ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ
ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ
(Ludhiana Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਰੋਟੀ, ਕੱਪੜਾ ਤੇ ਮਕਾਨ ਦੀਆਂ ਜ਼ਰੂਰਤਾਂ ਮੁਹੱਈਆ ਕਰਵਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਕ ਕਲਿਆਣਕਾਰੀ ਸੂਬੇ ਵਿਚ ਲੋਕ ਪੱਖੀ ਉਪਰਾਲਿਆਂ ਲਈ ਲੋਕਾਂ ਪਾਸੋਂ ਟੈਕਸ ਵਸੂਲੇ ਜਾਂਦੇ ਹਨ ਜੋ ਟੈਕਸ ਦੇਣ ਵਾਲਿਆਂ ਨੂੰ ਭਲਾਈ ਸਕੀਮਾਂ ਦੇ ਰੂਪ ਵਿਚ ਅਦਾ ਕਰ ਦਿੱਤੇ ਜਾਂਦੇ ਹਨ।
CM HANDS OVER CHEQUES OF FINANCIAL ASSISTANCE WORTH RS 101 CRORE TO 25,000 ELIGIBLE BENEFICIARIES FOR CONSTRUCTION OF HOUSES

CM HANDS OVER CHEQUES OF FINANCIAL ASSISTANCE WORTH RS 101 CRORE TO 25,000 ELIGIBLE BENEFICIARIES FOR CONSTRUCTION OF HOUSES

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ। 
ਮੁੱਖ ਮੰਤਰੀ ਨੇ ਕਿਹਾ ਕਿ ਨਾਅਹਿਲ ਅਤੇ ਭ੍ਰਿਸ਼ਟ ਨੇਤਾਵਾਂ ਕਾਰਨ ਲੋਕਾਂ ਦਾ ਸੂਬੇ ਦੀ ਸਿਆਸੀ ਲੀਡਰਸ਼ਿਪ ਵਿਚ ਭਰੋਸਾ ਗੁਆਚ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਉਨ੍ਹਾਂ ਵਿਚ ਬਹੁਤ ਵਿਸ਼ਵਾਸ ਪ੍ਰਗਟ ਕੀਤਾ ਜਿਸ ਲਈ ਉਹ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਕਾਸ ਉਤੇ ਜ਼ੋਰ ਦੇ ਕੇ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸੂਬੇ ਵਿਚ ਸੜਕ ਹਾਦਸਿਆਂ ਕਾਰਨ ਹੁੰਦੀਆਂ ਮੌਤਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਫੈਸਲਾ ਕੀਤਾ ਤਾਂ ਕਿ ਸੂਬੇ ਦੀਆਂ ਸੜਕਾਂ ਉਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ 14 ਮਨੁੱਖੀ ਜਾਨਾਂ ਸੜਕ ਹਾਦਸਿਆਂ ਦੀ ਭੇਟ ਚੜ੍ਹ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗਸ਼ਤ ਰਾਹੀਂ ਅਜਿਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਜਿਸ ਕਰਕੇ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਇਸ ਫੋਰਸ ਨੂੰ ਗਲਤ ਢੰਗ ਨਾਲ ਗੱਡੀ ਚਲਾਉਣ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਦਾ ਜ਼ਿੰਮਾ ਸੌਂਪਿਆ ਗਿਆ ਹੈ। 
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਹਿਰ ਦੀ ਸਫਾਈ ਤੇ ਹੋਰ ਕਾਰਜਾਂ ਲਈ ਲੁਧਿਆਣਾ ਨਗਰ ਨਿਗਮ ਲਈ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਸਫਾਈ ਅਤੇ ਹੋਰ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਟਰੈਕਟਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਵੱਡੇ ਪਿੰਡਾਂ ਨੂੰ ਟਰੈਕਟਰ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਤੋਂ ਇਲਾਵਾ ਇਹ ਟਰੈਕਟਰ ਖੇਤੀਬਾੜੀ ਮੰਤਵ ਲਈ ਬਿਨਾਂ ਟਰੈਕਟਰ ਵਾਲੇ ਕਿਸਾਨਾਂ ਲਈ ਮਦਦਗਾਰ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ, ਸਿਹਤ ਤੇ ਰੋਜ਼ਗਾਰ ਸੈਕਟਰਾਂ ਉਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਦਮ ਚੁੱਕੇ ਜਾਣਾ ਬਹੁਤ ਜ਼ਰੂਰੀ ਹਨ ਤਾਂ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿਚ ਨੌਜਵਾਨਾਂ ਕੋਲ ਅਥਾਹ ਸਮਰੱਥਾ ਹੈ ਜਿਸ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਮੁਲਕ ਦੇ ਆਰਥਿਕ-ਸਮਾਜਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਵਿਚ ਹਰੇਕ ਚੁਣੌਤੀ ਦਾ ਡਟ ਮੁਕਾਬਲਾ ਕਰਨ ਦੀ ਦਾ ਜਜ਼ਬਾ ਹੈ ਜਿਸ ਕਰਕੇ ਪੰਜਾਬੀ ਹਰੇਕ ਮੈਦਾਨ ਫਤਹਿ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ, ਸੰਤ-ਮਹਾਤਮਾ, ਦੇਵੀ-ਦੇਵਤਿਆਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ ਅਤੇ ਬਹਾਦਰ ਪੰਜਾਬੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਬਰ, ਬੇਇਨਸਾਫੀ ਅਤੇ ਦਮਨ ਦੀ ਹਮੇਸ਼ਾ ਜ਼ੋਰਦਾਰ ਮੁਖਲਾਫ਼ਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼, ਸਰਹੱਦਾਂ ਦੀ ਰਾਖੀ, ਅਨਾਜ ਉਤਪਾਦਨ ਵਿਚ ਮੁਲਕ ਨੂੰ ਸਵੈ-ਨਿਰਭਰ ਬਣਾਉਣ, ਏਕਤਾ ਤੇ ਅਖੰਡਤਾ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਪੰਜਾਬੀਆਂ ਲਾਮਿਸਾਲ ਯੋਗਦਾਨ ਪਾਇਆ ਹੈ। 
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੇ ਹੋਰ ਹਾਜ਼ਰ ਸਨ। 
See also  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

Related posts:

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले क...

ਪੰਜਾਬੀ-ਸਮਾਚਾਰ

ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਪੰਜਾਬ ਟਰਾਂਸਪੋਰਟ ਵਿਭਾਗ

62.80% voter turnout recorded in 13 Lok Sabha Constituencies in Punjab: Sibin C

ਪੰਜਾਬੀ-ਸਮਾਚਾਰ

Fire team rescues a couple from drowning under the railway bridge Ind. area Phase-I

Flood in Chadigarh

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬੀ-ਸਮਾਚਾਰ

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਪੰਜਾਬੀ-ਸਮਾਚਾਰ

CM assails union government for failing to securing interests of Indian players at the Olympics.

ਪੰਜਾਬੀ-ਸਮਾਚਾਰ

चंडीगढ़ नगर निगम में मेयर कुलदीप कुमार ने 2325.21 करोड़ रुपये का बजट पेश किया

Aam Aadmi Party

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...

Punjab BJP

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ

Punjab News

ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜ...

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

Jalandhar

Spl DGP Arpit Shukla calls for greater synergy between Punjab police, BSF& central agencies to ensur...

ਪੰਜਾਬੀ-ਸਮਾਚਾਰ

चंडीगढ़ प्रेस क्लब में 31 मार्च को होने वाले चुनाव में दैनिक जागरण के बरिंदर रावत और हिम् प्रभा के नल...

ਪੰਜਾਬੀ-ਸਮਾਚਾਰ

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...

ਪੰਜਾਬੀ-ਸਮਾਚਾਰ
See also  Punjab CEO Sibin C holds a high-level review meeting with DCs, CPs, and SSPs for the Lok Sabha elections

Leave a Reply

This site uses Akismet to reduce spam. Learn how your comment data is processed.