ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਜਿੰਪਾ
(Punjab Bureau) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ‘ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ।

More than 1.30 lakh beneficiaries of 112 villages will get potable drinking water supply
ਜਿੰਪਾ ਨੇ ਅਧਿਕਾਰੀਆਂ ਨੂੰ ਪੱਬਰਾ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਪੱਬਰਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਇਸ ਗੱਲ ਦੀ ਵਕਾਲਤ ਕਰਦੇ ਰਹੇ ਹਨ ਕਿ ਪਿੰਡਾਂ ਨੂੰ ਸਾਫ ਪਾਣੀ ਦੇਣਾ ਸਾਰੀਆਂ ਸਰਕਾਰਾਂ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮਕਸਦ ਲਈ ਭਗਵੰਤ ਮਾਨ ਸੂਬੇ ਦੇ ਪਿੰਡਾਂ ਖਾਸ ਤੌਰ ‘ਤੇ ਸਰਹੱਦੀ ਇਲਾਕੇ ਦਾ ਖੁਦ ਦੌਰਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੱਬਰਾ ਪ੍ਰੋਜੈਕਟ ਦਾ ਉਦਘਾਟਨ ਮੁੱਖ ਮੰਤਰੀ ਹੱਥੋਂ ਕਰਵਾਉਣਾ ਮਾਣ ਵਾਲੀ ਗੱਲ ਹੋਵੇਗੀ।
ਪੱਬਰਾ ਜਲ ਸਪਲਾਈ ਪ੍ਰੋਜੈਕਟ ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਅਤੇ ਇਸ ਨਾਲ ਰਾਜਪੁਰਾ, ਪਟਿਆਲਾ ਅਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ। 21,693 ਘਰਾਂ ਦੀ 1 ਲੱਖ 30 ਹਜ਼ਾਰ 159 ਆਬਾਦੀ ਨੂੰ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖਰਾਬ ਹੈ ਅਤੇ ਇਸ ਵਿਚ ਫਲੋਰਾਈਡ, ਨਾਈਟਰੇਟ ਅਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ। ਉਕਤ ਪ੍ਰੋਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ।
Related posts:
एक साल से पूरा नहीं हुआ सड़कों और चौराहे की मरम्मत का काम
ਚੰਡੀਗੜ੍ਹ-ਸਮਾਚਾਰ
सी टी यु विभाग में पहुंची नई 60 बस चैसी
ਪੰਜਾਬੀ-ਸਮਾਚਾਰ
Rs 39.69 Cr releases for Free Textbooks to SC Students: Dr. Baljit Kaur
ਪੰਜਾਬੀ-ਸਮਾਚਾਰ
ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ
ਪੰਜਾਬੀ-ਸਮਾਚਾਰ
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ
Punjab Crime News
ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
Mohali
चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले क...
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਸਕੂਲ ਸਿੱਖਿਆ ਸਮਾਚਾਰ
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
ਪੰਜਾਬੀ-ਸਮਾਚਾਰ
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
City to get it's first Zero Waste Modern Food Street, Sector 15
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਪੰਜਾਬੀ-ਸਮਾਚਾਰ