ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਮੁਹਿੰਮ ਤਹਿਤ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਮੁਲਾਕਾਤ
(Punjab Bureau) : ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜਦਾ ਕੀਤਾ। ਕੈਬਨਿਟ ਮੰਤਰੀ ਨੇ ਆਪਣੇ ਇਸ ਦੌਰੇ ਮੌਕੇ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਏ ਸ. ਤਾਰਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸ਼ੰਭੂ ਕਲਾਂ, ਸ. ਸੇਵਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸੁਹਰੋਂ, ਸ. ਚਰਨ ਸਿੰਘ ਵਾਸੀ ਪਿੰਡ ਸ਼ਾਹਪੁਰ ਰਾਈਆਂ, ਸ. ਹਰਜੰਤ ਸਿੰਘ ਤੇ ਸ. ਗੁਰਚਰਨ ਸਿੰਘ ਵਾਸੀ ਪਿੰਡ ਆਲਮਪੁਰ, ਸ. ਕਰਨੈਲ ਸਿੰਘ ਅਤੇ ਸ. ਅਵਤਾਰ ਸਿੰਘ ਵਾਸੀ ਰਾਜਪੁਰਾ ਨਾਲ ਮੁਲਾਕਾਤ ਕੀਤੀ।

Cabinet Minister Chetan Singh Jauramajra visits homes of freedom fighters, pays respects to their indomitable spirit
ਇਸ ਮੌਕੇ ਉਨ੍ਹਾਂ ਨਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ, ਵਿਧਾਇਕ ਸਨੌਰ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸ੍ਰੀਮਤੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ ਅਤੇ ਇਨ੍ਹਾਂ ਸੂਰਬੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਇਤਿਹਾਸ ਵਿੱਚ ਮੂਹਰਲੀਆਂ ਸਫ਼ਾਂ ਵਿੱਚ ਲਿਆ ਖੜ੍ਹਾ ਕੀਤਾ ਹੈ।
ਮੰਤਰੀ ਨੇ ਕਿਹਾ ਕਿ ਭਾਵੇਂ ਕਿ ਕੋਈ ਵੀ ਸਤਿਕਾਰ ਇਨ੍ਹਾਂ ਸੂਰਿਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਉਹ ਸੂਬੇ ਭਰ ਦੇ ਆਜ਼ਾਦੀ ਘੁਲਾਟੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਸਬੰਧੀ ਅਹਿਮ ਫ਼ੈਸਲੇ ਲਏ ਗਏ ਹਨ ਜਿਸ ਤਹਿਤ ਸੂਬਾ ਸਰਕਾਰ ਨੇ 1 ਅਗਸਤ, 2023 ਤੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕੁੱਲ 545 ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ, ਜਿਨ੍ਹਾਂ ਵਿੱਚ ਖ਼ੁਦ ਆਜ਼ਾਦੀ ਘੁਲਾਟੀਏ, ਮਰਹੂਮ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਉਨ੍ਹਾਂ ਦੀਆਂ ਅਣਵਿਆਹੀਆਂ ਅਤੇ ਬੇਰੁਜ਼ਗਾਰ ਧੀਆਂ ਜਾਂ ਪੁੱਤਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਸਰਕਾਰ ਦੇ ਸਮਰਪਣ ਦਾ ਸਬੂਤ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਦੀ ਵਿਰਾਸਤ ਸਾਰੇ ਪੰਜਾਬੀਆਂ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਜਿਉਂਦੀ ਰਹੇ।
Related posts:

चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾ...

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
BJP Mahila Morcha Condemns AAP's Undemocratic Tactics in Panchayat Elections

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Labour Officials to Organize Weekly Camps for Construction Workers' Registration: Anmol Gagan Mann

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

उत्तराखंड जन चेतना मंच (रजि.) चंडीगढ़ ने गढ़वाल भवन सेक्टर 29 में रक्तदान शिविर का सफल आयोजन

ਖੁਸ਼ਕਿਸਮਤ ਹਾਂ ਕਿ ਮੈਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ: ਐਮ.ਪੀ. ਪ੍ਰਨੀ...

ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ




