ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

56 ਸਾਲਾਂ ਵਿੱਚ 2.82 ਕਰੋੜ ਰੁਪਏ ਦੇ ਮੁਕਾਬਲੇ ਆਪ ਦੇ ਸਿਰਫ਼ 5 ਸਾਲਾਂ ਦੇ ਕਾਰਜਕਾਲ ਵਿੱਚ 1,75,000 ਕਰੋੜ ਰੁਪਏ ਦਾ ਵੱਡਾ ਕਰਜ਼ਾ ਹੋ ਜਾਵੇਗਾ

(Punjab Bureau) : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਨੂੰ ਭਗਵੰਤ ਮਾਨ ਸਰਕਾਰ ਦੀਆਂ ਮਨਮਰਜ਼ੀਆਂ ਕਰਨ ਵਾਲੀਆਂ ਕੋਝੀਆਂ ਹਰਕਤਾਂ ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਸੂਬੇ ਨੂੰ ਵਿੱਤੀ ਸੰਕਟ ਦੇ ਕੰਢੇ ਤੇ ਪਹੁੰਚਾ ਦਿੱਤਾ ਹੈ। ਮਾਰਚ 2022 ਚ ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ ਹੈ। ਅਪਰੈਲ ਤੋਂ ਇਸ ਸਾਲ ਜੁਲਾਈ ਦੇ ਅੰਤ ਤੱਕ ਸਿਰਫ਼ ਪਿਛਲੇ 4 ਮਹੀਨਿਆਂ ਵਿੱਚ, ਆਪ ਦੀ ਸਰਕਾਰ ਪਹਿਲਾਂ ਹੀ 11,718 ਕਰੋੜ ਤੋਂ ਵੱਧ ਦਾ ਕਰਜ਼ਾ ਲੈ ਚੁੱਕੀ ਹੈ, ਜਾਖੜ ਨੇ ਇੱਕ ਫੇਸਬੁੱਕ ਲਾਈਵ ਵਿੱਚ ਆਪਣੇ ਡਰ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਨੇ ਇਸ ਕਰਜਾ ਲੈਣ ਦੀ ਆਦਤ ਨੂੰ ਨਾ ਰੋਕਿਆ ਤਾਂ ਪੰਜ ਸਾਲ ਦੇ ਕਾਰਜਕਾਲ ਵਿਚ ਪੰਜਾਬ ਨੂੰ 1.75 ਲੱਖ ਕਰੋੜ ਦੇ ਕਰਜ਼ੇ ਦੇ ਹੋਰ ਬੋਝ ਨਾਲ ਕੁਚਲ ਦਿੱਤਾ ਜਾਵੇਗਾ।ਜਦ ਕਿ ਪਿਛਲੇ 56 ਸਾਲਾਂ ਚ ਕੁੱਲ 2.82 ਲੱਖ ਕਰੋੜ ਦਾ ਕਰਜ ਹੀ ਪੰਜਾਬ ਸਿਰ ਹੋਇਆ ਸੀ।


ਪ੍ਰਿੰਸੀਪਲ ਅਕਾਊਂਟੈਂਟ ਜਨਰਲ ਦੇ ਦਫ਼ਤਰ ਦੀ ਰਿਪੋਰਟ ਪੜ੍ਹਦਿਆਂ, ਪੰਜਾਬ ਨਾਲ ਸਬੰਧਤ ਮੁੱਦਿਆਂ ਦੀ ਡੂੰਘਾਈ ਨਾਲ ਸਮਝ ਰੱਖਣ ਵਾਲੇ ਭਾਜਪਾ ਆਗੂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਇਸ 11718 ਕਰੋੜ ਵਿੱਚੋਂ ਸਿਰਫ਼ 900 ਕਰੋੜ ਰੁਪਏ ਉਸਾਰੂ ਖਰਚੇ ਗਏ ਹਨ ਅਤੇ ਬਾਕੀ ਸਾਰਾ ਫਜੂਲ ਖਰਚੀ ਵਿੱਚ ਚਲਾ ਗਿਆ ਹੈ। ਸ੍ਰੀ ਜਾਖੜ ਨੇ ਸਾਰੇ ਪੰਜਾਬੀਆਂ ਨੂੰ ਇਸ ਸ਼ਾਸਨ ਦੇ ਸਵਾਲ ਪੁੱਛਣ ਦੀ ਵੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਮਿਹਨਤ ਦੀ ਕਰਾਂ ਦੀ ਕਮਾਈ ਸਰਕਾਰ ਫਰਜੀ ਪ੍ਰਚਾਰ ਤੇ ਇਸ਼ਤਿਹਾਰਾਂ ਤੇ ਖਰਚ ਕਰ ਰਹੀ ਹੈ।

See also  ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਜਾਖੜ ਨੇ ਕਿਹਾ, ਮੈਂ ਰਾਜਪਾਲ ਸਾਹਿਬ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਭਗਵੰਤ ਮਾਨ ਜੀ ਤੋਂ 50,000 ਕਰੋੜ ਰੁਪਏ ਦੀ ਵਰਤੋਂ ਦੇ ਵੇਰਵਿਆਂ ਬਾਰੇ ਪੁੱਛ ਕੇ ਸਰਕਾਰ ਦੀ ਵਿੱਤੀ ਪ੍ਰਬੰਧਨ ਦੀਆਂ ਕਮਜੋਰੀਆਂ ਦਾ ਪਾਜ ਉਘੇੜਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੀ ਰਵਾਇਤ ਨੂੰ ਵੇਖਦਿਆਂ ਉਨ੍ਹਾਂ ਨੂੰ ਬਹੁਤ ਘੱਟ ਆਸ ਹੈ ਕਿ ਰਾਜਪਾਲ ਪੰਜਾਬ ਦੁਆਰਾ ਉਠਾਏ ਗਏ ਬਹੁਤ ਹੀ ਢੁਕਵੇਂ ਸਵਾਲਾਂ ਲਈ ਆਪ ਲੀਡਰਸਿ਼ਪ ਕੋਈ ਜਵਾਬ ਦੇਵੇਗੀ। ਪਰ ਪੰਜਾਬ ਦੇ ਰਾਜਪਾਲ ਵੱਲੋਂ ਚੁੱਕੇ ਸਵਾਲਾਂ ਤੋਂ ਬਾਅਦ ਹੁਣ ਪੰਜਾਬਆਂ ਨੇ ਵੀ ਪੁੱਛਣਾ ਸ਼ੁਰੂ ਕਰ ਦਿੱਤਾ ਹੈ ਕਿ ਮਾਨ ਸਾਹਿਬ ਪੈਸਾ ਕਿੱਥੇ ਗਿਆ ਹੈ।
ਮੌਜੂਦਾ ਸ਼ਾਸਨ ਦੇ ਇਰਾਦਿਆਂ ਦਾ ਪਰਦਾਫਾਸ਼ ਕਰਦਿਆਂ ਜਾਖੜ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੋਵਾਂ ਨੇ ਹੀ ਝੂਠ ਬੋਲ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਜਾਖੜ ਨੇ ਸਵਾਲ ਕੀਤਾ ਕਿ ਰੇਤ ਦੇ ਖੱਡਿਆਂ ਦੀ ਪਾਰਦਰਸ਼ੀ ਨਿਲਾਮੀ ਅਤੇ ਸ਼ਰਾਬ ਦੀ ਵਿਕਰੀ ਤੋਂ ਹੋਣ ਵਾਲਾ 40,000 ਕਰੋੜ ਦਾ ਵਾਧੂ ਮਾਲੀਆਂ ਕਿੱਥੇ ਹੈ, ਜਿਸ ਬਾਰੇ ਕੇਜਰੀਵਾਲ ਜੀ ਵਿਧਾਨ ਸਭਾ ਚੋਣਾਂ ਦੌਰਾਨ ਰੌਲਾ ਪਾਉਂਦੇ ਸਨ। ਜਾਖੜ ਨੇ ਕਿਹਾ ਕਿ ਇਸ ਤੋਂ ਵੱਡਾ ਪਖੰਡ ਕੀ ਹੋਵੇਗਾ ਕਿ ਜਿਹੜੀ ਸਰਕਾਰ ਕਹਿੰਦੀ ਹੈ ਕਿ ਪੈਸੇ ਦੀ ਕੋਈ ਕਮੀ ਨਹੀਂ ਹੈ, ਉਹ ਰੋਜ਼ਾਨਾ 100 ਕਰੋੜ ਰੁਪਏ ਦਾ ਕਰਜ ਲੈਂਦੀ ਹੈ।

ਲੋਕਾਂ ਤੋਂ ਸੱਚੇ ਤੱਥਾਂ ਨੂੰ ਛੁਪਾਉਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕਰਦਿਆਂ ਜਾਖੜ ਨੇ ਕਿਹਾ ਕਿ ਇਹ ਸਰਕਾਰ ਬਕਾਇਆ ਆਰਡੀਐਫ ਨੂੰ ਲੈ ਕੇ ਰੌਲਾ ਪਾਉਂਦੀ ਹੈ, ਇਹ ਲੋਕਾਂ ਨੂੰ ਇਹ ਦੱਸਣ ਵਿੱਚ ਅਸਫਲ ਰਹੀ ਹੈ ਕਿ 7000 ਕਰੋੜ ਤੋਂ ਵੱਧ ਕੇਂਦਰੀ ਫੰਡ ਪਹਿਲਾਂ ਹੀ ਪ੍ਰਦਾਨ ਕੀਤੇ ਜਾ ਚੁੱਕੇ ਹਨ (ਕੇਂਦਰੀ ਸਪਾਂਸਰਡ ਸਕੀਮਾਂ ਅਤੇ ਗ੍ਰਾਂਟ ਵਜੋਂ ਸਹਾਇਤਾ) ਰਾਜ ਨੂੰ ਦਿੱਤੀ ਗਈ ਹੈ, ਜਿਸ ਵਿੱਚੋਂ ਸਿਰਫ਼ 3000 ਕਰੋੜ ਰੁਪਏ ਹੀ ਵਰਤੇ ਗਏ ਹਨ। ਜਾਖੜ ਨੇ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ ਲਈ ਆਖਦਿਆਂ ਦੱਸਿਆ ਕਿ ਅਸਲ ਵਿਚ 4000 ਕਰੋੜ ਰੁਪਏ ਦੀ ਵਰਤੋਂ ਨਾ ਹੋਣ ਦਾ ਕਾਰਨ ਇਹ ਹੈ ਕਿ ਰਾਜ ਕੇਂਦਰੀ ਯੋਜਨਾਵਾਂ ਵਿੱਚ ਆਪਣਾ ਹਿੱਸਾ ਵੀ ਨਹੀਂ ਪਾ ਰਿਹਾ ਹੈ, ਜਿੱਥੇ ਬਹੁਤ ਸਾਰਾ ਖਰਚ ਕੇਂਦਰ ਦੁਆਰਾ ਕੀਤਾ ਜਾਣਾ ਹੈ। ਸ੍ਰੀ ਜਾਖੜ ਨੇ ਮੁੱਖ ਮੰਤਰੀ ਨੇ ਇਸ ਸਬੰਧੀ ਪੰਜਾਬੀਆਂ ਨੂੰ ਸੱਚ ਜਗ ਜਾਹਿਰ ਕਰਨ ਲਈ ਕਿਹਾ।

See also  ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

Related posts:

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਬਾਜਵਾ ਨੇ 'ਆਪ' 'ਤੇ ਜਲੰਧਰ ਦੇ ਐਸਐਚਓ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦਾ ਦੋਸ਼ ਲਾਇਆ
Punjab Congress
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ
Khedan Watan Punjab Diya
सी टी यु विभाग में पहुंची नई 60 बस चैसी 
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 
ਪੰਜਾਬੀ-ਸਮਾਚਾਰ
No air travel and star hotels for officers on tour to Delhi : Purohit
ਚੰਡੀਗੜ੍ਹ-ਸਮਾਚਾਰ
पार्षद तरुणा मेहता ने पार्क में नए वाकिंग ट्रेक का किया उद्घाटन
ਪੰਜਾਬੀ-ਸਮਾਚਾਰ
ਅਗਨੀਪੱਥ ਸਕੀਮ’ ਦੀ ਮੁਖਾਲਫਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ
ਚੰਡੀਗੜ੍ਹ-ਸਮਾਚਾਰ
ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ...
Punjab Police
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
Punjab News
सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ 
ਪੰਜਾਬੀ-ਸਮਾਚਾਰ
Spl DGP Arpit Shukla calls for greater synergy between Punjab police, BSF& central agencies to ensur...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
Cambodian Civil Servants’ Visit In Patiala for Training Program on Public Policy and Governance
ਪੰਜਾਬੀ-ਸਮਾਚਾਰ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
Punjab News
See also  ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

Leave a Reply

This site uses Akismet to reduce spam. Learn how your comment data is processed.