ਜਿੰਪਾ ਨੇ ਪਟਿਆਲਾ ‘ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਦੀ ਹਿਦਾਇਤ
(Patiala Bureau) : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ। ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ।

ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੀ ਹਰੇਕ ਸ਼ਾਖਾ ਦੇ ਮੁਖੀ ਤੇ ਸੁਪਰਡੈਂਟ ਪਾਸੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦਾ ਸਿੱਧਾ ਸਬੰਧ ਲੋਕਾਂ ਨਾਲ ਹੈ ਅਤੇ ਲੋਕ ਸੇਵਾ ਦੇ ਇਸ ਕੰਮ ਨੂੰ ਤਰਜ਼ੀਹ ਦਿੱਤੀ ਜਾਵੇ।  ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਤਿਆਰ ਕਰਨ ਸਮੇਂ ਪੂਰੀ ਪਾਰਦਰਸ਼ਤਾ ਤੇ ਚੌਕਸੀ ਵਰਤੀ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਉਨ੍ਹਾਂ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸਟਾਫ਼ ਪਾਸੋਂ ਸੁਝਾਅ ਵੀ ਲਏ ਤੇ ਕੰਮ ‘ਚ ਤੇਜ਼ੀ ਲਿਆਉਣ ਲਈ ਫਾਈਲ ਵਰਕ ਨੂੰ ਈ ਆਫ਼ਿਸ ਰਾਹੀਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਹਫ਼ਤੇ ਕੀਤੇ ਗਏ ਕੰਮ ਦੀ ਰੀਵਿਊ ਮੀਟਿੰਗ ਕੀਤੀ ਜਾਇਆ ਕਰੇਗੀ। 
ਇਸ ਦੌਰਾਨ ਜਿੰਪਾ ਨੇ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਰੱਕੀ ਦੇ ਅਤੇ ਪੈਨਸ਼ਨ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈਣ ਲਈ ਚਲਾਈ ਜਾਂਦੀ ‘ਪਾਣੀ ਦੀ ਜਾਂਚ ਪ੍ਰਯੋਗਸ਼ਾਲਾ’ ਦਾ ਪੂਰਾ ਰੋਸਟਰ ਤਿਆਰ ਕਰਕੇ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਲਏ ਜਾਣ, ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਵਿਭਾਗ ਵਿੱਚ 5 ਕਲਰਕਾਂ, 1 ਜੂਨੀਅਰ ਸਹਾਇਕ ਤੇ 3 ਜੂਨੀਅਰ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਰਾਜੇਸ਼ ਕੁਮਾਰ ਖੋਸਲਾ, ਜਸਵਿੰਦਰ ਸਿੰਘ ਚਾਹਲ, ਜਸਬੀਰ ਸਿੰਘ ਸਮੇਤ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ। ਫੋਟੋ ਕੈਪਸ਼ਨ : ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ।
See also  सुप्रीम कोर्ट ने भारतीय स्टेट बैंक को चुनावी बांड से संबंधित उन सभी विवरणों का खुलासा करने का निर्देश दिया

Related posts:

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

Delegation of IAS officers visits best projects of MCC

ਪੰਜਾਬੀ-ਸਮਾਚਾਰ

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਪੰਜਾਬੀ-ਸਮਾਚਾਰ

ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...

ਸਕੂਲ ਸਿੱਖਿਆ ਸਮਾਚਾਰ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

Punjab News

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮ...

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਪੰਜਾਬੀ-ਸਮਾਚਾਰ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Gurdaspur

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

Punjab BJP

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Punjab News

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼...

Flood in Punjab

ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

Punjab News

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਪੰਜਾਬੀ-ਸਮਾਚਾਰ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ
See also  ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Leave a Reply

This site uses Akismet to reduce spam. Learn how your comment data is processed.