ਐਸ.ਏ.ਐਸ. ਨਗਰ (ਮੁਹਾਲੀ) ਤੋਂ ਪਾਇਲਟ ਪ੍ਰਾਜੈਕਟ ਵਜੋਂ ਹੋਵੇਗੀ ਸ਼ੁਰੂਆਤ
ਲੋਕਾਂ ਨੂੰ ਆਰਾਮਦਾਇਕ ਜਨਤਕ ਟਰਾਂਸਪੋਰਟ ਸੇਵਾ ਮੁਹੱਈਆ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
(Punjab Bureau) : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਚਲਾਈ ਜਾਵੇਗੀ।

Punjab CM Bhagwant Mann
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿੱਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ।
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।
Related posts:
ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ
ਪੰਜਾਬੀ-ਸਮਾਚਾਰ
Chandigarh DC Rates 2024 List Out.
ਪੰਜਾਬੀ-ਸਮਾਚਾਰ
हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿ...
Dental Colleges In Punjab
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ
Punjab Congress
Sh. Abhijit Vijay Chaudhari, IAS Joins Chandigarh Administration.
ਪੰਜਾਬੀ-ਸਮਾਚਾਰ
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ
ਮੁੱਖ ਮੰਤਰੀ ਸਮਾਚਾਰ
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬੀ-ਸਮਾਚਾਰ
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ...
ਮੁੱਖ ਮੰਤਰੀ ਸਮਾਚਾਰ
Punjab mulls to set up 66 solar power plants of total 264mw capacity.
ਪੰਜਾਬੀ-ਸਮਾਚਾਰ
Act tough on illegal flow of liquor, cash and smuggling of drugs to conduct smooth elections, ECI to...
ਪੰਜਾਬੀ-ਸਮਾਚਾਰ
Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
Khedan Watan Punjab Diya
सी टी यु विभाग में पहुंची नई 60 बस चैसी
ਪੰਜਾਬੀ-ਸਮਾਚਾਰ
ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰ...
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪੰਜਾਬ ਬਿਜਲੀ ਵਿਭਾਗ