ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ, ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ”
ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਜਾਇਦਾਦ: ਮੁੱਖ ਮੰਤਰੀ
ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ
(Punjab Bureau) : ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ। ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ।

Punjab Chief Minister Bhagwant Mann on Friday hand over regularisation letters to 12,710 contractual teachers in the Education department
ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।
ਇਕ ਕਲਾਕਾਰ ਵਜੋਂ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਰਹੱਦੀ ਪਿੰਡ ਦੀ ਇਕ ਲੜਕੀ ਦੀ ਜ਼ਿੰਦਗੀ ਬਦਲਣ ਦਾ ਕਿੱਸਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਸ ਲੜਕੀ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਉਨ੍ਹਾਂ ਦੇ ਨਿਮਾਣੇ ਯਤਨਾਂ ਸਦਕਾ ਉਸ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਅਤੇ ਉਸ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ। ਉਨ੍ਹਾਂ ਕਿਹਾ ਕਿ ਜੇ ਇਕ ਕਲਾਕਾਰ ਅਜਿਹਾ ਕਰ ਸਕਦਾ ਹੈ ਤਾਂ ਸੂਬੇ ਦਾ ਮੁਖੀ ਤਾਂ ਹੋਰ ਵੀ ਬਹੁਤ ਕੁਝ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ `ਤੇ ਕੰਮ ਕਰਨਾ ਪਿਆ ਅਤੇ ਪੁਰਾਣੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਅਧਿਆਪਕਾਂ ਨਾਲੋਂ ਵੱਧ ਤਨਖਾਹਾਂ ਮਿਲਦੀਆਂ ਸਨ। ਉਨ੍ਹਾਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਕੌਮ ਨਿਰਮਾਤਾਵਾਂ `ਤੇ ਅੱਤਿਆਚਾਰ ਨਹੀਂ ਤਾਂ ਹੋਰ ਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ `ਤੇ ਇੰਨਾ ਭਰੋਸਾ ਜਤਾਇਆ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਫੈਸਲਾ ਕੀਤਾ ਹੈ ਕਿ ਅਧਿਆਪਕ ਸਿਰਫ਼ ਅਧਿਆਪਨ ਕਾਰਜ ਨਾਲ ਸਬੰਧਤ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਰਦਮਸ਼ੁਮਾਰੀ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਉਨ੍ਹਾਂ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਇਨਕਾਰ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਸ ਮੰਤਵ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਕਾਜ ਕਰਨ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਸਿਰਫ਼ ਉਹੀ ਵਿਅਕਤੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ `ਤੇ ਲੋਕਾਂ ਨਾਲ ਜੁੜਿਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਵੱਡੇ-ਵੱਡੇ ਘਰਾਂ ਵਿੱਚ ਰਹਿਣ ਵਾਲੇ ਆਗੂ ਅਜਿਹੇ ਫੈਸਲੇ ਨਹੀਂ ਲੈ ਸਕਦੇ ਕਿਉਂਕਿ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਇੰਨੇ ਵੱਡੇ ਘਰ ਨਹੀਂ ਹਨ ਪਰ ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਾਰੀ ਜਾਇਦਾਦ ਅਤੇ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤਾਂ ਪੈਸੇ ਅਤੇ ਧਨ-ਦੌਲਤ ਦੇ ਰੂਪ ਵਿੱਚ ਹੋਰ ਕਿਸੇ ਚੀਜ਼ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਆਪਣੇ ਕਾਰਜਕਾਲਾਂ ਦੇ ਆਖ਼ਰੀ ਸਮੇਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਲਈ ਕੋਈ ਵਿਸ਼ੇਸ਼ ਫੈਸਲੇ ਨਹੀਂ ਲਏ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਅਧਿਆਪਕ ਸੂਬੇ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਇਸ ਉੱਦਮ ਦਾ ਹਿੱਸਾ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ `ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨੌਜਵਾਨਾਂ ਦੀ ਆਪਣੀ ਵੱਖਰੀ ਪਛਾਣ ਬਣਾਉਣ ਲਈ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਯਤਨ ਕਰਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ।
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਭਾਗ ਵਿੱਚ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ, ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖ਼ਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ. ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ, ਜੋ ਇਸ ਮੌਕੇ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖ਼ਾਹ ਮਿਲੇਗੀ। ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖ਼ਾਹ ਮਿਲੇਗੀ। ਇਸੇ ਤਰ੍ਹਾਂ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖ਼ਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ।
Related posts:
ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
ਪੰਜਾਬੀ-ਸਮਾਚਾਰ
1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ
Chandigarh
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
Gurdaspur
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
ਪੰਜਾਬੀ-ਸਮਾਚਾਰ
Ongoing Projects for Welfare of Scheduled Castes to be Completed Soon: Dr. Baljit Kaur
ਪੰਜਾਬੀ-ਸਮਾਚਾਰ
62.80% voter turnout recorded in 13 Lok Sabha Constituencies in Punjab: Sibin C
ਪੰਜਾਬੀ-ਸਮਾਚਾਰ
मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया
ਪੰਜਾਬੀ-ਸਮਾਚਾਰ
Labour Officials to Organize Weekly Camps for Construction Workers' Registration: Anmol Gagan Mann
ਪੰਜਾਬੀ-ਸਮਾਚਾਰ
लोकसभा चुनाव के लिए सार्वजनिक अवकाश की घोषणा।
Punjab News
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
Spl DGP Arpit Shukla calls for greater synergy between Punjab police, BSF& central agencies to ensur...
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰ...
ਪੰਜਾਬੀ-ਸਮਾਚਾਰ
Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈ...
Punjab Sports News
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵ...
ਪੰਜਾਬੀ-ਸਮਾਚਾਰ
चंडीगढ़ नगर निगम में मेयर कुलदीप कुमार ने 2325.21 करोड़ रुपये का बजट पेश किया
Aam Aadmi Party
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ....
ਪੰਜਾਬੀ-ਸਮਾਚਾਰ
'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ