ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ
(Barnala Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ।

ਮੁਲਜ਼ਮਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ।
ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Related posts:
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ
ਪੰਜਾਬੀ-ਸਮਾਚਾਰ
ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ
ਪੰਜਾਬੀ-ਸਮਾਚਾਰ
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
Chandigarh
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
Uncategorized
ਵੋਟਾਂ ਮੰਗਣ ਤੋਂ ਪਹਿਲਾਂ 'ਆਪ' ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਵਾਅਦੇ ਪੂਰੇ ਕਰਨ 'ਚ ਅਸਫ਼ਲ ਕਿਉਂ ਰਹੀ : ਬਾਜਵਾ
ਪੰਜਾਬੀ-ਸਮਾਚਾਰ
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋ...
ਪੰਜਾਬੀ-ਸਮਾਚਾਰ
ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
Punjab News
ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕ...
Drugs In Punjab
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵ...
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Flood in Punjab
Punjab Raj Bhavan celebrates Odisha Foundation Day.
ਪੰਜਾਬੀ-ਸਮਾਚਾਰ
Punjab police solves theft at Khanna’s shivpuri temple within a week; four held with 3.6kg stolen si...
Punjab News
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ
ਪੰਜਾਬੀ-ਸਮਾਚਾਰ
ਸਿੱਖਿਆ ਵਿਭਾਗ ਪ੍ਰਾਇਮਰੀ ਤੋਂ ਮਾਸਟਰ ਕਾਰਡ 'ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ...
ਪੰਜਾਬੀ-ਸਮਾਚਾਰ