ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ

– ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, ਮਾਰਚ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।

ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ ‘ਸੀ-ਵਿਜਿਲ’ ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ।

See also  ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।  

Related posts:

Bajwa slams Mann for failure to ensure uninterrupted power supply 
ਪੰਜਾਬੀ-ਸਮਾਚਾਰ
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
Khedan Watan Punjab Diya
Haryana soon to introduce a new policy to train youth to become pilots : Deputy CM- punjabsamachar.c...
ਚੰਡੀਗੜ੍ਹ-ਸਮਾਚਾਰ
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...
ਪੰਜਾਬ ਟਰਾਂਸਪੋਰਟ ਵਿਭਾਗ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
पार्षद तरुणा मेहता ने पार्क में नए वाकिंग ट्रेक का किया उद्घाटन
ਪੰਜਾਬੀ-ਸਮਾਚਾਰ
Counting to take Place at 117 Centres across Punjab : Sibin C
ਪੰਜਾਬੀ-ਸਮਾਚਾਰ
Ferozepur triple murder case: Punjab police arrests one more key accused from Sri Muktsar Sahib; two...
Punjab News
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬੀ-ਸਮਾਚਾਰ
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...
Muktsar Sahib
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬੀ-ਸਮਾਚਾਰ
Punjab CM announcement- to recover every penny from the corrupt system in the state | पंजाब के मुख्य...
ਚੰਡੀਗੜ੍ਹ-ਸਮਾਚਾਰ
Wrestling Tournament Junior Boys & Girls Battle for Glory
ਚੰਡੀਗੜ੍ਹ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਪੰਜਾਬੀ-ਸਮਾਚਾਰ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...
Punjab BJP
ਸਿੱਖਿਆ ਵਿਭਾਗ ਪ੍ਰਾਇਮਰੀ ਤੋਂ ਮਾਸਟਰ ਕਾਰਡ 'ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ...
ਪੰਜਾਬੀ-ਸਮਾਚਾਰ
Ms. Anuradha Chagti, Secretary Social Welfare, Chandigarh Administration inaugurated a three-day Nat...
ਚੰਡੀਗੜ੍ਹ-ਸਮਾਚਾਰ
ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ 
Punjab News
See also  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

Leave a Reply

This site uses Akismet to reduce spam. Learn how your comment data is processed.