ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

(Ludhiana Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।

AHEAD OF I-DAY, SPL DGP LAW & ORDER REVIEWS SECURITY ARRANGEMENTS IN LUDHIANA

AHEAD OF I-DAY, SPL DGP LAW & ORDER REVIEWS SECURITY ARRANGEMENTS IN LUDHIANA

ਲੁਧਿਆਣਾ ਦੇ ਐਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਸੀ.ਪੀ. ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਿਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ ‘ਤੇ ਅਤੇ ਸੋਸ਼ਲ ਮੀਡੀਆ ‘ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦ ਪੁਲਿਸ ਬਲ ਤਾਇਨਾਤ ਕੀਤਾ ਹੈ। ਬਾਅਦ ਵਿੱਚ, ਸਪੈਸ਼ਲ ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਅਤੇ ਉਹਨਾਂ ਨੂੰ ਪ੍ਰੇਰਿਤ ਕਰਨ ਲਈ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

See also  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Related posts:

Act tough on illegal flow of liquor, cash and smuggling of drugs to conduct smooth elections, ECI to...

ਪੰਜਾਬੀ-ਸਮਾਚਾਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਪੰਜਾਬੀ-ਸਮਾਚਾਰ

Jai Inder Kaur Condemns Senior Congress Leader Randeep Surjewala's Sexist Remark

ਪੰਜਾਬੀ-ਸਮਾਚਾਰ

Contractual Employees Policy regarding engagement of employees on direct contract in the departments...

ਪੰਜਾਬੀ-ਸਮਾਚਾਰ

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Flood in Punjab

62.80% voter turnout recorded in 13 Lok Sabha Constituencies in Punjab: Sibin C

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ...

Punjab Sports News

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ

ਪੰਜਾਬੀ-ਸਮਾਚਾਰ

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

Punjab News

Road Closed Alert - Dividing road Sector 50/51 on Vikas Marg, Chandigarh would be closed on 17.05.20...

ਪੰਜਾਬੀ-ਸਮਾਚਾਰ

सी टी यु विभाग में पहुंची नई 60 बस चैसी 

ਪੰਜਾਬੀ-ਸਮਾਚਾਰ

Evening Water Supply at low pressure on 12th April.

ਪੰਜਾਬੀ-ਸਮਾਚਾਰ

कांग्रेस में है देश के लिए शहादत देने की परंपरा, भाजपा में नहीं: तिवारी

ਪੰਜਾਬੀ-ਸਮਾਚਾਰ

मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की

Aam Aadmi Party

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

Mere Shahir Vich Pradushan “ਮੇਰੇ ਸ਼ਹਿਰ ਵਿੱਚ ਪ੍ਰਦੂਸ਼ਣ” Punjabi Essay, Paragraph, Speech for Class 9, ...

ਅਪਰਾਧ ਸਬੰਧਤ ਖਬਰ
See also  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Leave a Reply

This site uses Akismet to reduce spam. Learn how your comment data is processed.