‘ਆਪ’ ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ

(Punjab Bureau) : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਇਹ ਲੋਕਤੰਤਰੀ ਸੰਸਥਾਵਾਂ ਦੀ ਜਿੱਤ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਅਜਿਹੇ ਗੈਰ-ਲੋਕਤੰਤਰੀ ਫ਼ੈਸਲੇ ਨੂੰ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਿਚਾਈ ਕੀਤੀ ਗਈ ਸੀ। ਪੰਜਾਬ ਕਾਂਗਰਸ ਨੇ ਵੀ ਇਸ ਤਰਕਹੀਣ ਫ਼ੈਸਲੇ ਵਿਰੁੱਧ ਸਖ਼ਤ ਰੁਖ਼ ਲਿਆ ਅਤੇ ਕਈ ਮੰਚਾਂ ‘ਤੇ ਇਹ ਮੁੱਦਾ ਉਠਾਇਆ।

Pratap Singh Bajwa

ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਭਾਈ ਗਈ ਸਕਾਰਾਤਮਿਕ ਭੂਮਿਕਾ ਦੀ ਸ਼ਲਾਘਾ ਕੀਤੀ ਜਿਸ ਨੇ ਨਕਲੀ ਇਨਕਲਾਬੀਆਂ (ਆਪ) ਨੂੰ ਆਪਣਾ ਲਾਪਰਵਾਹੀ ਵਾਲਾ ਫ਼ੈਸਲਾ ਵਾਪਸ ਲੈਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀਆਂ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆਵਾਂ ‘ਤੇ ਨਿਰਭਰ ਕਰਦੀ ਹੈ ਜੋ ਸਾਰੇ ਨਾਗਰਿਕਾਂ ਦੇ ਅਧਿਕਾਰਾਂ ਦਾ ਸਨਮਾਨ ਕਰਦੇ ਹਨ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਹੋਣ। ਇਸ ਲਈ ‘ਆਪ’ ਨੂੰ ਲੋਕਤੰਤਰੀ ਕਦਰਾਂ ਕੀਮਤਾਂ ਨਾਲ ਛੇੜਛਾੜ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਰਪੰਚਾਂ ਦੇ ਅਧਿਕਾਰ ਜ਼ਬਰਦਸਤੀ ਖੋਹ ਲਏ ਸਨ। ਇਨ੍ਹਾਂ ਫ਼ੈਸਲਿਆਂ ਕਾਰਨ 41,922 ਔਰਤਾਂ ਸਮੇਤ 1,00,312 ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਨਾਲ ਸਮਝੌਤਾ ਕੀਤਾ ਗਿਆ ਸੀ। ਸੰਸਦੀ ਚੋਣਾਂ ਲਈ ਵੀ, ਭਾਰਤ ਦੇ ਚੋਣ ਕਮਿਸ਼ਨ ਨੂੰ ਆਮ ਤੌਰ ‘ਤੇ ਚੋਣਾਂ ਦੀ ਢੁਕਵੀਂ ਤਿਆਰੀ ਅਤੇ ਸੰਚਾਲਨ ਲਈ ਸਿਰਫ਼ 45 ਦਿਨਾਂ ਦੀ ਲੋੜ ਹੁੰਦੀ ਹੈ। ਪਰ ਇਸ ਵਿਸ਼ੇਸ਼ ਮਾਮਲੇ ਵਿੱਚ ਪੰਚਾਇਤਾਂ ਨੂੰ ਛੇ ਮਹੀਨੇ ਪਹਿਲਾਂ ਹੀ ਭੰਗ ਕਰ ਦਿੱਤਾ ਗਿਆ ਸੀ।

See also  ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਅਜੇ ਹੜ੍ਹਾਂ ਦੇ ਸਦਮੇ ਤੋਂ ਉੱਭਰ ਨਹੀਂ ਸਕੇ ਹਨ। ਪੰਜਾਬ ਹੁਣ ਤੱਕ ਦੀ ਸਭ ਤੋਂ ਭਿਆਨਕ ਕੁਦਰਤੀ ਆਫ਼ਤ ਕਾਰਨ ਸਭ ਤੋਂ ਭਿਆਨਕ ਦੌਰ ਵਿੱਚੋਂ ਲੰਘ ਰਿਹਾ ਸੀ, ਜਿਸ ਨੇ ਪੰਜਾਬ ਦੇ ਪੇਂਡੂ ਢਾਂਚੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਅਜਿਹੇ ਨਾਜ਼ੁਕ ਸਮੇਂ ਵਿੱਚ ਪਿੰਡ ਵਾਸੀਆਂ ‘ਤੇ ਪੰਚਾਇਤੀ ਚੋਣਾਂ ਥੋਪਣਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਪਾਗਲ ਫ਼ੈਸਲਾ ਸੀ। ਕੀ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਵੇਦਨਸ਼ੀਲ ਇਨਸਾਨ ਕਹਿਣਾ ਅਤਿਕਥਨੀ ਹੋਵੇਗੀ?

Related posts:

सुप्रीम कोर्ट की टिप्पणियों से भाजपा की एक महीने की साज़िशों को लगा बड़ा झटका

Chandigarh

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...

Fazilka

एक साल से पूरा नहीं हुआ सड़कों और चौराहे की मरम्मत का काम

ਚੰਡੀਗੜ੍ਹ-ਸਮਾਚਾਰ

Pvs Speaker Kultar Singh Sandhwan Condoles Demise of Surjit Singh Minhas.

Punjab News

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਪੰਜਾਬੀ-ਸਮਾਚਾਰ

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ

Punjab News

Education Minister Harjot Singh Bains   congratulates the 77  teachers selected for Teacher's State ...

ਪੰਜਾਬੀ-ਸਮਾਚਾਰ

चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।

ਪੰਜਾਬੀ-ਸਮਾਚਾਰ

Bajwa terms the Election Manifesto of the Congress as revolutionary

ਪੰਜਾਬੀ-ਸਮਾਚਾਰ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਪੰਜਾਬੀ-ਸਮਾਚਾਰ

कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...

Punjab News

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

Punjab News

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ

Flood in Punjab

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Flood in Punjab

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

Flood in Punjab

Punjab CEO Sibin C holds a high-level review meeting with DCs, CPs, and SSPs for the Lok Sabha elect...

ਪੰਜਾਬੀ-ਸਮਾਚਾਰ

ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Punjab BJP

सी टी यु विभाग में पहुंची नई 60 बस चैसी 

ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Leave a Reply

This site uses Akismet to reduce spam. Learn how your comment data is processed.