ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਇਹਨਾਂ ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਸੀਐਚਸੀ ਸ਼ਾਮਲ: ਡਾ. ਬਲਬੀਰ ਸਿੰਘ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ।

MANN GOVT TO REVAMP 40 GOVT HOSPITALS IN PUNJAB

MANN GOVT TO REVAMP 40 GOVT HOSPITALS IN PUNJAB

ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ।
ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ।
ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।

See also  देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com

Related posts:

कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत

ਪੰਜਾਬੀ-ਸਮਾਚਾਰ

चंडीगढ़ संसदीय क्षेत्र में उम्मीदवारों के साथ चुनाव तैयारी आकलन बैठक।

ਪੰਜਾਬੀ-ਸਮਾਚਾਰ

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

Haryana Governor Bandaru Dattatreya honored 34 outstanding people for excellence - punjabsamachar.co...

ਚੰਡੀਗੜ੍ਹ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ

ਪੰਜਾਬੀ-ਸਮਾਚਾਰ

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ

Aam Aadmi Party

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...

Punjab News

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

स्वास्थ्य कारणों और संक्रमण से बचाव के लिए सावधानी अछूत करार नहीं दी जा सकतीः किरण खेर

ਪੰਜਾਬੀ-ਸਮਾਚਾਰ

ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ

Khalistani In Canada

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

Social Security Minister Dr. Baljit Kaur Attends Annual Event Organized by Punjab Divyang Action Com...

ਪੰਜਾਬੀ-ਸਮਾਚਾਰ

'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ

Flood in Punjab

In Chandigarh white number plate cab and bikes are illegal, now passenger will face strict legal act...

Chandigarh

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀ...

Punjab Congress

Ferozepur triple murder case: Punjab police arrests one more key accused from Sri Muktsar Sahib; two...

Punjab News

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

Jalandhar

Evening Water Supply at low pressure on 12th April.

ਪੰਜਾਬੀ-ਸਮਾਚਾਰ
See also  कांग्रेस में है देश के लिए शहादत देने की परंपरा, भाजपा में नहीं: तिवारी

Leave a Reply

This site uses Akismet to reduce spam. Learn how your comment data is processed.