ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ
(Punjab Bureau) : ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ।

Water Supply and Sanitation Minister Bram Shanker Jimpa
ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ।
Related posts:
Delegation of IAS officers visits best projects of MCC
ਪੰਜਾਬੀ-ਸਮਾਚਾਰ
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ
ਮੁੱਖ ਮੰਤਰੀ ਸਮਾਚਾਰ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...
Punjab Crime News
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ
ਮੁੱਖ ਮੰਤਰੀ ਸਮਾਚਾਰ
'Bill Liayo Inam Pao' Scheme: 3592 Winners Rewarded with Prizes More Than Rs. 2 Crore for Promoting ...
Punjab News
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
Amritsar
Evening Water Supply at low pressure on 12th April.
ਪੰਜਾਬੀ-ਸਮਾਚਾਰ
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...
Punjab News
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ
ਪੰਜਾਬੀ-ਸਮਾਚਾਰ
देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com
ਚੰਡੀਗੜ੍ਹ-ਸਮਾਚਾਰ
ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ
ਪੰਜਾਬੀ-ਸਮਾਚਾਰ
112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ
Aam Aadmi Party
ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ
ਪੰਜਾਬੀ-ਸਮਾਚਾਰ


