ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

(Punjab Bureau) : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿੱਚ ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਕੇਸ ਵਿੱਚੋਂ ਕਲੀਨ ਚਿੱਟ ਹਾਸਲ ਕਰ ਚੁੱਕੇ ਵਿਅਕਤੀ ਨੂੰ ਮੁੜ ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀ.ਐਸ.ਪੀ.) ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕੀਤਾ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸੰਤ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 AAP MP SANJEEV ARORA ANNOUNCES TO PROVIDE RS 1.5 LAKH EACH TO 100 CANCER PATIENTS FOR TREATMENT EVERY YEAR

AAP MP SANJEEV ARORA ANNOUNCES TO PROVIDE RS 1.5 LAKH EACH TO 100 CANCER PATIENTS FOR TREATMENT EVERY YEAR

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਖਿਲਾਫ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਇਸ ਉਪਰੰਤ ਡੀ.ਐਸ.ਪੀ. ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਕੇਸ ਵਿੱਚ ਨਾਮਜ਼ਦ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਆਈ.ਜੀ.ਪੀ. ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੇ ਐਸ.ਪੀ. (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ । ਇਸ ਐਸ.ਆਈ.ਟੀ. ਵਿੱਚ ਡੀ.ਐਸ.ਪੀ. ਫਰੀਦਕੋਟ ਸੁਸ਼ੀਲ ਕੁਮਾਰ ਸਮੇਤ ਡੀ.ਐਸ.ਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਐਸ.ਆਈ ਖੇਮ ਚੰਦ ਟੀਮ ਮੈਂਬਰਾਂ ਵਜੋਂ ਸ਼ਾਮਲ ਸਨ।

See also  ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਬੁਲਾਰੇ ਨੇ ਦੱਸਿਆ ਕਿ 8 ਨਵੰਬਰ, 2022 ਨੂੰ ਐਸ.ਪੀ. ਗਗਨੇਸ਼ ਕੁਮਾਰ ਅਤੇ ਡੀਐਸਪੀ ਸੁਸ਼ੀਲ ਕੁਮਾਰ ਨੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਨੂੰ ਮੁੜ ਨਾਮਜ਼ਦ ਕਰਨ ਅਤੇ ਗ੍ਰਿਫ਼ਤਾਰ ਕਰਨ ਅਤੇ ਇਸ ਮਾਮਲੇ ਵਿੱਚ ਸੰਤ ਗਗਨ ਦਾਸ ਦੀ ਮਦਦ ਕਰਨ ਲਈ ਉਸ ( ਗਗਨ ਦਾਸ ) ਤੋਂ 50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ । ਇਹ ਸੌਦਾ 35 ਲੱਖ ਰੁਪਏ ਵਿੱਚ ਤੈਅ ਹੋਇਆ ਅਤੇ ਉਕਤ ਅਧਿਕਾਰੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ ਲੈ ਚੁੱਕੇ ਸਨ ਜਿਨ੍ਹਾਂ ਵਿੱਚ 9 ਨਵੰਬਰ, 2022 ਅਤੇ 22 ਨਵੰਬਰ, 2022 ਨੂੰ ਕ੍ਰਮਵਾਰ 15 ਲੱਖ ਅਤੇ 5 ਲੱਖ ਰੁਪਏ ਰਿਸ਼ਵਤ ਦੇ ਤੌਰ ਉੱਤੇ ਲਏ ਗਏ। ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਸੁਸ਼ੀਲ ਕੁਮਾਰ, ਜੋ ਇਸ ਸਮੇਂ 3 ਆਈ.ਆਰ.ਬੀ, ਲੁਧਿਆਣਾ ਵਿਖੇ ਤਾਇਨਾਤ ਹੈ, ਨੂੰ ਗ੍ਰਿਫਤਾਰ ਕੀਤਾ । ਦੋਸ਼ੀ ਡੀ.ਐਸ.ਪੀ. ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

See also  कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत

Related posts:

ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

ਪੰਜਾਬੀ-ਸਮਾਚਾਰ

चण्डीगढ़वासियों की रूहों की ख़ुराक रूह फेस्ट परेड ग्राउंड में 1 मार्च से

ਪੰਜਾਬੀ-ਸਮਾਚਾਰ

Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Khedan Watan Punjab Diya

Achievers Meet Held At Maharaja Ranjit Singh Armed Forces Preparatory Institute

Punjab News

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

Flood in Punjab

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਪੰਜਾਬੀ-ਸਮਾਚਾਰ

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪੰਜਾਬੀ-ਸਮਾਚਾਰ

ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜ...

ਪੰਜਾਬੀ-ਸਮਾਚਾਰ

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Aam Aadmi Party

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ

ਪੰਜਾਬੀ-ਸਮਾਚਾਰ

Bajwa accuses Mann of supplying misleading data on providing employment.

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਸਮਾਚਾਰ

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

Punjab BJP

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬੀ-ਸਮਾਚਾਰ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

Fire team rescues a couple from drowning under the railway bridge Ind. area Phase-I

Flood in Chadigarh

ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ

ਖੇਡਾਂ ਦੀਆਂ ਖਬਰਾਂ
See also  ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

Leave a Reply

This site uses Akismet to reduce spam. Learn how your comment data is processed.