ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

(Punjab Bureau) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਵਿੱਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ ਵਿੱਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਉਲੰਪਿਕ ਖੇਡਾਂ ਵਿੱਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ।
CM FELICITATES EIGHT PARTICIPANTS AND MEDAL WINNERS OF SPECIAL OLYMPICS WORLD SUMMER GAMES-2023

CM FELICITATES EIGHT PARTICIPANTS AND MEDAL WINNERS OF SPECIAL OLYMPICS WORLD SUMMER GAMES-2023

ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ ਵਿੱਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਰੋਲਰ ਸਕੇਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਐਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰਵਾਇਤੀ ਫੁਟਬਾਲ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੇ ਜਤਿੰਦਰ ਸਿੰਘ ਤੇ ਹਰਜੀਤ ਸਿੰਘ, ਬਾਸਕਿਟਬਾਲ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪ੍ਰਿਆ ਦੇਵੀ, ਯੂਨੀਫਾਈਡ ਫੁਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਜਯੋਤੀ ਕੌਰ ਦਾ ਵੀ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸੱਤ ਵਿਸ਼ੇਸ਼ ਖਿਡਾਰੀ, ਇਕ ਯੂਨੀਫਾਈਡ ਪਾਰਟਲਰ ਤੇ ਇਕ ਕੋਚ ਸਮੇਤ ਨੌਂ ਮੈਂਬਰ ਭਾਰਤੀ ਦਲ ਦਾ ਹਿੱਸਾ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਹਾਜ਼ਰ ਸਨ।

Related posts:

Vishesh Sarangal assumes charge as Deputy Commissioner Moga.

Punjab News

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...

ਪੰਜਾਬੀ-ਸਮਾਚਾਰ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ...

ਪੰਜਾਬੀ-ਸਮਾਚਾਰ

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ

Punjab Congress

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀ...

Punjab Congress

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

Sarkar Sannatkar milni

प्रभ आसरा के 450 आश्रित 70 दिनों से बिना बिजली के काट रहे दिन

ਪੰਜਾਬੀ-ਸਮਾਚਾਰ

देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com

ਚੰਡੀਗੜ੍ਹ-ਸਮਾਚਾਰ

ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ...

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

बॉटलिंग प्लांट में अवैध गतिविधियों के खिलाफ आबकारी विभाग ने की कार्यवाही।

ਪੰਜਾਬੀ-ਸਮਾਚਾਰ

Counting to take Place at 117 Centres across Punjab : Sibin C

ਪੰਜਾਬੀ-ਸਮਾਚਾਰ

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab News

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...

ਪੰਜਾਬੀ-ਸਮਾਚਾਰ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 202...

ਪੰਜਾਬੀ-ਸਮਾਚਾਰ

प्रशासक के सलाहकार ने 8 वीं बोस्किया राष्ट्रीय चैम्पियनशिप, 2023-24 के विजेताओं से की मुलाकात ।

ਚੰਡੀਗੜ੍ਹ-ਸਮਾਚਾਰ
See also  ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Leave a Reply

This site uses Akismet to reduce spam. Learn how your comment data is processed.