ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਨੂੰ ਵਾਅਦੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ: ਬਾਜਵਾ 

ਚੰਡੀਗੜ੍ਹ, 19 ਫਰਵਰੀ   

 ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ 22 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੇ ਕੇ ਆਪਣੇ ਵਾਅਦੇ ਪੂਰੇ ਕਰਨ। 

ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਨੇ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 22 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਦੋ ਸਾਲ ਹੋ ਗਏ ਹਨ ਅਤੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਪਣੇ ਲੰਬੇ ਸਮੇਂ ਤੋਂ ਲਟਕ ਰਹੇ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। 

Punjab CM Bhagwant Mann

Punjab CM Bhagwant Mann

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ‘ਆਪ’ ਸਰਕਾਰ ਬਣਨ ਦੇ ਪੰਜ ਮਿੰਟਾਂ ਦੇ ਅੰਦਰ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਏਗੀ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਤਤਕਾਲੀ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਸੀ ਕਿ ਜੇਕਰ ਉਹ 22 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ‘ਚ ਅਸਮਰੱਥ ਹਨ ਤਾਂ ਉਹ ਅਹੁਦਾ ਛੱਡ ਦੇਣ। 

See also  ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਆਪਣਾ ਵਾਅਦਾ ਪੂਰਾ ਕਰਨ ਤੋਂ ਕਿਸ ਚੀਜ਼ ਨੇ ਰੋਕਿਆ। ਬਾਜਵਾ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਕਰਨ ਲਈ ਹਰਿਆਣਾ ਦੀ ਸਰਹੱਦ ਪਾਰ ਕਰਨ ਲਈ ਸੰਘਰਸ਼ ਕਰ ਰਹੇ ਹਨ, ‘ਆਪ’ ਨੂੰ ਆਪਣੇ ਹੀ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। 

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਤੋਂ ਝਿਜਕਦੀ ਜਾਪਦੀ ਹੈ, ਇਸ ਲਈ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗਾਂ ਵਿਚ ਵਿਚੋਲਗੀ ਕਰਨ ਦੀ ਬਜਾਏ ਭਗਵੰਤ ਮਾਨ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨਾ ਚਾਹੀਦਾ ਹੈ। 

See also  Sh. Abhijit Vijay Chaudhari, IAS Joins  Chandigarh Administration.

ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਚੋਣਾਂ ਦੌਰਾਨ ‘ਆਪ’ ਦੇ ਝੂਠੇ ਵਾਅਦਿਆਂ ਨੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ। ਕਿਉਂਕਿ ਭਗਵੰਤ ਮਾਨ ਇੱਕ ਪੇਸ਼ੇਵਰ ਕਾਮੇਡੀਅਨ ਹਨ, ਇਸ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਮਜ਼ਾਕ ਬਣਾ ਦਿੱਤਾ। ਬਾਜਵਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਜੋ ਵੀ ਵਾਅਦਾ ਕੀਤਾ ਸੀ, ਉਸ ਨੂੰ ਲੈ ਕੇ ਉਹ ਕਦੇ ਵੀ ਸੁਹਿਰਦ ਨਹੀਂ ਰਹੇ।

See also  Free CTU Bus Services for Women on Raksha Bandhan

Leave a Reply

This site uses Akismet to reduce spam. Learn how your comment data is processed.