ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਚੰਡੀਗੜ੍ਹ, 8 ਅਗਸਤ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ।

ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਹੈ। ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਉਸ ਸਮੇਂ ਹੋਇਆ ਸੀ ਜਦੋਂ ਉਹ ਖਰੜ, ਪੰਜਾਬ ਵਿਚ ਸੀਆਈਏ ਦੀ ਹਿਰਾਸਤ ਵਿਚ ਸੀ ਅਤੇ ਦੂਜਾ ਰਾਜਸਥਾਨ ਦੀ ਜੇਲ੍ਹ ਵਿਚ ਹੋਇਆ ਸੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਰਚ 2023 ਤੋਂ ਝੂਠ ਬੋਲ ਰਹੀ ਹੈ। ਹੁਣ ਹਾਈ ਕੋਰਟ ਵਿੱਚ ਇਸ ਖੁਲਾਸੇ ਤੋਂ ਬਾਅਦ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਮਾਰੇ ਗਏ ਪੰਜਾਬੀ ਰੈਪਰ ਅਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਇੰਟਰਵਿਊ ਪੰਜਾਬ ਦੇ ਮੁੱਖ ਮੰਤਰੀ ਦੀ ਨੱਕ ਦੇ ਹੇਠਾਂ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਵਿਭਾਗ ਵਿੱਚ ਕਾਲੀਆਂ ਭੇਡਾਂ ਹਨ। ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਿਰਪੱਖ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੂੰ ਘੱਟੋ-ਘੱਟ ਗੈਂਗਸਟਰ ਦੀ ਇੰਟਰਵਿਊ ਬਾਰੇ ਝੂਠ ਬੋਲਣ ਲਈ ਮੁਆਫੀ ਮੰਗਣੀ ਚਾਹੀਦੀ ਹੈ।

See also  ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; 3 ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ 2022 ‘ਚ ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਪੰਜਾਬ ‘ਚ ਗੈਂਗ ਕਲਚਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਅਜਿਹੇ ਘਿਨਾਉਣੇ ਅਨਸਰਾਂ ‘ਤੇ ਲਗਾਮ ਲਗਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਪਿਆ ਅਤੇ ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ ਜ਼ਿੰਦਾ ਸਾੜਨ ਦੀ ਧਮਕੀ ਦੇਣ ਵਾਲੇ ਲੋਕਾਂ ਵਿਰੁੱਧ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

Related posts:

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...

ਚੰਡੀਗੜ੍ਹ-ਸਮਾਚਾਰ

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ

ਪੰਜਾਬੀ-ਸਮਾਚਾਰ

Punjab police delivers another blow to trans-border narcotic networks, 5kg more heroin recovered fro...

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

Aam Aadmi Party

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

Punjab News

कमांड एंड कंट्रोल सेंटर (सी एंड सीसी) राज्य परिवहन प्राधिकरण ने छात्रों को वाहन सुरक्षा उपायों पर शि...

Chandigarh

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ...

Punjab News

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

ਪੰਜਾਬੀ-ਸਮਾਚਾਰ

मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की

ਪੰਜਾਬੀ-ਸਮਾਚਾਰ

चंडीगढ़ में बौद्धिक रूप से दिव्यांग के लिए सीखने और पुनर्वास सुविधाएं।

Chandigarh

ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ

Punjab Congress

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ...

Punjab Cabinet

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Flood in Punjab

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.