ਮੁੱਖ ਮੰਤਰੀ ਵੱਲੋਂ ਸੂਬੇ ਵਿਚ ਭਿ੍ਰਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ | Punjab CM announcement- to recover every penny from the corrupt system

ਕਿਸੇ ਵੀ ਭਿ੍ਰਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪ੍ਰਭਾਵਸ਼ਾਲੀ ਸਿਆਸੀ ਪਾਰਟੀ ਵਿੱਚ ਕਿਉਂ ਨਾ ਸ਼ਾਮਲ ਹੋ ਗਿਆ ਹੋਵੇ

ਸਿਰਫ਼ ਸਰਕਾਰ ਦੀ ਆਲੋਚਨਾ ਕਰਨ ਦੇ ਮਕਸਦ ਨਾਲ ਹੀ ਆਲੋਚਨਾ ਕਰੀ ਜਾਣ ਉਤੇ ਵਿਰੋਧੀਆਂ ਨੂੰ ਆੜੇ ਹੱਥੀਂ ਲਿਆ

ਸੂਬੇ ਦੇ ਖ਼ਜ਼ਾਨੇ ਨੂੰ ਬੇਰਹਿਮੀ ਨਾਲ ਲੁੱਟਣ ਵਾਲੇ ਸਿਆਸਤਦਾਨ ਖੌਫਜ਼ਦਾ ਹੋ ਕੇ ਹੁਣ ਅਦਾਲਤਾਂ ਦਾ ਦਰਵਾਜ਼ਾ ਖੜਕਾ ਰਹੇ ਹਨ

ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਤੇ ਸਿਹਤ ਖੇਤਰ ਦੇ ਸਰਕਾਰੀ ਢਾਂਚੇ ਨੂੰ ਤਹਿਸ-ਨਹਿਸ ਕੀਤਾ

ਔਰਤਾਂ ਲਈ 1000 ਰੁਪਏ ਦੀ ਵਿੱਤੀ ਸਹਾਇਤਾ ਦੀ ਚੋਣ ਗਾਰੰਟੀ ਵੀ ਛੇਤੀ ਲਾਗੂ ਹੋਵੇਗੀ

ਭਿ੍ਰਸ਼ਟਾਚਾਰ ਵਿੱਚ ਨੱਕੋ-ਨੱਕ ਡੁੱਬੇ ਹੋਣ ਲਈ ਵਿਰੋਧੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਿ੍ਰਸ਼ਟ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਪਾਸੋਂ ਲੋਕਾਂ ਦਾ ਲੁੱਟਿਆ ਹੋਇਆ ਇਕ-ਇਕ ਪੈਸਾ ਵਸੂਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਅਜ਼ੀਮ ਸਦਨ ਵਿਚ ਅਹਿਦ ਲੈਂਦਾ ਹਾਂ ਕਿ ਭਿ੍ਰਸ਼ਟ ਸਿਆਸਤਦਾਨ ਚਾਹੇ ਕਿਸੇ ਵੀ ਵੱਡੀ ਜਾਂ ਛੋਟੀ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਜਾਣ ਪਰ ਮੇਰੀ ਸਰਕਾਰ ਉਨਾਂ ਵੱਲੋਂ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਪਾਪ ਕਦੇ ਵੀ ਮੁਆਫ ਨਹੀਂ ਕਰੇਗੀ।”

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ ਉਤੇ ਹੋਈ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੇ ਲੋਕਾਂ ਦਾ ਪੈਸਾ ਲੁੱਟਿਆ ਹੋਵੇ, ਨੂੰ ਉਸ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਸੁੱਟਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨਾਂ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼-ਏ-ਕਦਮ ਉਤੇ ਚੱਲੇਗੀ। ਉਨਾਂ ਕਿਹਾ ਕਿ ਬੇਨਾਮੀ ਜਾਇਦਾਦ ਅਤੇ ਇਸ ਪਿੱਛੇ ਭਿ੍ਰਸ਼ਟ ਤੰਤਰ ਦਾ ਲੋਕਾਂ ਸਾਹਮਣੇ ਪਰਦਾਫਾਸ਼ ਕੀਤਾ ਜਾਵੇਗਾ ਤਾਂ ਕਿ ਬਾਕੀ ਲੋਕ ਅਜਿਹੀਆਂ ਗੈਰ-ਕਾਨੰਨੀ ਗਤੀਵਿਧੀਆਂ ਦਾ ਹਿੱਸਾ ਬਣਨ ਤੋਂ ਪਹਿਲਾਂ 100 ਵਾਰ ਸੋਚਣ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਿਹੜੇ ਲੋਕਾਂ ਨੇ ਬੇਰਹਿਮੀ ਨਾਲ ਲੋਕਾਂ ਦਾ ਪੈਸਾ ਲੁੱਟਿਆ, ਉਹ ਲੋਕ ਹੁਣ ਆਪਣੇ ਕੀਤੇ ਹੋਏ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਪਨਾਹ ਲੱਭਦੇ ਫਿਰਦੇ ਹਨ। ਉਨਾਂ ਕਿਹਾ ਕਿ ਭਿ੍ਰਸ਼ਟਾਚਾਰ ਵਿਚ ਜਿਹੜੇ ਸਿਆਸਦਾਨਾਂ ਦੇ ਨਾਮ ਤੱਕ ਨਹੀਂ ਆਏ, ਉਹ ਸਿਆਸਤਦਾਨ ਵੀ ਸ਼ਰਨ ਲੈਣ ਲਈ ਹੱਥ-ਪੈਰ ਮਾਰ ਰਹੇ ਹਨ, ਜੋ ਉਨਾਂ ਦੇ ਮਨਾਂ ਵਿਚ ਕੀਤੇ ਗਏ ਗੁਨਾਹਾਂ ਦੇ ਖੌਫ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਪ੍ਰਭਾਵਸ਼ਾਲੀ ਪਾਰਟੀ ਵਿੱਚ ਕਿਉਂ ਨਾ ਸ਼ਾਮਲ ਹੋ ਗਏ ਹੋਣ।

See also  Delegation of IAS officers visits best projects of MCC

ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਵਿੱਤ ਮੰਤਰੀ ਵੱਲੋਂ ਤਿਆਰ ਕੀਤੇ ਲੋਕ-ਪੱਖੀ ਬਜਟ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਨਾਲ ਵਿਰੋਧੀ ਧਿਰਾਂ ਜਕੋ-ਤਕੀ ਵਿਚ ਫਸੀਆਂ ਹੋਈਆਂ ਹਨ ਕਿਉਂਕਿ ਉਨਾਂ ਨੂੰ ਇਸ ਬਜਟ ਵਿਚ ਕੋਈ ਵੀ ਕਮੀ-ਪੇਸ਼ੀ ਲੱਭਣ ਲਈ ਮਗਜ਼ਖਪਾਈ ਕਰਨੀ ਪੈ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨਾਂ ਦੀ ਟੀਮ ਨੂੰ ਵੱਡਾ ਫਤਵਾ ਦਿੱਤਾ ਹੈ ਜਿਸ ਨਾਲ ਉਸ ਟੀਚੇ ਨੂੰ ਹਾਸਲ ਕੀਤਾ ਜਾਵੇਗਾ ਜੋ ਪਿਛਲੇ 75 ਸਾਲਾਂ ਵਿਚ ਛੂਹਿਆ ਨਹੀਂ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਪਹਿਲੀ ਵਾਰ ਇਸ ਬਜਟ ਵਿਚ ਸਭ ਤੋਂ ਵੱਧ ਪ੍ਰਮੁੱਖਤਾ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਖੇਤਰ ਨੂੰ ਲਾਭ ਦੇਣ ਲਈ ਸਰਕਾਰੀ ਸਿੱਖਿਆ ਤੇ ਸਿਹਤ ਖੇਤਰ ਨੂੰ ਤਬਾਹ ਕਰ ਦਿੱਤਾ। ਉਨਾਂ ਕਿਹਾ ਕਿ ਇਨਾਂ ਦੋਵਾਂ ਮੁੱਖ ਖੇਤਰਾਂ ਵਿੱਚ ਸਰਕਾਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਰਾਹੀਂ ਇਸ ਰੁਝਾਨ ਨੂੰ ਉਨਾਂ ਦੀ ਸਰਕਾਰ ਆਗਾਮੀ ਸਾਲਾਂ ਵਿੱਚ ਬਦਲ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਿਨਾਂ ਨੇ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਨੂੰ ਤਬਾਹ ਕਰ ਦਿੱਤਾ, ਉਨਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨਾਂ ਦੀਆਂ ਚੋਣ ਗਰੰਟੀਆਂ ਵਿੱਚੋਂ ਇਕ ਸਭ ਤੋਂ ਵੱਡੀ ਚੋਣ ਗਰੰਟੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਜਲਦੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਕਵਾਇਦ ਪੂਰੀ ਹੋਣ ਮਗਰੋਂ ਜਲਦੀ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਦਿ੍ਰੜ ਸੰਕਲਪ ਹੈ।

ਸੂਬੇ ਵਿੱਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਬਾਰੇ ਪ੍ਰਾਪੇਗੰਡਾ ਕਰਨ ਉਤੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਚੇਤੇ ਕਰਵਾਇਆ ਕਿ ਸੂਬੇ ਵਿੱਚੋਂ ਰਾਜ ਸਭਾ ਵਿੱਚ ਅਜਿਹਾ ਕੋਈ ਮੈਂਬਰ ਨਹੀਂ ਗਿਆ, ਜਿਸ ਨੂੰ ਲੋਕਾਂ ਨੇ ਨਕਾਰਿਆ ਹੋਇਆ ਹੈ। ਉਨਾਂ ਕਿਹਾ ਕਿ ਪਹਿਲਾਂ ਹੀ ਰਵਾਇਤ ਰਾਹੀ ਹੈ ਕਿ ਜਿਸ ਲੀਡਰ ਨੂੰ ਲੋਕ ਚੋਣਾਂ ਵਿੱਚ ਹਰਾ ਦਿੰਦੇ ਸਨ, ਉਸ ਨੂੰ ‘ਸਿਆਸੀ ਸ਼ਰਨਾਰਥੀ’ ਵਜੋਂ ਉੱਪਰਲੇ ਸਦਨ ਵਿੱਚ ਭੇਜ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਰਾਜ ਸਭਾ ਮੈਂਬਰਾਂ ਦੀ ਚੋਣ ਉਤੇ ਸਵਾਲ ਚੁੱਕ ਰਹੇ ਹਨ, ਉਨਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਆਸਾਮ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਹੇ ਹਨ।

See also  ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਮੁੱਖ ਮੰਤਰੀ ਨੇ ਆਪਣੇ ਜੀਵਨ ਦੇ ਭਾਵੁਕ ਪਲਾਂ ਨੂੰ ਚੇਤੇ ਕਰਦਿਆਂ ਆਖਿਆ ਕਿ ਉਨਾਂ ਸੂਬੇ ਦੇ ਗਰੀਬ ਤੋਂ ਗਰੀਬ ਵਿਅਕਤੀ ਦੀ ਸੇਵਾ ਲਈ ਇਕ ਕਲਾਕਾਰ ਵਜੋਂ ਆਪਣਾ ਸ਼ਾਨਦਾਰ ਕਰੀਅਰ ਛੱਡਿਆ ਸੀ। ਭਗਵੰਤ ਮਾਨ ਨੇ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਦਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਕੋਈ ਵੀ ਢਿੱਡ ਭੁੱਖਾ ਹੈ। ਉਨਾਂ ਕਿਹਾ ਕਿ ਨਿਜ਼ਾਮ ਵਿੱਚ ਤਬਦੀਲੀ ਲਿਆਉਣ ਲਈ ਇਕ ਮੌਕਾ ਹੀ ਕਾਫ਼ੀ ਹੁੰਦਾ ਹੈ ਅਤੇ ਇਹ ਤਬਦੀਲੀ ਜਲਦੀ ਜ਼ਮੀਨੀ ਪੱਧਰ ਉਤੇ ਨਜ਼ਰ ਆਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਵਿਕਾਸ ਅਤੇ ਪ੍ਰਗਤੀ ਵੱਲ ਲੈ ਜਾਵੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਉਨਾਂ ਸਿਆਸੀ ਪਾਰਟੀਆਂ ਨੂੰ ਲਾਂਭੇ ਕਰ ਦਿੱਤਾ ਹੈ, ਜੋ ਹਰ ਪੰਜ ਸਾਲਾਂ ਬਾਅਦ ਸੱਤਾ ਵਿੱਚ ਆ ਕੇ ਆਮ ਲੋਕਾਂ ਨੂੰ ਲੁੱਟਦੀਆਂ ਸਨ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੂੰ ਲੋਕਾਂ ਨੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਹਰ ਕੰਮ ਵਿੱਚ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਾਲੀਆ ਪੈਦਾ ਕਰਨ ਅਤੇ ਕਰਜ਼ਾ ਘਟਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਰੋਕੇਗੀ ਅਤੇ ਇਸ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਖਰਚਿਆ ਜਾਵੇਗਾ।

ਸੂਬਾ ਸਰਕਾਰ ਵੱਲੋਂ ਕੀਤੀਆਂ ਕਈ ਈ-ਗਵਰਨੈਂਸ ਪਹਿਲਕਦਮੀਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿੱਚ ਟੱਚ ਸਕਰੀਨਾਂ ਲਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਰੂਪ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਹਵਾ, ਪਾਣੀ ਅਤੇ ਭੂਮੀ ਪ੍ਰਦੂਸਣ ਨੂੰ ਕੰਟਰੋਲ ਕਰਨ ਲਈ ਸਖਤ ਕਦਮ ਚੁੱਕੇ ਜਾਣਗੇ।

See also  सुप्रीम कोर्ट की टिप्पणियों से भाजपा की एक महीने की साज़िशों को लगा बड़ा झटका

Related posts:

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

7 मार्च को बुलाई गई विशेष सदन की बैठक के लिए जारी नहीं हुआ पत्र : मेयर कुलदीप कुमार

ਪੰਜਾਬੀ-ਸਮਾਚਾਰ

Mayor dedicates park to citizens at sector 41 B.

ਚੰਡੀਗੜ੍ਹ-ਸਮਾਚਾਰ

MC Chandigarh issues clarity on bookings of Community Centers made prior to enforcement of Model Cod...

ਪੰਜਾਬੀ-ਸਮਾਚਾਰ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ...

Amritsar

Bajwa seeks Mann's resignation over gangster's interview.

ਪੰਜਾਬੀ-ਸਮਾਚਾਰ

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਪੰਜਾਬੀ-ਸਮਾਚਾਰ

री-कार्पेटिंग कार्य के लिए जंक्शन 48 और 59 पर सड़के अस्थायी रूप से बंद ।

ਪੰਜਾਬੀ-ਸਮਾਚਾਰ

PVS Speaker Kultar Singh Sandhwan Condoles Demise of Journalist Jashandeep Singh Chauhan

ਚੰਡੀਗੜ੍ਹ-ਸਮਾਚਾਰ

Evening Water Supply at low pressure on 27th November in Chandigarh.

Chandigarh

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com

ਪੰਜਾਬੀ-ਸਮਾਚਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰ...

ਚੰਡੀਗੜ੍ਹ-ਸਮਾਚਾਰ

चंडीगढ़ के सब रजिस्ट्रार आफ़िस में घण्टों रहा पावर कट।

ਚੰਡੀਗੜ੍ਹ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

ਪੰਜਾਬੀ-ਸਮਾਚਾਰ

अंतर्राष्ट्रीय वृद्धजन दिवस पर वरिष्ठ नागरिकों का सम्मान समारोह आयोजित

ਚੰਡੀਗੜ੍ਹ-ਸਮਾਚਾਰ

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

लोकसभा चुनाव के लिए सार्वजनिक अवकाश की घोषणा।

Punjab News

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

Leave a Reply

This site uses Akismet to reduce spam. Learn how your comment data is processed.