ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

  • ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ ਹੋਵੇਗੀ ਮੁਆਫ਼
  • ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ
  • ਕੈਬਨਿਟ ਮੰਤਰੀ ਨੇ ਆਂਗਣਵਾੜੀ ਸੁਪਰਵਾਈਜ਼ਰਜ਼, ਕਲਰਕਾਂ ਤੇ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ
  • ਕੌਮਾਂਤਰੀ ਮਹਿਲਾ ਦਿਵਸ ਸਬੰਧੀ ਮੋਹਾਲੀ ਵਿਖੇ ਸੂਬਾ ਪੱਧਰੀ ਸਮਾਗਮ
  • ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ
  • ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ਿਆਂ ਦੇ ਸੈਂਕਸ਼ਨ ਪੱਤਰ ਸੌਂਪੇ
  • ਨਵਜਨਮੀਆਂ ਧੀਆਂ ਤੇ ਉਹਨਾਂ ਦੀਆਂ ਮਾਵਾਂ ਦਾ ਸਨਮਾਨ
  • ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਕੀਤਾ ਸਨਮਾਨ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ ਫੀਸ ਸਬੰਧੀ ਛੋਟ ਜਲਦੀ ਲਾਗੂ ਕੀਤੀ ਜਾਵੇਗੀ।

ਇਹ ਐਲਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੈਕਟਰ 67 ਸਥਿਤ ਸੰਸਥਾ ਨਾਈਪਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ ਨਿਯੁਕਤ 09 ਸੁਪਰਵਾਈਜ਼ਰ ਤੇ 09 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ 14
ਸਟੈਨੋਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੀ ਵੰਡੇ।

See also  ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਤਨ ਸਮਿਆਂ ਵਿੱਚ ਔਰਤਾਂ ਨਾਲ ਬਹੁਤ ਧੱਕਾ ਕੀਤਾ ਜਾਂਦਾ ਸੀ ਤੇ ਉਸ ਵਰਤਾਰੇ ਦੇ ਅੰਸ਼ ਅੱਜ ਵੀ ਦਿਸਦੇ ਹਨ। ਆਪਣੇ ਆਪ ਨੂੰ ਤਰਜੀਹ ਨਾ ਦੇਣ ਕਰ ਕੇ ਅੱਜ ਵੀ ਸਰੀਰ ਵਿੱਚ ਖੂਨ ਦੀ ਕਮੀਂ ਦੇ ਜਿਹੜੇ ਕੇਸ ਆਉਂਦੇ ਹਨ, ਉਹਨਾਂ ਵਿੱਚ ਔਰਤਾਂ ਦੀ ਬਹੁਗਿਣਤੀ ਹੁੰਦੀ ਹੈ। ਔਰਤ ਸਦਾ ਸਬਰ ਤੇ ਸਹਿਜ ਨਾਲ ਹੀ ਸੰਘਰਸ਼ ਕਰਦੀ ਰਹੀ ਹੈ। ਇਤਿਹਾਸ ਵਿੱਚ ਮਾਈ ਭਾਗੋ ਤੇ ਰਾਣੀ ਲਕਸ਼ਮੀ ਬਾਈ ਵਰਗੀਆਂ ਔਰਤਾਂ ਨੇ ਆਪਣੀ ਵੱਖਰੀ ਥਾਂ ਬਣਾਈ ਹੈ, ਜਿਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ।

ਵਿਭਾਗ ਦਾ ਟੀਚਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਸਦਕਾ ਔਰਤਾਂ ਮਜ਼ਬੂਤ ਹੋਣਗੀਆਂ ਤੇ ਅੱਗੇ ਉਹ ਸਮਾਜ ਨੂੰ ਹੋਰ ਮਜ਼ਬੂਤ ਕਰਨਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਵੀ ਪ੍ਰਕਿਰਿਆ ਜਾਰੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤ ਕੋਲ ਸਭ ਤੋਂ ਵੱਡੀ ਤਾਕਤ ਸਿੱਖਿਆ ਹੈ ਤੇ ਆਉਣ ਵਾਲੀਆਂ ਬੱਚੀਆਂ ਨੂੰ ਸਿੱਖਿਆ ਤੋਂ ਕਿਸੇ ਵੀ ਹਾਲ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਪੇ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ।

ਜਾਰੀ ਕੀਤੇ ਕਰਜ਼ਿਆਂ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

ਪੰਜਾਬ ਸਰਕਾਰ ਵੱਲੋਂ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ ਦਰਾਂ ‘ਤੇ ਉਪਲੱਬਧ ਕਰਵਾਏ ਜਾਂਦੇ ਹਨ। ਇਹਨਾਂ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

See also  ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਸਮਾਗਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ 40 ਨਵ ਜਨਮੀਆਂ ਬੱਚੀਆਂ ਤੇ ਉਹਨਾਂ ਦੀਆਂ ਮਾਵਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਵਿੱਚ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਸ਼੍ਰੀਮਤੀ ਯੋਗਿਤਾ ਵਰਮਾ, ਡਾ. ਨਵਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਹਰਿੰਦਰ ਕੌਰ, ਦੀਪਤੀ ਤੇ ਰਮਜੋਤ ਕੌਰ ਸ਼ਾਮਲ ਸਨ। ਇਸ ਮੌਕੇ ਜਯੋਤੀ ਸਰੂਪ ਕੰਨਿਆ ਆਸਰਾ ਟਰੱਸਟ ਦੀਆਂ ਬੱਚੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦੀ ਦਰਸ਼ਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ, ਸੰਯੁਕਤ ਸਕੱਤਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਅਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਤੇ ਰੁਪਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ਼੍ਰੀ ਅਸ਼ੀਸ਼ ਕਥੂਰੀਆ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

Related posts:

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ
ਪੰਜਾਬ ਸਿਹਤ ਵਿਭਾਗ
Ongoing Projects for Welfare of Scheduled Castes to be Completed Soon: Dr. Baljit Kaur
ਪੰਜਾਬੀ-ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...
ਪੰਜਾਬੀ-ਸਮਾਚਾਰ
Power and PWD Minister Harbhajan Singh ETO Inspires Students at 'Centre for Human Rights and Duties'
Punjab News
MC Chandigarh takes tough stand against defaulters.
ਪੰਜਾਬੀ-ਸਮਾਚਾਰ
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...
Hushairpur
ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ
ਪੰਜਾਬੀ-ਸਮਾਚਾਰ
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ
Punjab News
Act tough on illegal flow of liquor, cash and smuggling of drugs to conduct smooth elections, ECI to...
ਪੰਜਾਬੀ-ਸਮਾਚਾਰ
तंबाकू उत्पादों के अवैध बिक्री और वितरण पर छापा।
Punjab News
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...
ਪੰਜਾਬ ਟਰਾਂਸਪੋਰਟ ਵਿਭਾਗ
Bajwa accuses Mann of supplying misleading data on providing employment.
ਪੰਜਾਬੀ-ਸਮਾਚਾਰ
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ
ਅਪਰਾਧ ਸਬੰਧਤ ਖਬਰ
Fire team rescues a couple from drowning under the railway bridge Ind. area Phase-I
Flood in Chadigarh
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...
Flood in Punjab
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...
Muktsar Sahib
See also  ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

Leave a Reply

This site uses Akismet to reduce spam. Learn how your comment data is processed.