ਯੂਨੀਵਰਸਿਟੀ ਕੈਂਪਸ ਵਿੱਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ
ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਿਆ
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਨੂੰਨੀ ਪ੍ਰਮਾਣਿਕਤਾ ਬਾਰੇ ਰਾਜਪਾਲ ਦੇ ਬਿਆਨ ਉਤੇ ਕੀਤੀ ਟਿੱਪਣੀ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ। ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦਾ ਧਿਆਨ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਬਜਾਏ ਸਿੱਖਿਆ ਉਤੇ ਕੇਂਦਰਤ ਕਰਨ ਲਈ ਇਹ ਹੋਸਟਲ ਸਮੇਂ ਦੀ ਲੋੜ ਹਨ।

CM announces to soon release around Rs 49 crore for expansion of girls hostel and construction of new boys hostel at Panjab University
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੇ ਕਈ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼, ਵਿਦਿਆਰਥੀਆਂ ਤੇ ਸੈਨੇਟ ਮੈਂਬਰਾਂ ਨੇ ਉਨ੍ਹਾਂ ਨੂੰ ਇੱਥੇ ਸੱਦਿਆ ਸੀ ਅਤੇ ਇਨ੍ਹਾਂ ਹੋਸਟਲਾਂ ਦੇ ਨਿਰਮਾਣ ਦੀ ਅਪੀਲ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਇਹ ਵੀ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਡੀ ਪਾਰਟੀ ਦੇ ਕਈ ਵਿਧਾਇਕਾਂ ਨੇ ਵੀ ਇਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਹੋਸਟਲ ਵਿੱਚ ਸਾਫ਼-ਸੁਥਰੇ ਪਖਾਨਿਆਂ ਦੇ ਨਾਲ-ਨਾਲ ਡਾਈਨਿੰਗ ਹਾਲ ਤੇ ਕਾਮਨ ਰੂਮ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਹਰੇਕ ਛੇ ਕਮਰਿਆਂ ਪਿੱਛੋਂ ਪਖ਼ਾਨੇ ਬਣਾਉਣ ਦੀ ਰਵਾਇਤ ਦੇ ਉਲਟ ਹੁਣ ਹਰੇਕ ਚਾਰ ਕਮਰਿਆਂ ਮਗਰੋਂ ਪਖ਼ਾਨਿਆਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਸਹੂਲਤ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਖੋਜਾਰਥੀਆਂ ਤੇ ਹੋਰਾਂ ਲਈ 38 ਕਮਰੇ ਅਟੈਚਡ ਬਾਥਰੂਮਾਂ ਵਾਲੇ ਬਣਾਏ ਜਾਣਗੇ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ, ਖ਼ਾਸ ਤੌਰ ਉਤੇ ਉਦੋਂ, ਜਦੋਂ ਉਨ੍ਹਾਂ ਦੇ ਮਾਪੇ ਜਾਂ ਦਾਦਾ-ਦਾਦੀ ਵੀ ਇੱਥੇ ਰਹਿ ਕੇ ਪੜ੍ਹੇ ਹੋਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦਾ ਦਰਜਾ ਬਦਲਣ ਲਈ ਬਾਕਾਇਦਾ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਵਿਧਾਨ ਸਭਾ ਸੈਸ਼ਨ ਦੀ ਕਾਨੂੰਨੀ ਪ੍ਰਮਾਣਕਿਤਾ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਤੁਹਾਡੇ ਨਜ਼ਰੀਏ ਤੋਂ ਤਾਂ ਬਜਟ ਸੈਸ਼ਨ ਵੀ ਗ਼ੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਉਨ੍ਹਾਂ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਭਾਰਤ ਦੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਸੀ ਅਤੇ ਇਹ ਪੂਰੀ ਤਰ੍ਹਾਂ ਜਾਇਜ਼ ਸੀ।
Related posts:
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹ...
Aam Aadmi Party
Punjab Police Arrests Big Fish Drug Smuggler Wanted In 77kg Heroin Recovery Case.
ਪੰਜਾਬੀ-ਸਮਾਚਾਰ
Act tough on illegal flow of liquor, cash and smuggling of drugs to conduct smooth elections, ECI to...
ਪੰਜਾਬੀ-ਸਮਾਚਾਰ
मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया
ਪੰਜਾਬੀ-ਸਮਾਚਾਰ
ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ...
ਸ੍ਰੀ ਮੁਕਤਸਰ ਸਾਹਿਬ
ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...
ਪੰਜਾਬੀ-ਸਮਾਚਾਰ
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ
Aam Aadmi Party
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ
ਮੁੱਖ ਮੰਤਰੀ ਸਮਾਚਾਰ
हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...
ਪੰਜਾਬੀ-ਸਮਾਚਾਰ
'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ
Flood in Punjab
ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....
ਪੰਜਾਬੀ-ਸਮਾਚਾਰ
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ
Punjab News
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ
ਪੰਜਾਬੀ-ਸਮਾਚਾਰ
ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ
Punjab News
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...
ਪੰਜਾਬੀ-ਸਮਾਚਾਰ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...
Punjab BJP



