ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

(Punjab Bureau) : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ।

Dr Baljeet Kaur

Dr Baljeet Kaur

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਅਸ਼ੀਰਵਾਦ ਸਕੀਮ ਦੇ 14 ਜਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜ਼ਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ।

See also  ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Related posts:

Lok Sabha elections 2024: Punjab Police fully geared up to ensure free, fair and peaceful polls- DGP...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ...
Aam Aadmi Party
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...
Punjab Politics
MCC Constitutes 18 flood control teams and 7 control centre during raining season
ਪੰਜਾਬੀ-ਸਮਾਚਾਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
Punjab Crime News
ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਸਕੂਲ ਸਿੱਖਿਆ ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...
ਪੰਜਾਬੀ-ਸਮਾਚਾਰ
ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ
Aam Aadmi Party
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪ...
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ
ਪੰਜਾਬੀ-ਸਮਾਚਾਰ
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...
Punjab Crime News
Blessed To Pay My Obeisance at Sri Ram Mandir in Ayodhya: MP Preneet Kaur
ਪੰਜਾਬੀ-ਸਮਾਚਾਰ
Mann government failed to comply with SC guidelines on illegal liquor: Bajwa 
ਪੰਜਾਬੀ-ਸਮਾਚਾਰ
Chandigarh DC Rates 2024 List Out.
ਪੰਜਾਬੀ-ਸਮਾਚਾਰ
See also  ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

Leave a Reply

This site uses Akismet to reduce spam. Learn how your comment data is processed.