ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ

(Punjab Bureau) : ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ ਹੋਰ ਲਾਭਪਾਤਰਤੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ।

Punjab Chief Secretary Mr. Anurag Verma

Punjab Chief Secretary Mr. Anurag Verma

ਸ੍ਰੀ ਅਨੁਰਾਗ ਵਰਮਾ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਕੁਲਦੀਪ ਸਿੰਘ ਨੂੰ 24-2-2023 ਨੂੰ ਏਡੀਸੀ (ਡੀ) ਪਠਾਨਕੋਟ ਵਜੋਂ ਤਾਇਨਾਤ ਸਨ ਜਿਸ ਦਿਨ ਸ਼ੁੱਕਰਵਾਰ ਸੀ। ਉਸਨੇ 28-2-2023 ਭਾਵ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ। ਇਸ ਲਈ, ਉਸਨੇ ਅਗਲੇ ਕੰਮਕਾਜੀ ਦਿਨ ਭਾਵ 27-2-2023 (ਸੋਮਵਾਰ) ਨੂੰ ਸੁਣਵਾਈ ਲਈ ਕੇਸ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿੱਜੀ ਪਟੀਸ਼ਨਰਾਂ ਦੇ ਹੱਕ ਵਿੱਚ ਕੇਸ ਦਾ ਫੈਸਲਾ ਸੁਣਾਇਆ। ਉਨ੍ਹਾਂ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਸਬੂਤ ਰਿਕਾਰਡ ’ਤੇ ਲਿਆਉਣ ਦਾ ਕੋਈ ਮੌਕਾ ਦੇਣਾ ਜਰੂਰੀ ਨਹੀਂ ਸਮਝਿਆ।

See also  मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की

ਜਾਂਚ ਰਿਪੋਰਟ ਵਿੱਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ 26 ਜਨਵਰੀ 1950 ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਜਮ੍ਹਾਂਬੰਦੀਆਂ ਦੀ ਜਾਂਚ ਕੀਤੀ ਜਾਵੇ । ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਂਬੰਦੀਆਂ ਨੂੰ ਰਿਕਾਰਡ ’ਤੇ ਲਿਆਉਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਦੁਆਰਾ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਕੀਤੀਆਂ ਗਈਆਂ ਅਤੇ ਦੋਸ਼ਪੂਰਨ ਸਨ ਕਿਉਂਕਿ ਕੁਲੈਕਟਰ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਭਲੀਭਾਂਤ ਪਤਾ ਸੀ ਕਿ ਉਹ (ਕੁਲਦੀਪ ਸਿੰਘ ) 28.02.2023 ਨੂੰ ਸੇਵਾਮੁਕਤ ਹੋ ਰਿਹਾ ਹੈ। ਆਪਣੀ ਸੇਵਾਮੁਕਤੀ ਤੋਂ ਸਿਰਫ 24 ਘੰਟੇ ਪਹਿਲਾਂ ਉਸਨੇ ਇੱਕ ਕੇਸ ਦਾ ਫੈਸਲਾ ਕੀਤਾ ਜਿਸ ਵਿੱਚ 734 ਕਨਾਲ 1 ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿੱਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ।

ਸ਼੍ਰੀ ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕੁਲਦੀਪ ਸਿੰਘ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 2.2 (ਬੀ) ਤਹਿਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਤਹਿਤ ਲੋੜ ਅਨੁਸਾਰ ਕੁਲਦੀਪ ਸਿੰਘ ਦੇ ਬਣਦੇ ਸੇਵਾਮੁਕਤੀ ਦੇ ਲਾਭ ਨਾ ਦਿੱਤੇ ਜਾਣ।

See also  ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Related posts:

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਪੰਜਾਬੀ-ਸਮਾਚਾਰ

Lok sabha elections 2024: 80% police force, 250 companies of central forces to ensure free and fair ...

ਪੰਜਾਬੀ-ਸਮਾਚਾਰ

ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰਃ ਮੁ...

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤ...

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...

Muktsar Sahib

Canal water to be supplied to Kishangarh for the first time in history - Mayor inaugurates project

Aam Aadmi Party

ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ

ਪੰਜਾਬੀ-ਸਮਾਚਾਰ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

Flood in Punjab

ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ

ਪੰਜਾਬੀ-ਸਮਾਚਾਰ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...

Punjab Politics

ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ

ਪੰਜਾਬ ਬਿਜਲੀ ਵਿਭਾਗ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼...

Ludhiana

चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।

ਪੰਜਾਬੀ-ਸਮਾਚਾਰ

इंडिया अलायंस के तीन पार्षदों ने एफएंडसीसी के लिए नामांकन पत्र दाखिल किया

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.