ਸ਼ਹੀਦਾਂ ਨੂੰ ਇਹ ਐਵਾਰਡ ਨਾ ਦੇਣ ਲਈ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਉਤੇ ਸਾਧਿਆ ਨਿਸ਼ਾਨਾ
(Sangrur Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਲਟਾ ਮੌਜੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹੂਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਤਨਪ੍ਰਸਤਾਂ ਨੇ ਦੇਸ਼ ਦੀ ਆਜ਼ਾਦੀ ਅਤੇ ਜਮਹੂਰੀਅਤ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਆਰਡੀਨੈਂਸਾਂ ਰਾਹੀਂ ਜਮਹੂਰੀ ਪ੍ਰਣਾਲੀ ਨੂੰ ਖ਼ਤਰੇ ਵਿਚ ਪਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵੱਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁਲ ਉਲਟ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਦੀ ਰਹੇਗੀ ਅਤੇ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਦੇਸ਼ ਵਾਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਸੂਰਬੀਰਤਾ ਦਿਖਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਸਾਰੇ ਸਬੰਧਤ ਮੰਚਾਂ ‘ਤੇ ਉਠਾਏਗੀ ਤਾਂ ਜੋ ਇਸ ਸਮਾਨ ਨੂੰ ਛੇਤੀ ਤੋਂ ਛੇਤੀ ਵਾਪਸ ਲਿਆਂਦਾ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਮੌਜੂਦ ਸਨ।
Related posts:
A large number of women witness PM Narinder Modi's live program on the last day of Nari Shakti Vanda...
ਪੰਜਾਬੀ-ਸਮਾਚਾਰ
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Punjab News
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ...
Punjab Sports News
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ...
Aam Aadmi Party
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
Punjab News
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...
Punjab News
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Flood in Punjab
ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ...
Amritsar
ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕ...
ਪੰਜਾਬੀ-ਸਮਾਚਾਰ
A political farce and insult to shaheed-e-azam; jakhar lashes out at Bhagwant Mann
ਪੰਜਾਬੀ-ਸਮਾਚਾਰ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
चंडीगढ़ नगर निगम में वरिष्ठ उपमहापौर और उपमहापौर के लिए चुनाव ।
ਪੰਜਾਬੀ-ਸਮਾਚਾਰ
ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
Punjab Congress
ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ
ਪੰਜਾਬ-ਵਿਜੀਲੈਂਸ-ਬਿਊਰੋ