ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

– ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ

– 92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ ਪੱਤਰਾਂ ਦੀ ਕਰ ਰਿਹਾ ਸੀ ਵਰਤੋਂ

ਚੰਡੀਗੜ੍ਹ/ਫਾਜ਼ਿਲਕਾ, 9 ਅਪ੍ਰੈਲ:

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫਤਾਰ ਕੀਤਾ । ਉਕਤ ਮੁਲਜ਼ਮ ਭੋਲੇ- ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦਾ ਝਾਂਸਾ ਦੇ ਕੇ ਵੱਡੀ ਰਕਮ ਠਗਦਾ ਸੀ।

 

ਇਹ ਕਾਰਵਾਈ ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ , ਜੋ 8 ਕੇਸਾਂ ਵਿੱਚ ਪੀ.ਓ. ਸੀ ਅਤੇ 18 ਕੇਸਾਂ ਵਿੱਚ ਬੇਲ ਜੰਪਰ ( ਜ਼ਮਾਨਤ ਖੁੰਝਾ ਚੁੱਕਾ) ਸੀ। ਉਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।

ਆਈ.ਜੀ.ਪੀ. ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਫਾਜ਼ਿਲਕਾ ਪਰਦੀਪ ਸਿੰਘ ਸੰਧੂ ਅਤੇ ਡੀਐਸਪੀ ਨਾਰਕੋਟਿਕਸ ਫਰੀਦਕੋਟ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਦੋਵਾਂ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਨੇ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਅਤੇ ਐਸਐਸਪੀ ਫਾਜ਼ਿਲਕਾ ਡਾ: ਪ੍ਰਗਿਆ ਜੈਨ ਦੀ ਸਮੁੱਚੀ ਨਿਗਰਾਨੀ ਹੇਠ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜਿਲਾ ਪਾਉਡੀ, ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ।

See also  ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਪੁਲੀਸ ਟੀਮਾਂ ਨੇ ਮੁਲਜ਼ਮ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਕੁਝ ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।

ਆਈਜੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਲਈ 21 ਜ਼ਿਲਿ੍ਹਆਂ ਵਿੱਚ ਦਰਜ 108 ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਕੁੱਲ 108 ਐਫਆਈਆਰਜ਼ ਵਿੱਚੋਂ 47 ਫ਼ਾਜ਼ਿਲਕਾ ਵਿੱਚ ਦਰਜ ਹਨ; ਫਿਰੋਜ਼ਪੁਰ ਵਿੱਚ ਅੱਠ; ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਛੇ-ਛੇ; ਰੂਪਨਗਰ, ਮੁਹਾਲੀ ਅਤੇ ਐਸਏਐਸ ਨਗਰ ਵਿੱਚ ਪੰਜ-ਪੰਜ; ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ ਚਾਰ-ਚਾਰ ਕੇਸ ਦਰਜ ਹਨ।

ਜ਼ਿਕਰਯੋਗ ਹੈ ਕਿ ਫਰਵਰੀ 2016 ’ਚ ਫਾਜ਼ਿਲਕਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੀਰਜ ਅਰੋੜਾ ਨੇ ਜ਼ਮਾਨਤ ਬੇਲ ਜੰਪ ( ਜ਼ਮਾਨਤ ਖੁੰਝਾ ਦਿੱਤੀ) ਕਰ ਦਿੱਤੀ ਸੀ ਅਤੇ ਫਰਵਰੀ 2017 ’ਚ ਉਸ ਨੂੰ ਪੀ.ਓ. ਐਲਾਨ ਦਿੱਤਾ ਗਿਆ ਸੀ । ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੀਰਜ ਥਠਾਈ ਦੇ ਖਿਲਾਫ ਕੇਸ ਦਰਜ ਕੀਤੇ ਅਤੇ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ ਪੀੜਤਾਂ ਦੁਆਰਾ ਦਾਇਰ ਕੀਤੀਆਂ ਗਈਆਂ ਕਈ ਰਿੱਟ ਪਟੀਸ਼ਨਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਲੰਬਿਤ ਹਨ।

ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਆਈਡੀ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ 1200 ਏਕੜ ਤੋਂ ਵੱਧ ਜ਼ਮੀਨ ਅਤੇ 200 ਰਿਹਾਇਸ਼ੀ ਫਲੈਟ ਹਨ ਜਿਨ੍ਹਾਂ ਦੀ ਕੀਮਤ 1,000 ਕਰੋੜ ਰੁਪਏ ਤੋਂ ਵੱਧ ਹੈ।

See also  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ 

ਡੱਬੀ : ਫਰੀਦਕੋਟ ਅਤੇ ਫਾਜ਼ਿਲਕਾ ਪੁਲਿਸ ਨੇ 2024 ਵਿੱਚ 211 ਪੀਓਜ਼ ਕੀਤੇ ਗ੍ਰਿਫਤਾਰ

ਭਗੌੜਾ ਅਪਰਾਧੀਆਂ (ਪੀ.ਓ.) ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਤੇ ਫਰੀਦਕੋਟ ਪੁਲਿਸ ਨੇ ਇਸ ਸਾਲ ਹੁਣ ਤੱਕ 211 ਪੀ.ਓ. ਨੂੰ ਗ੍ਰਿਫਤਾਰ ਕੀਤਾ ਹੈ। ਫਾਜ਼ਿਲਕਾ ਪੁਲਿਸ ਨੇ 150 ਪੀ.ਓਜ਼ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਫਰੀਦਕੋਟ ਪੁਲਿਸ ਨੇ 61 ਪੀ.ਓ. ਗ੍ਰਿਫਤਾਰ ਕੀਤੇ ਹਨ।

Related posts:

Punjab Gives In Principal Approval for constructing a Shorter Route to Shaheed Bhagat Singh Internat...
ਚੰਡੀਗੜ੍ਹ-ਸਮਾਚਾਰ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ
Giddarbaha
Case registered against owner and managers of Prime Cinema for violation of Model code of Conduct: P...
ਪੰਜਾਬੀ-ਸਮਾਚਾਰ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਪੰਜਾਬ-ਵਿਜੀਲੈਂਸ-ਬਿਊਰੋ
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ
ਪੰਜਾਬੀ-ਸਮਾਚਾਰ
यूटी सचिवालय घेराव से पहले माननीय सेक्रेटरी पर्सनल आईएएस अजय चगती ने कोऑर्डिनेशन कमेटी के प्रतिनिधिम...
ਪੰਜਾਬੀ-ਸਮਾਚਾਰ
A large number of women witness PM Narinder Modi's live program on the last day of Nari Shakti Vanda...
ਪੰਜਾਬੀ-ਸਮਾਚਾਰ
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ
ਮੁੱਖ ਮੰਤਰੀ ਸਮਾਚਾਰ
Mayor starts renovation work of Janj Ghar Sector 23 - Chandigarh.
ਪੰਜਾਬੀ-ਸਮਾਚਾਰ
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ-ਸਮਾਚਾਰ
मेयर चुनाव में लोकतंत्र की हत्या करने और करवाने वालों का बीजेपी क्यों दे रही साथ: डॉ. एसएस आहलूवालिय...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...
ਪੰਜਾਬ-ਵਿਜੀਲੈਂਸ-ਬਿਊਰੋ
Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
Khedan Watan Punjab Diya
प्रशासक के सलाहकार ने 8 वीं बोस्किया राष्ट्रीय चैम्पियनशिप, 2023-24 के विजेताओं से की मुलाकात ।
ਚੰਡੀਗੜ੍ਹ-ਸਮਾਚਾਰ
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ
ਪੰਜਾਬ ਸਿਹਤ ਵਿਭਾਗ
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਬਿਜਲੀ ਵਿਭਾਗ
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ
Aam Aadmi Party
See also  चंडीगढ़ शहर को देश का नंबर 1 शहर बनाया जाएगा: मेयर कुलदीप कुमार

Leave a Reply

This site uses Akismet to reduce spam. Learn how your comment data is processed.