ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ
ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ
(Ludhiana Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਰੋਟੀ, ਕੱਪੜਾ ਤੇ ਮਕਾਨ ਦੀਆਂ ਜ਼ਰੂਰਤਾਂ ਮੁਹੱਈਆ ਕਰਵਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਕ ਕਲਿਆਣਕਾਰੀ ਸੂਬੇ ਵਿਚ ਲੋਕ ਪੱਖੀ ਉਪਰਾਲਿਆਂ ਲਈ ਲੋਕਾਂ ਪਾਸੋਂ ਟੈਕਸ ਵਸੂਲੇ ਜਾਂਦੇ ਹਨ ਜੋ ਟੈਕਸ ਦੇਣ ਵਾਲਿਆਂ ਨੂੰ ਭਲਾਈ ਸਕੀਮਾਂ ਦੇ ਰੂਪ ਵਿਚ ਅਦਾ ਕਰ ਦਿੱਤੇ ਜਾਂਦੇ ਹਨ।

CM HANDS OVER CHEQUES OF FINANCIAL ASSISTANCE WORTH RS 101 CRORE TO 25,000 ELIGIBLE BENEFICIARIES FOR CONSTRUCTION OF HOUSES
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਾਅਹਿਲ ਅਤੇ ਭ੍ਰਿਸ਼ਟ ਨੇਤਾਵਾਂ ਕਾਰਨ ਲੋਕਾਂ ਦਾ ਸੂਬੇ ਦੀ ਸਿਆਸੀ ਲੀਡਰਸ਼ਿਪ ਵਿਚ ਭਰੋਸਾ ਗੁਆਚ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਉਨ੍ਹਾਂ ਵਿਚ ਬਹੁਤ ਵਿਸ਼ਵਾਸ ਪ੍ਰਗਟ ਕੀਤਾ ਜਿਸ ਲਈ ਉਹ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਕਾਸ ਉਤੇ ਜ਼ੋਰ ਦੇ ਕੇ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸੂਬੇ ਵਿਚ ਸੜਕ ਹਾਦਸਿਆਂ ਕਾਰਨ ਹੁੰਦੀਆਂ ਮੌਤਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਫੈਸਲਾ ਕੀਤਾ ਤਾਂ ਕਿ ਸੂਬੇ ਦੀਆਂ ਸੜਕਾਂ ਉਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ 14 ਮਨੁੱਖੀ ਜਾਨਾਂ ਸੜਕ ਹਾਦਸਿਆਂ ਦੀ ਭੇਟ ਚੜ੍ਹ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗਸ਼ਤ ਰਾਹੀਂ ਅਜਿਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਜਿਸ ਕਰਕੇ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਇਸ ਫੋਰਸ ਨੂੰ ਗਲਤ ਢੰਗ ਨਾਲ ਗੱਡੀ ਚਲਾਉਣ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਦਾ ਜ਼ਿੰਮਾ ਸੌਂਪਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਹਿਰ ਦੀ ਸਫਾਈ ਤੇ ਹੋਰ ਕਾਰਜਾਂ ਲਈ ਲੁਧਿਆਣਾ ਨਗਰ ਨਿਗਮ ਲਈ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਸਫਾਈ ਅਤੇ ਹੋਰ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਟਰੈਕਟਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਵੱਡੇ ਪਿੰਡਾਂ ਨੂੰ ਟਰੈਕਟਰ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਤੋਂ ਇਲਾਵਾ ਇਹ ਟਰੈਕਟਰ ਖੇਤੀਬਾੜੀ ਮੰਤਵ ਲਈ ਬਿਨਾਂ ਟਰੈਕਟਰ ਵਾਲੇ ਕਿਸਾਨਾਂ ਲਈ ਮਦਦਗਾਰ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ, ਸਿਹਤ ਤੇ ਰੋਜ਼ਗਾਰ ਸੈਕਟਰਾਂ ਉਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਦਮ ਚੁੱਕੇ ਜਾਣਾ ਬਹੁਤ ਜ਼ਰੂਰੀ ਹਨ ਤਾਂ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿਚ ਨੌਜਵਾਨਾਂ ਕੋਲ ਅਥਾਹ ਸਮਰੱਥਾ ਹੈ ਜਿਸ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਮੁਲਕ ਦੇ ਆਰਥਿਕ-ਸਮਾਜਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਵਿਚ ਹਰੇਕ ਚੁਣੌਤੀ ਦਾ ਡਟ ਮੁਕਾਬਲਾ ਕਰਨ ਦੀ ਦਾ ਜਜ਼ਬਾ ਹੈ ਜਿਸ ਕਰਕੇ ਪੰਜਾਬੀ ਹਰੇਕ ਮੈਦਾਨ ਫਤਹਿ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ, ਸੰਤ-ਮਹਾਤਮਾ, ਦੇਵੀ-ਦੇਵਤਿਆਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ ਅਤੇ ਬਹਾਦਰ ਪੰਜਾਬੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਬਰ, ਬੇਇਨਸਾਫੀ ਅਤੇ ਦਮਨ ਦੀ ਹਮੇਸ਼ਾ ਜ਼ੋਰਦਾਰ ਮੁਖਲਾਫ਼ਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼, ਸਰਹੱਦਾਂ ਦੀ ਰਾਖੀ, ਅਨਾਜ ਉਤਪਾਦਨ ਵਿਚ ਮੁਲਕ ਨੂੰ ਸਵੈ-ਨਿਰਭਰ ਬਣਾਉਣ, ਏਕਤਾ ਤੇ ਅਖੰਡਤਾ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਪੰਜਾਬੀਆਂ ਲਾਮਿਸਾਲ ਯੋਗਦਾਨ ਪਾਇਆ ਹੈ।
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੇ ਹੋਰ ਹਾਜ਼ਰ ਸਨ।
Related posts:
'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ
Flood in Punjab
MCC committed to welfare of its door to door waste collectors - punjabsamachar.com
ਚੰਡੀਗੜ੍ਹ-ਸਮਾਚਾਰ
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ
Punjab News
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ
Punjab News
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ
Amritsar
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
Punjab News
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ
ਪੰਜਾਬੀ-ਸਮਾਚਾਰ
पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI
Punjab News
Jai Inder Kaur Condemns Senior Congress Leader Randeep Surjewala's Sexist Remark
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀ...
Aam Aadmi Party
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
Flood in Punjab
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱ...
ਪੰਜਾਬੀ-ਸਮਾਚਾਰ
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪੰਜਾਬੀ-ਸਮਾਚਾਰ