ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਇਹ ਸਮਾਗਮ ਸਕੂਲ ਪੱਧਰ ‘ਤੇ ਇਕੋ ਸਮੇਂ ਕਰਵਾਏ ਜਾਣਗੇ: ਹਰਜੋਤ ਬੈਂਸ

(Punjab Bureau) :  ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ‘ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ।

Punjab CM Bhagwant Mann

Punjab CM Bhagwant Mann

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਠੇਕੇ ‘ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।

See also  ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com

ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ। ਸ. ਹਰਜੋਤ ਸਿੰਘ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।

Related posts:

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਪੰਜਾਬ-ਵਿਜੀਲੈਂਸ-ਬਿਊਰੋ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...

Flood in Punjab

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

Aam Aadmi Party

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ

Punjab News

Sh Vinay Pratap Singh, Deputy Commissioner cum Excise & Taxation Commissioner, UT Chandigarh issues ...

Punjab News

ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ

Flood in Punjab

बॉटलिंग प्लांट में अवैध गतिविधियों के खिलाफ आबकारी विभाग ने की कार्यवाही।

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....

ਪੰਜਾਬੀ-ਸਮਾਚਾਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦ...

Firozpur

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰ...

Flood in Punjab

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...

ਪੰਜਾਬੀ-ਸਮਾਚਾਰ

City to get it's first Zero Waste Modern Food Street, Sector 15

ਪੰਜਾਬੀ-ਸਮਾਚਾਰ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬੀ-ਸਮਾਚਾਰ

ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ

ਸਕੂਲ ਸਿੱਖਿਆ ਸਮਾਚਾਰ

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ

ਪੰਜਾਬੀ-ਸਮਾਚਾਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

Leave a Reply

This site uses Akismet to reduce spam. Learn how your comment data is processed.