(Punjab Bureau) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਵਿੱਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ ਵਿੱਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਉਲੰਪਿਕ ਖੇਡਾਂ ਵਿੱਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ।
ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ ਵਿੱਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਰੋਲਰ ਸਕੇਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਐਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰਵਾਇਤੀ ਫੁਟਬਾਲ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੇ ਜਤਿੰਦਰ ਸਿੰਘ ਤੇ ਹਰਜੀਤ ਸਿੰਘ, ਬਾਸਕਿਟਬਾਲ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪ੍ਰਿਆ ਦੇਵੀ, ਯੂਨੀਫਾਈਡ ਫੁਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਜਯੋਤੀ ਕੌਰ ਦਾ ਵੀ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸੱਤ ਵਿਸ਼ੇਸ਼ ਖਿਡਾਰੀ, ਇਕ ਯੂਨੀਫਾਈਡ ਪਾਰਟਲਰ ਤੇ ਇਕ ਕੋਚ ਸਮੇਤ ਨੌਂ ਮੈਂਬਰ ਭਾਰਤੀ ਦਲ ਦਾ ਹਿੱਸਾ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਹਾਜ਼ਰ ਸਨ।
Related posts:
सुप्रीम कोर्ट की टिप्पणियों से भाजपा की एक महीने की साज़िशों को लगा बड़ा झटका
Chandigarh
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ
ਸਕੂਲ ਸਿੱਖਿਆ ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਪੰਜਾਬੀ-ਸਮਾਚਾਰ
मानसून के सीजन में बिजली गई तो 0172-4639999 नंबर पर करें शिकायत।
ਚੰਡੀਗੜ੍ਹ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...
Aam Aadmi Party
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
ਪੰਜਾਬੀ-ਸਮਾਚਾਰ
33rd. Jr. Mr. Chandigarh and 8th women fitness championship organized by Chandigarh Amateur Body Bui...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ...
Punjab News
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਪੰਜਾਬ-ਵਿਜੀਲੈਂਸ-ਬਿਊਰੋ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
ਪੰਜਾਬੀ-ਸਮਾਚਾਰ
Mayor starts renovation work of Janj Ghar Sector 23 - Chandigarh.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...
Punjab News
Section 144 imposed around all water bodies in Chandigarh
Chandigarh
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬੀ-ਸਮਾਚਾਰ
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
Punjab News
ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਸਮਾਚਾਰ
'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ
Punjab Congress
ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ
ਪੰਜਾਬੀ-ਸਮਾਚਾਰ