਤ ਨੂੰ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਵੀ ਠੋਸ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਨੇ ਮਾਰਕਫੈੱਡ ਦੇ ਅਧਿਕਾਰੀਆਂ ਨੂੰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਬਰਾਮਦ ਕਰਨ ਵਾਲੀਆਂ ਯੂਨਿਟਾਂ ਦੀ ਸੂਚੀ ਜਾਰੀ ਕਰਨ ਲਈ ਵੀ ਕਿਹਾ।
ਵਫ਼ਦ ਨੂੰ ਸੂਬੇ ਦੇ ਖੇਤੀ ਸੈਕਟਰ ਵਿੱਚ ਜਾਣਕਾਰੀ ਸਾਂਝੀ ਕਰਨ ਅਤੇ ਨਿਵੇਸ਼ ਲਈ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ।
ਖੇਤੀਬਾੜੀ ਸੈਕਟਰ ਵਿੱਚ ਪੰਜਾਬ ਨਾਲ ਮਿਲ ਕੇ ਕੰਮ ਕਰਨ ਵਿੱਚ ਦਿਲਚਸਪੀ ਦਿਖਾਉਂਦਿਆਂ ਇੰਡੋ ਕਰੋਸ਼ੀਅਨ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਸ੍ਰੀ ਮਿਆਂਕ ਜਗਵਾਨੀ, ਵਾਈਸ ਪ੍ਰਧਾਨ ਕੁਮਾਰੀ ਸ਼ਵੇਤਾ, ਨਿਕੋਲਾ ਪਰਸਿਸ ਅਤੇ ਸ਼੍ਰੀਲੰਕਾ ਤੋਂ ਸ੍ਰੀ ਜਯਾ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਮੁਲਕਾਂ ਵਿੱਚ ਬਾਸਮਤੀ ਚੌਲ, ਸ਼ਹਿਦ, ਹਲਦੀ ਵਗੈਰਾ ਦੀ ਭਾਰੀ ਮੰਗ ਹੈ। ਕਰੋਸ਼ੀਆ ਤੋਂ ਆਏ ਵਫ਼ਦ ਨੇ ਦੱਸਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਇੱਕ ਵਪਾਰਕ ਵਫ਼ਦ ਪੰਜਾਬ ਦਾ ਦੌਰਾ ਕਰੇਗਾ ਅਤੇ ਖੇਤੀਬਾੜੀ ਸੈਕਟਰ ਵਿੱਚ ਕੰਮ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗਾ।
ਅਫਰੀਕਾ ਤੋਂ ਆਏ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਐਵੋਕਾਡੋ ਦੀ ਖੇਤੀ ਪੰਜਾਬ ਦੇ ਕਿਸਾਨਾਂ ਲਈ ਬਹੁਤ ਲਾਭਦਾਇਕ ਹੋ ਸਕਦੀ ਹੈ। ਅਗਾਂਹਵਧੂ ਕਿਸਾਨ ਹਰਮਨ ਥਿੰਦ ਨੇ ਦੱਸਿਆ ਕਿ ਸੂਬੇ ਵਿੱਚ ਕੁਝ ਕਿਸਾਨ ਪਹਿਲਾਂ ਹੀ ਐਵੋਕਾਡੋ ਦੀ ਕਾਸ਼ਤ ਸ਼ੁਰੂ ਕਰ ਚੁੱਕੇ ਹਨ ਅਤੇ ਇਸ ਦੇ ਮੰਡੀਕਰਨ ਵਿੱਚ ਵੀ ਬਹੁਤੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਪੀ.ਏ.ਯੂ. ਦੇ ਉਪ ਕੁਲਪਤੀ ਡਾ: ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਉਹ ਕਰੋਸ਼ੀਆ ਤੋਂ ਆਉਣ ਵਾਲੇ ਸੇਬ ਅਤੇ ਹੋਰ ਫਲਾਂ ਦੀਆਂ ਨਰਸਰੀਆਂ ਤਿਆਰ ਕਰਨ ਬਾਰੇ ਖੋਜ ਕਰਨਗੇ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਸ੍ਰੀ ਅਰਸ਼ਦੀਪ ਥਿੰਦ, ਸਾਬਕਾ ਵਧੀਕ ਪ੍ਰਬੰਧਕ ਨਿਰਦੇਸ਼ਕ ਮਾਰਕਫੈੱਡ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

See also  ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

Related posts:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਪੰਜਾਬ ਟਰਾਂਸਪੋਰਟ ਵਿਭਾਗ

ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰ...

Flood in Punjab

Delegation of IAS officers visits best projects of MCC

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...

Punjab News

सुप्रीम कोर्ट की टिप्पणियों से भाजपा की एक महीने की साज़िशों को लगा बड़ा झटका

Chandigarh

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

Flood in Punjab

चंडीगढ़ प्रेस क्लब चुनाव 2024-25 में नलिन आचार्य ने प्रधान पद के लिए अपना दाव पेश करा.

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

Free CTU Bus Services for Women on Raksha Bandhan

Chandigarh

Contractual Employees Policy regarding engagement of employees on direct contract in the departments...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

Punjab Crime News

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ

नौकरी की सुरक्षा व रेगुलराइजेशन पालिसी की मांग को लेकर सैकड़ों कांट्रैक्ट कर्मचारियों ने परिवार व बच...

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬੀ-ਸਮਾਚਾਰ

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ
See also  ਪ੍ਰਧਾਨ ਮੰਤਰੀ ਨੂੰ ਸੰਸਦ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ: ਬਾਜਵਾ

Leave a Reply

This site uses Akismet to reduce spam. Learn how your comment data is processed.