ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ
(Barnala Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ।

ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ।
ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Related posts:
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ
Aam Aadmi Party
Punjab CEO Sibin C to hold 2nd Facebook Live to interact with people on May 17
ਪੰਜਾਬੀ-ਸਮਾਚਾਰ
उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਅਪਰਾਧ ਸਬੰਧਤ ਖਬਰ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
Amritsar
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...
ਪੰਜਾਬੀ-ਸਮਾਚਾਰ
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ
Punjab News
ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ
Flood in Punjab
भारतीय स्टेट बैंक भाजपा के भ्रष्टाचार को छुपा रहा है - कांग्रेस
ਚੰਡੀਗੜ੍ਹ-ਸਮਾਚਾਰ
हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI
Punjab News
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....
ਪੰਜਾਬੀ-ਸਮਾਚਾਰ
ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...
ਸਕੂਲ ਸਿੱਖਿਆ ਸਮਾਚਾਰ
ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ...
ਮੁੱਖ ਮੰਤਰੀ ਸਮਾਚਾਰ
कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत
ਪੰਜਾਬੀ-ਸਮਾਚਾਰ

