(Punjab Bureau) : ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ।
ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।
Related posts:
भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल
ਪੰਜਾਬੀ-ਸਮਾਚਾਰ
The Department sensitised the stakeholders regarding implementation of the Excise Policy from 1st ...
ਪੰਜਾਬੀ-ਸਮਾਚਾਰ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਪੰਜਾਬੀ-ਸਮਾਚਾਰ
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ludhiana
ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ
ਪੰਜਾਬੀ-ਸਮਾਚਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Punjab News
ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...
ਪੰਜਾਬੀ-ਸਮਾਚਾਰ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ
Sangrur
ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ
ਪੰਜਾਬੀ-ਸਮਾਚਾਰ
62.80% voter turnout recorded in 13 Lok Sabha Constituencies in Punjab: Sibin C
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ
ਖੇਡਾਂ ਦੀਆਂ ਖਬਰਾਂ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਪੰਜਾਬੀ-ਸਮਾਚਾਰ
चंडीगढ़ प्रेस क्लब में 31 मार्च को होने वाले चुनाव में दैनिक जागरण के बरिंदर रावत और हिम् प्रभा के नल...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
Punjab Crime News
ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਸਮਾਚਾਰ
ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ
ਪੰਜਾਬੀ-ਸਮਾਚਾਰ
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ