ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਮੁਹਿੰਮ ਤਹਿਤ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਮੁਲਾਕਾਤ

(Punjab Bureau) : ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜਦਾ ਕੀਤਾ। ਕੈਬਨਿਟ ਮੰਤਰੀ ਨੇ ਆਪਣੇ ਇਸ ਦੌਰੇ ਮੌਕੇ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਏ ਸ. ਤਾਰਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸ਼ੰਭੂ ਕਲਾਂ, ਸ. ਸੇਵਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸੁਹਰੋਂ, ਸ. ਚਰਨ ਸਿੰਘ ਵਾਸੀ ਪਿੰਡ ਸ਼ਾਹਪੁਰ ਰਾਈਆਂ, ਸ. ਹਰਜੰਤ ਸਿੰਘ ਤੇ ਸ. ਗੁਰਚਰਨ ਸਿੰਘ ਵਾਸੀ ਪਿੰਡ ਆਲਮਪੁਰ, ਸ. ਕਰਨੈਲ ਸਿੰਘ ਅਤੇ ਸ. ਅਵਤਾਰ ਸਿੰਘ ਵਾਸੀ ਰਾਜਪੁਰਾ ਨਾਲ ਮੁਲਾਕਾਤ ਕੀਤੀ।

Cabinet Minister Chetan Singh Jauramajra visits homes of freedom fighters, pays respects to their indomitable spirit

Cabinet Minister Chetan Singh Jauramajra visits homes of freedom fighters, pays respects to their indomitable spirit

ਇਸ ਮੌਕੇ ਉਨ੍ਹਾਂ ਨਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ, ਵਿਧਾਇਕ ਸਨੌਰ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸ੍ਰੀਮਤੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ ਅਤੇ ਇਨ੍ਹਾਂ ਸੂਰਬੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਇਤਿਹਾਸ ਵਿੱਚ ਮੂਹਰਲੀਆਂ ਸਫ਼ਾਂ ਵਿੱਚ ਲਿਆ ਖੜ੍ਹਾ ਕੀਤਾ ਹੈ।

See also  ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

ਮੰਤਰੀ ਨੇ ਕਿਹਾ ਕਿ ਭਾਵੇਂ ਕਿ ਕੋਈ ਵੀ ਸਤਿਕਾਰ ਇਨ੍ਹਾਂ ਸੂਰਿਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਉਹ ਸੂਬੇ ਭਰ ਦੇ ਆਜ਼ਾਦੀ ਘੁਲਾਟੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਸਬੰਧੀ ਅਹਿਮ ਫ਼ੈਸਲੇ ਲਏ ਗਏ ਹਨ ਜਿਸ ਤਹਿਤ ਸੂਬਾ ਸਰਕਾਰ ਨੇ 1 ਅਗਸਤ, 2023 ਤੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕੁੱਲ 545 ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ, ਜਿਨ੍ਹਾਂ ਵਿੱਚ ਖ਼ੁਦ ਆਜ਼ਾਦੀ ਘੁਲਾਟੀਏ, ਮਰਹੂਮ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਉਨ੍ਹਾਂ ਦੀਆਂ ਅਣਵਿਆਹੀਆਂ ਅਤੇ ਬੇਰੁਜ਼ਗਾਰ ਧੀਆਂ ਜਾਂ ਪੁੱਤਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਸਰਕਾਰ ਦੇ ਸਮਰਪਣ ਦਾ ਸਬੂਤ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਦੀ ਵਿਰਾਸਤ ਸਾਰੇ ਪੰਜਾਬੀਆਂ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਜਿਉਂਦੀ ਰਹੇ।

See also  ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ

Related posts:

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...

ਚੰਡੀਗੜ੍ਹ-ਸਮਾਚਾਰ

ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਅਪਰਾਧ ਸਬੰਧਤ ਖਬਰ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

ਪੰਜਾਬੀ-ਸਮਾਚਾਰ

Counting to take Place at 117 Centres across Punjab : Sibin C

ਪੰਜਾਬੀ-ਸਮਾਚਾਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ

ਪੰਜਾਬੀ-ਸਮਾਚਾਰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮ...

ਪੰਜਾਬੀ-ਸਮਾਚਾਰ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

ਪੰਜਾਬੀ-ਸਮਾਚਾਰ

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

Jai Inder Kaur Condemns Senior Congress Leader Randeep Surjewala's Sexist Remark

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...

ਪੰਜਾਬੀ-ਸਮਾਚਾਰ

ਖੁਸ਼ਕਿਸਮਤ ਹਾਂ ਕਿ ਮੈਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ: ਐਮ.ਪੀ. ਪ੍ਰਨੀ...

ਪੰਜਾਬੀ-ਸਮਾਚਾਰ

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ

Punjab News

A political farce and insult to shaheed-e-azam; jakhar lashes out at Bhagwant Mann

ਪੰਜਾਬੀ-ਸਮਾਚਾਰ

ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

Khanna

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਪੰਜਾਬੀ-ਸਮਾਚਾਰ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Leave a Reply

This site uses Akismet to reduce spam. Learn how your comment data is processed.