ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਦੇ ਲਾਂਚ ਸਮਾਗਮ ਦੀ ਪ੍ਰਧਾਨਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ: ਅਮਨ ਅਰੋੜਾ
(Punjab Bureau) : ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ।

AMAN ARORA GIVES CLARION CALL TO WORK IN DIRECTION OF INNOVATIVE ENERGY EFFICIENT TECHNOLOGIES TO SECURE FUTURE
ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਹੁਣ ਗਰੀਨ ਐਨਰਜੀ ਵੱਲ ਵਧਣ ਦੀ ਚਰਚਾ ਚੱਲ ਰਹੀ ਹੈ ਅਤੇ ਹਾਲ ਹੀ ਵਿੱਚ ਗਲਾਸਗੋ ਵਿਖੇ ਹੋਈ ਅੰਤਰਾਰਸ਼ਟਰੀ ਕਾਨਫਰੰਸ ਵਿੱਚ ਸ਼ਾਮਲ ਮੁਲਕਾਂ ਨੇ ਗਰੀਨ ਐਨਰਜੀ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਵਾਤਾਵਰਣ ਦੀ ਸੰਭਾਲ ਵੱਲ ਹੋਰ ਸੁਹਿਰਦਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।
ਸ੍ਰੀ ਅਮਨ ਅਰੋੜਾ ਅੱਜ ਇੱਥੇ ਇੱਕ ਹੋਟਲ ਵਿੱਚ ਹਾਫ਼ ਡੇਅ ਸਟੇਕਹੋਲਡਰ ਵੈਲੀਡੇਸ਼ਨ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਲਾਂਚ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਸਮਾਗਮ ਸਟੇਟ ਡੈਜੀਗਨੇਟਿਡ ਏਜੰਸੀ (ਐਸ.ਡੀ.ਏ.), ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਨਾਲ ਮਿਲ ਕੇ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਅਤੇ ਡਿਜ਼ਾਈਨ2ਆਕੂਪੈਂਸੀ ਸਰਵਿਸਿਜ਼ ਐਲਐਲਪੀ (ਡੀ2ਓ) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ।
ਸੌਰ ਅਤੇ ਪੌਣ ਊਰਜਾ ਵੱਲ ਵਧਦਿਆਂ ਰਿਵਾਇਤੀ ਈਂਧਣ ਦੀ ਵਰਤੋਂ ਨੂੰ ਘਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਆਪਣੇ ਆਕਾਰ ਤੋਂ ਤਿੰਨ ਗੁਣਾ ਵੱਧ ਕਾਰਬਨ ਗੈਸਾਂ ਦਾ ਉਤਪਾਦਨ ਕਰ ਰਿਹਾ ਹੈ, ਜੋ ਸਾਡੇ ਭਵਿੱਖ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਬਿਜਲੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ ਅਤੇ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਊਰਜਾ ਦੀ ਵਰਤੋਂ ਲਈ ਜਾਗਰੂਕ ਕਰਨ ਵਾਸਤੇ ਮੁਹਿੰਮ ਸ਼ੁਰੂ ਕਰਨ।
ਉਹਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਨਿਵੇਸ਼ ਦੀ ਸੰਭਾਵਨਾ ‘ਤੇ ਵੀ ਧਿਆਨ ਦਿੱਤਾ ਜੋ ਸੂਬਾ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗ, ਟਰਾਂਸਪੋਰਟ, ਇਮਾਰਤਾਂ ਅਤੇ ਖੇਤੀਬਾੜੀ ਖੇਤਰਾਂ ਦੀ ਗਤੀਸ਼ੀਲਤਾ ਨਾਲ ਨਵੇਂ ਮੌਕੇ ਆ ਰਹੇ ਹਨ। ਉਹਨਾਂ ਜ਼ਿਕਰ ਕੀਤਾ ਕਿ ਊਰਜਾ ਹੌਲੀ-ਹੌਲੀ ਸਪਲਾਈ ਦੀ ਬਜਾਏ ਮੰਗ ਆਧਾਰਤ ਹੋ ਰਹੀ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ। ਇਸ ਤੋਂ ਇਲਾਵਾ ਪੇਡਾ ਵੱਲੋਂ ਪਰਾਲੀ ਦੀ ਸੁਚੱਜੀ ਤੇ ਲਾਭਕਾਰੀ ਵਰਤੋਂ ਲਈ ਨੀਤੀ ਵੀ ਤਿਆਰ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ, ਪੇਡਾ ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਊਰਜਾ ਕੁਸ਼ਲਤਾ ਸਬੰਧੀ ਕਾਰਜ ਯੋਜਨਾ ਮੁੱਖ ਤੌਰ ‘ਤੇ ਕਾਰਬਨ ਨਿਕਾਸ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਊਰਜਾ ਕੁਸ਼ਲਤਾ ਦੇ ਮਾਪਦੰਡਾਂ ਨੂੰ ਉਜਾਗਰ ਕਰੇਗੀ। ਇਸ ਸਬੰਧੀ ਸੁਝਾਅ ਲੈਣ ਲਈ ਉਹਨਾਂ ਨੇ ਕਾਰਜ ਯੋਜਨਾ ਨੂੰ ਜਨਤਕ ਖੇਤਰ ਵਿੱਚ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।
ਸਕੱਤਰ ਬੀ.ਈ.ਈ. ਮਿਲਿੰਦ ਦਿਉੜਾ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਮਹੱਤਤਾ ਅਤੇ ਵੱਖ-ਵੱਖ ਭਾਈਵਾਲਾਂ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ ਜੋ ਆਰਥਿਕਤਾ ਅਤੇ ਊਰਜਾ ਕੁਸ਼ਲਤਾ ਨੂੰ ਹੁਲਾਰਾ ਦੇਣਗੇ।
ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਪ੍ਰੋਜੈਕਟ ਮੈਨੇਜਰ ਐਸੋਚੈਮ ਮੋਹਿਤ ਤ੍ਰਿਪਾਠੀ ਅਤੇ ਪ੍ਰੋਜੈਕਟ ਕੋਆਰਡੀਨੇਟਰ ਐਸੋਚੈਮ ਆਸ਼ੀਸ਼ ਕੌਂਲ ਨੇ ਪੰਜਾਬ ਲਈ ਰਾਜ ਊਰਜਾ ਕੁਸ਼ਲਤਾ ਕਾਰਜ ਯੋਜਨਾ ਬਾਰੇ ਵਿਸਥਾਰਤ ਪੇਸ਼ਕਾਰੀ ਦਿੱਤੀ ਜਿਸ ਵਿੱਚ ਇਮਾਰਤਾਂ, ਉਦਯੋਗਾਂ, ਟਰਾਂਸਪੋਰਟ ਅਤੇ ਖੇਤੀਬਾੜੀ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਗਿਆ। ਪੰਜਾਬ ਦੀ ਸਟੇਟ ਊਰਜਾ ਕੁਸ਼ਲਤਾ ਕਾਰਜ ਯੋਜਨਾ ਵਿੱਚ ਪ੍ਰਸਤਾਵਿਤ ਰਣਨੀਤੀ ਵਿੱਚ ਰਾਜ ਲਈ 2025 ਤੱਕ 0.7345 ਐਮ.ਟੀ.ਓ.ਈ. (ਮਿਲੀਅਨ ਟਨ ਤੇਲ ਦੇ ਬਰਾਬਰ) ਅਤੇ 2030 ਤੱਕ 1.8952 ਐਮ.ਟੀ.ਓ.ਈ. ਸੰਭਾਵੀਂ ਊਰਜਾ ਬੱਚਤ ਟੀਚਾ ਤੈਅ ਕੀਤਾ ਗਿਆ ਹੈ।
ਆਵਾਜਾਈ ਦੇ ਖੇਤਰ ਨੂੰ ਅੱਗੇ ਵਧਾਉਣ, ਇਮਾਰਤਾਂ ਵਿੱਚ ਪੁਰਾਣੇ ਉਪਕਰਨਾਂ ਨੂੰ ਬਦਲਣ ਲਈ ਪ੍ਰੋਗਰਾਮ ਨੂੰ ਲਾਗੂ ਕਰਨ, ਇਮਾਰਤਾਂ ਲਈ ਬੀਈਈ ਸਟਾਰ ਰੇਟਿੰਗਾਂ ਅਤੇ ਸ਼ੂਨਯ ਰੇਟਿੰਗਾਂ ਲਗਾਉਣ ਅਤੇ ਉਦਯੋਗਾਂ ਤੇ ਖੇਤੀਬਾੜੀ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਉਪਾਅ ਸ਼ੁਰੂ ਕਰਨ ਸਬੰਧੀ ਵਿਆਪਕ ਰਿਪੋਰਟ ਭਾਈਵਾਲਾਂ ਨਾਲ ਸਾਂਝੀ ਕੀਤੀ ਗਈ।
ਇਸ ਵਰਕਸ਼ਾਪ ਵਿੱਚ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਵਿਵੇਕ ਅਤਰਾਏ, ਚੇਅਰਮੈਨ ਐਸੋਚੈਮ ਯੂ.ਟੀ. ਕੌਂਸਲ ਆਫ਼ ਪਾਲਿਸੀ ਐਡਵੋਕੇਸੀ, ਪੇਡਾ ਦੇ ਜੁਆਇੰਟ ਡਾਇਰੈਕਟਰ ਕੁਲਬੀਰ ਸਿੰਘ ਸੰਧੂ ਅਤੇ ਵੱਖ-ਵੱਖ ਸੰਸਥਾਵਾਂ ਦੇ ਮਾਹਿਰਾਂ ਸਮੇਤ ਕਈ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Related posts:
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
Blessed To Pay My Obeisance at Sri Ram Mandir in Ayodhya: MP Preneet Kaur
ਪੰਜਾਬੀ-ਸਮਾਚਾਰ
सुप्रीम कोर्ट की टिप्पणियों से भाजपा की एक महीने की साज़िशों को लगा बड़ा झटका
Chandigarh
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ
Punjab News
ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ
ਪੰਜਾਬੀ-ਸਮਾਚਾਰ
CM assails union government for failing to securing interests of Indian players at the Olympics.
ਪੰਜਾਬੀ-ਸਮਾਚਾਰ
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ludhiana
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
Aam Aadmi Party
इंडिया अलायंस के तीन पार्षदों ने एफएंडसीसी के लिए नामांकन पत्र दाखिल किया
ਪੰਜਾਬੀ-ਸਮਾਚਾਰ
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
No air travel and star hotels for officers on tour to Delhi : Purohit
ਚੰਡੀਗੜ੍ਹ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ...
Punjab News
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...
Punjab News